ਨਵੀਂ ਦਿੱਲੀ : ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਾਰ-ਚੜ੍ਹਾਅ ਦੇ ਵਿਚਕਾਰ ਭਾਰਤੀ ਬਾਜ਼ਾਰ 'ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ 'ਚ ਰਾਹਤ ਮਿਲੀ ਹੈ। ਪੈਟਰੋਲੀਅਮ ਕੰਪਨੀਆਂ ਨੇ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਹਾਲਾਂਕਿ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਫਿਰ ਵਾਧਾ ਹੋਇਆ ਹੈ ਪਰ ਰਾਸ਼ਟਰੀ ਪੱਧਰ 'ਤੇ 10 ਨਵੰਬਰ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਘਰੇਲੂ ਬਾਜ਼ਾਰ 'ਚ ਸਰਕਾਰੀ ਪੈਟਰੋਲੀਅਮ ਕੰਪਨੀਆਂ ਨੇ 03 ਨਵੰਬਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ।
Also Read : ਬੜੇ ਕੰਮ ਦੇ ਹਨ WhatsApp ਦੇ ਇਹ ਹਿਡਨ ਫੀਚਰਸ, ਤੁਸੀਂ ਵੀ ਲਓ ਫਾਇਦਾ
ਪੈਟਰੋਲੀਅਮ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ (IOCL) ਮੁਤਾਬਕ ਅੱਜ ਯਾਨੀ 10 ਨਵੰਬਰ ਨੂੰ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਸਥਿਰ ਰਹਿਣ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 103.97 ਰੁਪਏ ਪ੍ਰਤੀ ਲੀਟਰ ਜਦਕਿ ਮੁੰਬਈ 'ਚ 109.98 ਰੁਪਏ ਪ੍ਰਤੀ ਲੀਟਰ 'ਤੇ ਹੈ। ਇਸ ਦੇ ਨਾਲ ਹੀ ਦਿੱਲੀ 'ਚ ਡੀਜ਼ਲ 86.67 ਰੁਪਏ ਅਤੇ ਮੁੰਬਈ 'ਚ 94.14 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।
ਅੱਜ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 103.97 86.67
ਮੁੰਬਈ 109.98 94.14
ਕੋਲਕਾਤਾ 104.67 89.79
ਚੇਨਈ 101.40 91.43
ਭੋਪਾਲ 107.23 90.87
ਬੰਗਲੌਰ 100.58 85.01
ਪਟਨਾ 105.92 91.09
ਭੁਵਨੇਸ਼ਵਰ 107.91 94.51
ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ
ਇਸ ਦੌਰਾਨ ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 83 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਹੈ। ਪਿਛਲੇ ਹਫਤੇ ਇਸ 'ਚ 2 ਫੀਸਦੀ ਦੀ ਗਿਰਾਵਟ ਆਈ ਸੀ। ਦੱਸ ਦਈਏ ਕਿ ਅਕਤੂਬਰ 'ਚ ਕੱਚੇ ਤੇਲ ਦੀ ਕੀਮਤ 85 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈ ਸੀ, ਜੋ 2014 ਤੋਂ ਬਾਅਦ ਰਿਕਾਰਡ ਪੱਧਰ 'ਤੇ ਪਹੁੰਚ ਗਈ ਸੀ। ਦੱਸ ਦੇਈਏ ਕਿ ਕੇਂਦਰ ਸਰਕਾਰ ਦੁਆਰਾ ਐਕਸਾਈਜ਼ ਡਿਊਟੀ ਵਿੱਚ ਕਟੌਤੀ ਤੋਂ ਬਾਅਦ ਕਈ ਰਾਜਾਂ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨੂੰ ਘਟਾ ਦਿੱਤਾ ਹੈ। ਜਿਸ ਕਾਰਨ ਮਹਿੰਗਾਈ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਮਿਲੀ ਹੈ। ਹਾਲਾਂਕਿ ਦਿੱਲੀ, ਰਾਜਸਥਾਨ, ਪੱਛਮੀ ਬੰਗਾਲ ਸਮੇਤ ਗੈਰ-ਭਾਜਪਾ ਸ਼ਾਸਿਤ ਰਾਜਾਂ ਨੇ ਵਾਹਨਾਂ ਦੇ ਈਂਧਨ 'ਤੇ ਵੈਟ 'ਚ ਕਟੌਤੀ ਨਹੀਂ ਕੀਤੀ ਹੈ, ਜਿਸ ਦੇ ਖਿਲਾਫ ਪ੍ਰਦਰਸ਼ਨ ਹੋ ਰਹੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Gurunanak dev jayanti: राष्ट्रपति द्रौपदी मुर्मू और प्रधानमंत्री नरेंद्र मोदी ने देशवासियों को गुरुनानक देव जी के प्रकाश पर्व की शुभकामनाएं दी
Punjab-Haryana Weather Update : पंजाब-हरियाणा में कोहरे का कहर; तापमान में भारी गिरावट, जानें अपने शहर का हाल
Aaj ka Rashifal: आज के दिन धनु-वृष राशि वाले पाएंगे कार्यों में सफलता, जानें अन्य राशियों का हाल