ਨਵੀਂ ਦਿੱਲੀ (ਇੰਟ.)- ਕਾਂਗਰਸ (Congress) ਦੀ ਪੰਜਾਬ ਇਕਾਈ ਵਿੱਚ ਚੱਲ ਰਹੀ ਖਾਨਾਜੰਗੀ ਨੂੰ ਖਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਏ.ਆਈ.ਸੀ.ਸੀ. ਕਮੇਟੀ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਆਪਣੀ ਰਿਪੋਰਟ (Report) ਸੌਂਪ ਦਿੱਤੀ ਹੈ। ਪੰਜਾਬ (Punjab) ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਰਾਜ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Cm Captain Amrinder Singh) ਤੇ ਨਵਜੋਤ ਸਿੱਧੂ (Navjot Sidhu) ਵਿਚਾਲੇ ਆਪਸੀ ਲੜਾਈ ਦਾ ਖ਼ਮਿਆਜ਼ਾ ਪਾਰਟੀ ਨੂੰ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ।
ਗੈਂਗਸਟਰ ਜੈਪਾਲ ਤੇ ਜੱਸੀ ਦੇ ਐਨਕਾਉਂਟਰ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ
ਇਸ ਕਾਰਨ ਹਾਈ ਕਮਾਨ ਨੇ ਕਲੇਸ਼ ਖ਼ਤਮ ਕਰਨ ਲਈ ਮਲਿਕਾਰੁਜਨ ਖਗੜੇ, ਹਰੀਸ਼ ਰਾਵਤ ਤੇ ਜੀਪੀ ਅਗਰਵਾਲ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਸੀ। ਜਿਸ ਨੇ ਸਬੰਧਤ ਸਾਰੀਆਂ ਧਿਰਾਂ ਦੀ ਗੱਲਬਾਤ ਸੁਣਨ ਤੋਂ ਬਾਅਦ ਰਿਪੋਰਟ ਤਿਆਰ ਕੀਤੀ, ਜਿਹੜੀ ਕਿ ਅੱਜ ਸ੍ਰੀਮਤੀ ਗਾਂਧੀ ਨੂੰ ਸੌਂਪ ਦਿੱਤੀ ਗਈ। ਕਮੇਟੀ ਨੇ ਹਾਲ ਹੀ ਵਿਚ ਮੁੱਖ ਮੰਤਰੀ ਅਮਰਿੰਦਰ ਸਿੰਘ, ਸਾਬਕਾ ਮੰਤਰੀ, ਨਵਜੋਤ ਸਿੰਘ ਸਿੱਧੂ, ਕਈ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਕਾਂਗਰਸ ਦੇ ਪੰਜਾਬ ਨਾਲ ਸਬੰਧ ਰੱਖਣ ਵਾਲੇ 100 ਤੋਂ ਜ਼ਿਆਦਾ ਨੇਤਾਵਾਂ ਨਾਲ ਰਾਏ ਲਈ ਸੀ।
ਇਹ ਵੀ ਪੜੋ: PM ਮੋਦੀ ਦੇ ਮੁਫ਼ਤ ਵੈਕਸੀਨ ਵਾਲੇ ਐਲਾਨ ‘ਤੇ ਬਾਬਾ ਰਾਮਦੇਵ ਨੇ ਮੁੜ ਕੀਤੀ ਟਿੱਪਣੀ
ਖੜਗੇ ਤੋਂ ਇਲਾਵਾ ਕਾਂਗਰਸ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਨੇਤਾ ਜੇ.ਪੀ. ਅਗਰਵਾਲ ਇਸ ਕਮੇਟੀ ਵਿਚ ਸ਼ਾਮਲ ਹੈ। ਕੁਝ ਹਫਤੇ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਪਾਰਟੀ ਨੇਤਾ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਿਆਨਬਾਜ਼ੀ ਦੇਖਣ ਨੂੰ ਮਿਲੀ ਸੀ। ਵਿਧਾਇਕ ਪਰਗਟ ਸਿੰਘ ਅਤੇ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕੁਝ ਹੋਰ ਨੇਤਾਵਾਂ ਨੇ ਵੀ ਮੁੱਖ ਮੰਤਰੀ ਖਿਲਾਫ ਖੋਲ ਰੱਖਿਆ ਹੈ।





