ਜੰਮੂ-ਕਸ਼ਮੀਰ : ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਕਸ਼ਮੀਰ ਪੁਲਿਸ ਮੁਤਾਬਕ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸਵੇਰ ਤੋਂ ਹੀ ਮੁਕਾਬਲਾ ਸ਼ੁਰੂ ਹੋ ਗਿਆ ਸੀ।
Also Read : ਦਿੱਲੀ ‘ਚ ਕੋਰੋਨਾ ‘ਚ ਭਿਆਨਕ ਵਾਧਾ, 22751 ਨਵੇਂ ਮਾਮਲੇ, 17 ਮੌਤਾਂ
ਹਾਲਾਂਕਿ ਇਹ ਅੱਤਵਾਦੀ ਕਿਸ ਸੰਗਠਨ ਨਾਲ ਸਬੰਧਤ ਸਨ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।ਕਸ਼ਮੀਰ ਪੁਲਿਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਮਾਰੇ ਗਏ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਸ ਕੋਲ ਇਤਰਾਜ਼ਯੋਗ ਸਮੱਗਰੀ ਵੀ ਸੀ ਜਿਸ ਨੂੰ ਪੁਲਿਸ ਨੇ ਜ਼ਬਤ ਕਰ ਲਿਆ ਹੈ। ਹਾਲਾਂਕਿ ਪੁਲਿਸ ਇਹ ਪਤਾ ਲਗਾ ਰਹੀ ਹੈ ਕਿ ਮਾਰੇ ਗਏ ਅੱਤਵਾਦੀ ਕਿਸ ਸੰਗਠਨ ਨਾਲ ਸਬੰਧਤ ਸਨ। ਤਲਾਸ਼ ਅਜੇ ਜਾਰੀ ਹੈ।
Also Read : PM ਮੋਦੀ ਦੀ ਕੋਰੋਨਾ ‘ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ, ਲਿਆ ਹਾਲਾਤਾਂ ਦਾ ਜਾਇਜ਼ਾ
ਦੱਸ ਦੇਈਏ ਕਿ ਇੱਕ ਦਿਨ ਪਹਿਲਾਂ ਵੀ ਕੁਲਗਾਮ ਦੇ ਹੁਸੈਨਪੋਰਾ ਇਲਾਕੇ ਵਿੱਚ 2 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿਸ ‘ਚ 3 ਅੱਤਵਾਦੀ ਮਾਰੇ ਗਏ ਸਨ। ਮੁਕਾਬਲੇ ਤੋਂ ਬਾਅਦ ਅੱਤਵਾਦੀਆਂ ਕੋਲੋਂ ਏਕੇ ਸੀਰੀਜ਼ ਦੀਆਂ ਰਾਈਫਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੂੰ ਚਾਂਦਗਾਮ ਇਲਾਕੇ ਦੇ ਇਕ ਘਰ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਆਪਰੇਸ਼ਨ ਸ਼ੁਰੂ ਕੀਤਾ ਗਿਆ।



