LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਿਸਾਨ ਅੰਦੋਲਨ ਦੀ ਵਰ੍ਹੇਗੰਢ ਮੌਕੇ ਰਾਕੇਸ਼ ਟਿਕੈਤ ਨੇ ਅੰਦੋਲਨ ਨੂੰ ਲੈਕੇ ਦਿੱਤਾ ਵੱਡਾ ਬਿਆਨ

26 nov 18

ਨਵੀਂ ਦਿੱਲੀ : ਅੱਜ ਕਿਸਾਨ ਅੰਦੋਲਨ (Kisan Andolan) ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ (Farm Law) ਦੇ ਵਿਰੋਧ ਦਾ ਇੱਕ ਸਾਲ ਪੂਰਾ ਹੋਣ 'ਤੇ ਗਾਜ਼ੀਪੁਰ, ਸਿੰਘੂ ਅਤੇ ਟਿੱਕਰੀ ਸਰਹੱਦਾਂ 'ਤੇ ਕਿਸਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ। ਹਰਿਆਣਾ ਦੇ ਬਹਾਦੁਰਗੜ੍ਹ 'ਚ ਕਿਸਾਨਾਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਦੀ ਪਹਿਲੀ ਵਰ੍ਹੇਗੰਢ 'ਤੇ 'ਕਿਸਾਨ ਮਹਾਪੰਚਾਇਤ' (Kisan Mahapanchayat) ਦਾ ਆਯੋਜਨ ਕੀਤਾ। ਇਸ ਮੌਕੇ ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਸਰਕਾਰ ਗੱਲਬਾਤ ਲਈ ਤਿਆਰ ਨਹੀਂ ਹੈ ਅਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਅੰਦੋਲਨ ਖਤਮ ਕਰਨ ਦੀ ਕੋਈ ਯੋਜਨਾ ਨਹੀਂ ਹੈ।

Also Read : ਕਿਸਾਨੀ ਅੰਦੋਲਨ ਦਾ ਵਰ੍ਹਾ ਪੂਰਾ ਹੋਣ 'ਤੇ ਬੋਲੀ ਹਰਸਿਮਰਤ ਬਾਦਲ, ਕਿਹਾ- 'ਦੇਸ਼ 'ਚ ਨਵੀਂ ਕ੍ਰਾਂਤੀ ਨੇ ਲਿਆ ਜਨਮ'

ਕਿਸਾਨ ਅੰਦੋਲਨ (Kisan Andolan) ਦੇ ਇੱਕ ਸਾਲ ਪੂਰੇ ਹੋਣ 'ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ, 'ਅਜੇ ਤਾਂ ਅੰਦੋਲਨ ਚੱਲ ਰਿਹਾ ਹੈ। ਜੇਕਰ ਕੇਂਦਰ ਸਰਕਾਰ ਗੱਲਬਾਤ ਕਰੇਗੀ ਤਾਂ ਹੋਰ ਹੱਲ ਲੱਭਿਆ ਜਾਵੇਗਾ, ਉਹ ਬਿਲਕੁਲ ਵੀ ਗੱਲ ਨਹੀਂ ਕਰਨਾ ਚਾਹੁੰਦੇ। ਬਿਨਾਂ ਗੱਲ ਤੋਂ ਹੱਲ ਕਿਵੇਂ ਲੱਭਿਆ ਜਾ ਸਕਦਾ ਹੈ? ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਤੱਕ ਐਮਐਸਪੀ (MSP) ਦੀ ਗਾਰੰਟੀ ਵਾਲਾ ਕਾਨੂੰਨ ਨਹੀਂ ਆਉਂਦਾ, ਉਦੋਂ ਤੱਕ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਮਿਲਦਾ। ਮਰਨ ਵਾਲੇ 750 ਕਿਸਾਨਾਂ ਦੀ ਜਿੰਮੇਵਾਰੀ, ਐਮ.ਐਸ.ਪੀ 'ਤੇ ਗਾਰੰਟੀ ਕਾਨੂੰਨ, ਅਜੈ ਟੈਣੀ ਤੇ ਕਿਸਾਨਾਂ 'ਤੇ ਕੇਸ, ਸਰਕਾਰ ਇਨ੍ਹਾਂ ਚਾਰ ਸਵਾਲਾਂ ਦੇ ਜਵਾਬ ਦੇਵੇ। ਸਾਡੀ ਮੰਗ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਗਾਰੰਟੀ ਕਾਨੂੰਨ ਬਣਾਇਆ ਜਾਵੇ। ਕੀ ਤੁਸੀਂ ਜਾਣਦੇ ਹੋ ਕਿ ਦਿੱਲੀ ਪੁਲਿਸ ਨੇ ਬੈਰੀਕੇਡ ਕਿਉਂ ਲਗਾਏ ਹਨ? ਅਸੀਂ ਕੱਢਾਂਗੇ ਟਰੈਕਟਰ ਰੈਲੀ, 29 ਨਵੰਬਰ ਨੂੰ ਇੱਥੋਂ 30 ਟਰੈਕਟਰ ਜਾਣਗੇ।

Also Read : ਫੋਨ 'ਤੇ ਕਿਸੇ ਨਾਲ ਗੱਲ ਕਰ ਰਹੀ ਸੀ ਭਾਬੀ, ਨਾਰਾਜ਼ ਦਿਓਰ ਨੇ ਵੱਢ 'ਤਾ ਗਲ਼ਾ

ਪੰਜਾਬ ਵਿੱਚ ਕਈ ਥਾਵਾਂ ’ਤੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਲਈ ਸ਼ਰਧਾਂਜਲੀ ਸਭਾਵਾਂ ਵੀ ਕੀਤੀਆਂ ਗਈਆਂ ਹਨ।  ਦੱਸ ਦਈਏ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨ ਬਣਾਉਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਤੋਂ ਇਲਾਵਾ ਪ੍ਰਦੂਸ਼ਣ ਫੈਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਵੀ ਮੰਗ ਕੀਤੀ ਗਈ ਹੈ। ਕਿਸਾਨਾਂ ਦੇ ਇਕੱਠ ਨੂੰ ਦੇਖਦਿਆਂ ਦਿੱਲੀ ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।

In The Market