LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਸੁਰੱਖਿਆ 'ਚ ਕੁਤਾਹੀ ਦੇ ਮਾਮਲੇ 'ਚ ਜਾਂਚ ਕਰਨ ਵਾਲੀ ਕਮੇਟੀ 'ਤੇ SC ਅੱਜ ਸੁਣਾਏਗੀ ਫੈਸਲਾ

12 j 2

ਨਵੀਂ ਦਿੱਲੀ : ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੀ ਸੁਰੱਖਿਆ ਵਿੱਚ ਕਮੀ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਬੁੱਧਵਾਰ ਨੂੰ ਯਾਨੀ ਅੱਜ ਆਪਣਾ ਫੈਸਲਾ ਸੁਣਾਏਗੀ। ਸੁਪਰੀਮ ਕੋਰਟ (Supreme Court) ਨੇ ਇਸ ਮਾਮਲੇ 'ਚ 10 ਜਨਵਰੀ ਨੂੰ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਕੁਤਾਹੀ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ।  ਇਸ ਵਿੱਚ ਮਾਮਲੇ ਦੀ ਜਾਂਚ ਕਮੇਟੀ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਇਸ ਕਮੇਟੀ ਦੇ ਮੁਖੀ ਵਜੋਂ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੇ ਨਾਂ 'ਤੇ ਵੀ ਮੋਹਰ ਲਗਾਈ ਜਾਵੇਗੀ।

Also Read : ਪ੍ਰੈੱਸ ਕਾਨਫਰੰਸ ਦੌਰਾਨ ਭਾਵੁਕ ਹੋਏ ਬਿਕਰਮ ਮਜੀਠੀਆ (ਦੇਖੋ ਵੀਡੀਓ)

ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲੈਪਸ ਮਾਮਲੇ 'ਚ ਨਵੀਂ ਕਮੇਟੀ ਬਣਾਉਣ ਦੀ ਗੱਲ ਕਹੀ ਸੀ। ਇਸ ਕਮੇਟੀ ਦੀ ਅਗਵਾਈ ਇੱਕ ਸੇਵਾਮੁਕਤ ਐਸਸੀ ਜੱਜ ਕਰਨਗੇ, ਜਿਸ ਵਿੱਚ ਐਨਆਈਏ (NIA) ਦੇ ਆਈਜੀ (IG) , ਚੰਡੀਗੜ੍ਹ ਦੇ ਡੀਜੀਪੀ, ਪੰਜਾਬ ਦੇ ਏਡੀਜੀਪੀ ਸੁਰੱਖਿਆ ਅਤੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਰੱਖਿਆ ਗਿਆ ਹੈ।ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਦੋਵਾਂ ਦੀ ਜਾਂਚ 'ਤੇ ਰੋਕ ਲਗਾ ਦਿੱਤੀ ਸੀ। 5 ਜਨਵਰੀ ਨੂੰ, ਸੁਪਰੀਮ ਕੋਰਟ ਨੇ ਪੰਜਾਬ ਦੇ ਫਿਰੋਜ਼ਪੁਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕਮੀਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਸੁਤੰਤਰ ਕਮੇਟੀ ਗਠਿਤ ਕਰਨ ਲਈ ਕਿਹਾ ਸੀ। ਅਦਾਲਤ ਨੇ ਸੋਮਵਾਰ ਨੂੰ ਇਸ ਮੁੱਦੇ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Also Read : ਚੁਸ਼ਪਿੰਦਰ ਦੇ ਦੋਸ਼ਾਂ 'ਤੇ ਸਿੱਧੂ ਮੂਸੇਵਾਲਾ ਦਾ ਠੋਕਵਾਂ ਜਵਾਬ, 'ਮੈਂ ਵੀ ਕੋਈ ਦੁੱਧ ਦਾ ਧੋਤਾ ਨਹੀਂ' 

ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਕੀ ਕਿਹਾ?

ਸੁਪਰੀਮ ਕੋਰਟ ਨੇ ਕਮੇਟੀ ਵਿੱਚ ਡੀਜੀਪੀ ਚੰਡੀਗੜ੍ਹ, ਆਈਜੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਅਤੇ ਏਡੀਜੀਪੀ (ਸੁਰੱਖਿਆ) ਪੰਜਾਬ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿੱਤਾ ਹੈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਸਾਨੂੰ ਅੱਜ ਸਵੇਰੇ 10 ਵਜੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਬੰਧਤ ਦਸਤਾਵੇਜ਼ ਮਿਲੇ ਹਨ।ਸੁਣਵਾਈ ਦੌਰਾਨ ਕੇਂਦਰ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਚੰਨੀ ਸਰਕਾਰ ਨੂੰ ਪੀਐਮ ਮੋਦੀ ਦੀ ਸੜਕੀ ਯਾਤਰਾ ਬਾਰੇ ਪਹਿਲਾਂ ਹੀ ਪਤਾ ਸੀ।

Also Read : ਦਿੱਲੀ ਵਿਚ ਨਹੀਂ ਲੱਗੇਗਾ ਲਾਕਡਾਊਨ, ਹਰ ਸਥਿਤੀ ਨਾਲ ਲੜਣ ਲਈ ਹਾਂ ਤਿਆਰ : ਕੇਜਰੀਵਾਲ

ਇਸ ਮਾਮਲੇ 'ਚ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ (Solicitor General Tushar Mehta) ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਐੱਸਪੀਜੀ ਐਕਟ ਬਾਰੇ ਜਾਣਕਾਰੀ ਦਿੱਤੀ ਸੀ ਅਤੇ ਨਾਲ ਹੀ ਸੁਰੱਖਿਆ ਸਬੰਧੀ ਬਲੂ ਬੁੱਕ 'ਚ ਦਿੱਤੀ ਗਈ ਜਾਣਕਾਰੀ ਵੀ ਸਾਂਝੀ ਕੀਤੀ ਸੀ। ਉਨ੍ਹਾਂ ਕਿਹਾ, ‘ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਸ ਪੂਰੀ ਪ੍ਰਕਿਰਿਆ ਦਾ ਪਾਲਣ ਕਰਨ ਵਿਚ ਕੋਈ ਗਲਤੀ ਹੋਈ ਹੈ। ਇਸ 'ਤੇ ਕੋਈ ਵਿਵਾਦ ਨਹੀਂ ਹੋ ਸਕਦਾ। ਇਸ ਤੱਥ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਸੁਰੱਖਿਆ ਵਿੱਚ ਕਮੀ ਅਤੇ ਲਾਪਰਵਾਹੀ ਹੋਈ ਹੈ। ‘ਬਲੂ ਬੁੱਕ’ ਵਿੱਚ ਸਪੱਸ਼ਟ ਹੈ ਕਿ ਸਥਾਨਕ ਪੁਲੀਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਡਾਇਰੈਕਟਰ ਜਨਰਲ ਆਫ਼ ਪੁਲਿਸ ਦੀ ਨਿਗਰਾਨੀ ਹੇਠ ਕੀਤੇ ਜਾਂਦੇ ਹਨ।

Also Read : ਹਿਮਾਚਲ 'ਚ ਭਾਰੀ ਬਰਫ਼ਬਾਰੀ ਕਾਰਨ 7 ਹਲਾਕ, ਕਈ ਸੜਕਾਂ ਜਾਮ

ਦੱਸ ਦਈਏ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਦੇ ਕਾਫਲੇ ਨੂੰ ਜਦੋਂ ਫਿਰੋਜ਼ਪੁਰ ਜਾ ਰਹੇ ਸਨ ਤਾਂ ਫਲਾਈਓਵਰ 'ਤੇ 15-20 ਮਿੰਟ ਤੱਕ ਰੁਕਣਾ ਪਿਆ ਸੀ ਅਤੇ ਰਸਤੇ 'ਚ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦਾ ਰਸਤਾ ਰੋਕ ਦਿੱਤਾ ਸੀ। 15-20 ਮਿੰਟ ਇੰਤਜ਼ਾਰ ਕਰਨ ਤੋਂ ਬਾਅਦ ਵੀ ਜਦੋਂ ਹਾਲਾਤ ਨਾ ਸੁਧਰੇ ਤਾਂ ਪੀਐਮ ਮੋਦੀ ਦੇ ਕਾਫ਼ਲੇ ਨੂੰ ਵਾਪਸ ਪਰਤਣਾ ਪਿਆ।

In The Market