LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Salman Khan News : ਸਲਮਾਨ ਖਾਨ ਦੀ ਕਾਰ ਘੇਰ ਕੇ AK47 ਨਾਲ ਚਲਾਉਣੀਆਂ ਸੀ ਤਾਬੜਤੋੜ ਗੋਲ਼ੀਆਂ, ਲਾਰੇਂਸ ਬਿਸ਼ਨੋਈ ਦੇ ਚਾਰ ਸ਼ੂਟਰ ਗ੍ਰਿਫ਼ਤਾਰ

salman khan plan

National News : ਮੁੰਬਈ ਪੁਲਿਸ ਨੇ ਫਿਲਮ ਅਦਾਕਾਰ ਸਲਮਾਨ ਖਾਨ 'ਤੇ ਹਮਲਾ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਨਵੀਂ ਮੁੰਬਈ ਪੁਲਿਸ ਨੇ ਪਨਵੇਲ 'ਚ ਅਭਿਨੇਤਾ ਸਲਮਾਨ ਖਾਨ ਦੀ ਕਾਰ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਲਾਰੇਂਸ ਬਿਸ਼ਨੋਈ ਦੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਲਈ ਪਾਕਿਸਤਾਨੀ ਹਥਿਆਰ ਸਪਲਾਇਰ ਤੋਂ ਹਥਿਆਰ ਮੰਗਵਾਉਣ ਦੀ ਯੋਜਨਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਹਨ। ਉਨ੍ਹਾਂ ਨੇ ਫਾਰਮ ਹਾਊਸ ਅਤੇ ਕਈ ਸ਼ੂਟਿੰਗ ਸਾਈਟਾਂ ਦੀ ਰੇਕੀ ਕੀਤੀ ਸੀ। ਉਨ੍ਹਾਂ ਨੂੰ ਏ.ਕੇ.-47 ਅਤੇ ਹੋਰ ਕਈ ਹਥਿਆਰਾਂ ਨਾਲ ਸਲਮਾਨ ਖਾਨ 'ਤੇ ਗੋਲੀਆਂ ਚਲਾਉਣ ਦਾ ਹੁਕਮ ਦਿੱਤਾ ਗਿਆ ਸੀ। ਪੁਲਿਸ ਨੇ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਵਿੱਚੋਂ ਅਜਿਹੀਆਂ ਕਈ ਵੀਡੀਓਜ਼ ਬਰਾਮਦ ਕੀਤੀਆਂ ਹਨ।
ਪੁਲਿਸ ਨੇ 17 ਤੋਂ ਵੱਧ ਲੋਕਾਂ ਖਿਲਾਫ ਕੀਤੀ ਐੱਫਆਈਆਰ
ਫੜੇ ਗਏ ਮੁਲਜ਼ਮਾਂ ਦੀ ਪਛਾਣ ਧਨੰਜੈ ਉਰਫ ਅਜੇ ਕਸ਼ਯਪ, ਗੌਰਵ ਭਾਟੀਆ ਉਰਫ ਨਾਹਵੀ, ਵਸਪੀ ਖਾਨ ਉਰਫ ਵਸੀਮ ਚਿਕਨਾ ਅਤੇ ਰਿਜ਼ਵਾਨ ਖਾਨ ਉਰਫ ਜਾਵੇਦ ਖਾਨ ਵਜੋਂ ਹੋਈ ਹੈ। ਪੁਲਿਸ ਨੇ ਲਾਰੇਂਸ ਬਿਸ਼ਨੋਈ, ਅਨਮੋਲ ਬਿਸ਼ਨੋਈ, ਸੰਪਤ ਨਹਿਰਾ, ਗੋਲਡੀ ਬਰਾੜ ਸਮੇਤ 17 ਤੋਂ ਵੱਧ ਲੋਕਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਅਜੇ ਕਸ਼ਯਪ ਪਾਕਿਸਤਾਨ ਵਿੱਚ ਡੋਗਾ ਨਾਂ ਦੇ ਵਿਅਕਤੀ ਦੇ ਸੰਪਰਕ ਵਿੱਚ ਸੀ, ਜੋ ਐਮ-16, ਏਕੇ-47 ਅਤੇ ਏਕੇ-92 ਖਰੀਦਦਾ ਸੀ। ਐਫਆਈਆਰ ਵਿੱਚ ਇਹ ਗੱਲ ਕਹੀ ਗਈ ਹੈ। 
14 ਅਪ੍ਰੈਲ ਨੂੰ ਸਲਮਾਨ ਦੇ ਘਰ 'ਤੇ ਹੋਈ ਸੀ ਗੋਲੀਬਾਰੀ 
ਦੱਸ ਦੇਈਏ ਕਿ ਇਸ ਸਾਲ 14 ਅਪ੍ਰੈਲ ਨੂੰ ਲਾਰੇਂਸ ਗੈਂਗ ਦੇ ਦੋ ਸ਼ੂਟਰਾਂ ਨੇ ਸਲਮਾਨ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ। ਅੱਜ ਸਵੇਰੇ ਬਾਂਦਰਾ ਸਥਿਤ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਦੋ ਅਣਪਛਾਤੇ ਲੋਕਾਂ ਨੇ ਹਵਾ ਵਿੱਚ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ। ਦੋਵੇਂ ਸ਼ੂਟਰ ਬਾਈਕ 'ਤੇ ਆਏ ਅਤੇ ਫਿਰ ਹਵਾ 'ਚ ਫਾਇਰਿੰਗ ਕਰਦੇ ਹੋਏ ਫਰਾਰ ਹੋ ਗਏ।
ਦੋਵਾਂ ਨੇ ਹੈਲਮੇਟ ਪਾਇਆ ਹੋਇਆ ਸੀ, ਜਿਸ ਕਾਰਨ ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਇਨ੍ਹਾਂ ਗੋਲੀਆਂ ਦੇ ਨਿਸ਼ਾਨ ਸਲਮਾਨ ਦੇ ਅਪਾਰਟਮੈਂਟ ਦੇ ਬਾਹਰ ਵੀ ਮਿਲੇ ਹਨ। ਇੱਕ ਗੋਲੀ ਉਸ ਦੀ ਬਾਲਕੋਨੀ ਦੇ ਜਾਲ ਵਿੱਚੋਂ ਵੀ ਲੰਘ ਗਈ। ਫਿਰ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ।

In The Market