LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਇਕ ਮਹੀਨੇ ਲਈ ਕੀਤਾ ਸਸਪੈਂਡ, ਜਾਣੋ ਕੀ ਸੀ ਵਜ੍ਹਾ

22 oct yogendra yadav

ਨਵੀਂ ਦਿੱਲੀ : ਯੋਗੇਂਦਰ ਯਾਦਵ ਨੂੰ ਸੰਯੁਕਤ ਕਿਸਾਨ ਮੋਰਚੇ ਤੋਂ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਲਖੀਮਪੁਰ ਖੇੜੀ ਹਿੰਸਾ ਵਿੱਚ ਮਾਰੇ ਗਏ ਭਾਜਪਾ ਵਰਕਰ ਸ਼ੁਭਮ ਮਿਸ਼ਰਾ ਦੇ ਘਰ ਜਾ ਕੇ ਅਫਸੋਸ ਜਤਾਉਣ ਦੇ ਲਈ ਯੋਗੇਂਦਰ ਯਾਦਵ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਇਹ ਫੈਸਲਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੰਗ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਹੋਈ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਲਿਆ ਗਿਆ।

Also Read : ਪਿਛਲੇ 24 ਘੰਟਿਆਂ 'ਚ ਦੇਸ਼ 'ਚ ਸਾਹਮਣੇ ਆਏ ਕੋਰੋਨਾ ਦੇ 15,786 ਨਵੇਂ ਕੇਸ, 231 ਲੋਕਾਂ ਦੀ ਮੌਤ

ਸੂਤਰਾਂ ਅਨੁਸਾਰ ਮੀਟਿੰਗ ਵਿੱਚ ਯੋਗੇਂਦਰ ਯਾਦਵ ਨੇ ਲਖੀਮਪੁਰ ਖੇੜੀ ਵਿੱਚ ਮਾਰੇ ਗਏ ਭਾਜਪਾ ਵਰਕਰ ਦੇ ਘਰ ਜਾਕੇ ਅਫਸੋਸ ਪ੍ਰਗਟ ਕੀਤਾ ਜਿਸ ਲਈ ਉਨ੍ਹਾਂ ਨੇ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਹੋਰ ਨੇਤਾਵਾਂ ਨਾਲ ਸਲਾਹ ਨਹੀਂ ਕੀਤੀ। ਪਰ ਯੋਗੇਂਦਰ ਯਾਦਵ ਨੇ ਇਸ ਦੇ ਲਈ ਮੁਆਫੀ ਨਹੀਂ ਮੰਗੀ। ਯੋਗੇਂਦਰ ਯਾਦਵ ਨੇ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰ ਦੇ ਨਾਲ ਨਾਲ ਮਾਰੇ ਗਏ ਭਾਜਪਾ ਵਰਕਰ ਦੇ ਦੁਖੀ ਪਰਿਵਾਰ ਨੂੰ ਮਿਲ ਕੇ ਕੁਝ ਵੀ ਗਲਤ ਨਹੀਂ ਕੀਤਾ। ਪੀੜਤ ਪਰਿਵਾਰਾਂ ਵਿੱਚ ਕੋਈ ਭੇਦਭਾਵ ਨਹੀਂ ਹੋਣਾ ਚਾਹੀਦਾ। ਦੂਜੇ ਪਾਸੇ, ਸੰਯੁਕਤ ਕਿਸਾਨ ਮੋਰਚਾ ਇਸ ਸਿੱਟੇ ਤੇ ਪਹੁੰਚਿਆ ਕਿ ਯੋਗੇਂਦਰ ਯਾਦਵ ਨੇ ਮ੍ਰਿਤਕ ਭਾਜਪਾ ਵਰਕਰ ਦੇ ਘਰ ਜਾ ਕੇ ਲਖੀਮਪੁਰ ਵਿੱਚ ਕੁਚਲੇ ਗਏ ਕਿਸਾਨਾਂ ਦਾ ਅਪਮਾਨ ਕੀਤਾ।

Also Read : ਉੱਤਰਾਖੰਡ 'ਚ ਦਰਦਨਾਕ ਹਾਦਸਾ, ਇਕੋ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ

ਲਖੀਮਪੁਰ ਖੇੜੀ 'ਚ ਕੁਚਲੇ ਕੇ ਮਾਰੇ ਗਏ ਲੋਕਾਂ ਅਤੇ ਪੱਤਰਕਾਰ ਦੇ ਲਈ ਆਯੋਜਿਤ ਸ਼ਰਧਾਂਜ਼ਲੀ ਸਭਾ ਤੋਂ ਬਾਅਦ ਯੋਗੇਂਦਰ  ਯਾਦਵ ਉਸ ਬੀਜੇਪੀ ਵਰਕਰ ਦੇ ਘਰ ਵੀ ਗਏ ਜਿਸਦੀ ਪ੍ਰਦਰਸ਼ਨਕਾਰੀਆਂ ਨੇ ਕੁੱਟ-ਮਾਰ ਕਰਕੇ ਹੱਤਿਆ ਕਰ ਦਿੱਤੀ ਸੀ। ਯੋਗਿੰਦਰ ਯਾਦਵ ਦੀ ਇਹ ਹਰਕਤ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਪਸੰਦ ਨਹੀਂ ਆਈ।  ਦੱਸ ਦਈਏ ਕਿ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਤਿਕੋਨੀਆ ਵਿਖੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ ਗਿਆ ਸੀ, ਜਿਸ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਸਮੇਤ ਤਿੰਨ ਭਾਜਪਾ ਵਰਕਰਾਂ  ਦੀ ਮੌਤ ਹੋ ਗਈ ਸੀ। ਇਸ ਘਟਨਾ ਦਾ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਘਟਨਾ ਦੇ ਬਾਅਦ ਤੋਂ ਹੀ ਕਿਸਾਨ ਸੰਗਠਨ ਅਤੇ ਵਿਰੋਧੀ ਪਾਰਟੀਆਂ ਅਜੈ ਮਿਸ਼ਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੀਆਂ ਹਨ।

In The Market