LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

SC ਦਾ ਕਿਸਾਨਾਂ ਨੂੰ ਸਵਾਲ : ਖੇਤੀ ਕਾਨੂੰਨਾਂ 'ਤੇ ਅਸੀਂ ਰੋਕ ਲਾਈ ਹੈ, ਫਿਰ ਵਿਰੋਧ ਕਿਸ ਗੱਲ ਦਾ?

4 oct sc

ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹੋਏ ਹਨ। ਦੇਸ਼ ਭਰ ’ਚ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਵਲੋਂ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬਸ ਇੰਨਾਂ ਹੀ ਨਹੀਂ ਕਿਸਾਨਾਂ ਵਲੋਂ ਭਾਜਪਾ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਲਖੀਮਪੁਰ ਖੀਰੀ ’ਚ ਹਿੰਸਕ ਘਟਨਾ ਵਾਪਰੀ, ਜਿਸ ’ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ। ਇਸ ਮਗਰੋਂ ਸੁਪਰੀਮ ਕੋਰਟ ਦਾ ਸਖ਼ਤ ਰਵੱਈਆ ਸਾਹਮਣੇ ਆਇਆ ਹੈ। ਅਦਾਲਤ ਨੇ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ’ਤੇ ਰੋਕ ਲਾ ਰੱਖੀ ਹੈ ਤੇ ਫਿਰ ਵਿਰੋਧ ਕਿਸ ਗੱਲ ਦਾ ਕੀਤਾ ਜਾ ਰਿਹਾ ਹੈ।

Also Read : ਪੰਜਾਬ ਰਾਜਭਵਨ ਦੇ ਬਾਹਰ ਵਿਰੋਧ ਕਾਰਨ ਪੁਲਿਸ ਨੇ ਸਿੱਧੂ ਸਣੇ ਹਿਰਾਸਤ 'ਚ ਲਏ ਕਈ ਕਾਂਗਰਸੀ ਆਗੂ

ਦੱਸਣਯੋਗ ਹੈ ਕਿ ਇਸੇ ਸਾਲ ਜਨਵਰੀ ਮਹੀਨੇ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਦੇ ਅਮਲ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਸੀ। ਅਦਾਲਤ ਨੇ ਇਸ ਮਾਮਲੇ ਵਿਚ ਵਿਵਾਦ ਦੇ ਹੱਲ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਅਤੇ ਕਿਹਾ ਸੀ ਕਿ ਅਗਲੇ ਹੁਕਮਾਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਦੇ ਅਮਲ ’ਤੇ ਰੋਕ ਲੱਗੀ ਰਹੇਗੀ। ਇਸ ਕਮੇਟੀ ’ਚ ਐੱਚ. ਐੱਸ. ਮਾਨ, ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਘਨਵਟ ਨੂੰ ਬਣਾਇਆ ਗਿਆ। 

In The Market