LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਸ ਹਾਦਸੇ ਵਿਚ ਛੇ ਬੱਚਿਆਂ ਦੀ ਮੌਤ ਮਾਮਲਾ, ਪ੍ਰਿੰਸੀਪਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼.ਤਾਰ, ਜ਼ਖਮੀ ਬੱਚਿਆਂ ਨੇ ਦੱਸੇ ਹਾਦਸੇ ਦੇ ਕਾਰਨ

haryana acc new one

ਹਰਿਆਣਾ ਦੇ ਮਹਿੰਦਰਗੜ੍ਹ ਜ਼ਿਲ੍ਹੇ ਵਿੱਚ ਤੜਕੇ ਭਿਆਨਕ ਸੜਕ ਹਾਦਸਾ ਵਾਪਰਿਆ ਸੀ। ਇਸ ਵਿੱਚ 6 ਵਿਦਿਆਰਥੀਆਂ ਦੀ ਮੌ.ਤ ਹੋ ਗਈ। ਹੁਣ ਇਸ ਮਾਮਲੇ ਵਿਚ ਵੱਡੇ ਖੁਲਾਸੇ ਹੋ ਰਹੇ ਹਨ। ਹਾਦਸੇ ਦੇ ਸ਼ਿਕਾਰ ਵਿਦਿਆਰਥੀਆਂ ਨੇ ਦੋਸ਼ ਲਾਇਆ ਹੈ ਕਿ ਬੱਸ ਡਰਾਈਵਰ ਝੂਮ ਰਿਹਾ ਸੀ। ਉਸ ਨੇ ਨਸ਼ਾ ਕੀਤਾ ਹੋਇਆ ਸੀ। ਉਹ 120 ਦੀ ਸਪੀਡ ਉਤੇ ਬੱਸ ਨੂੰ ਭਜਾ ਰਿਹਾ ਸੀ। ਇਸ ਮਾਮਲੇ ਵਿਚ ਹਰਿਆਣਾ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਕੂਲ ਦੀ ਪ੍ਰਿੰਸੀਪਲ ਦੀਪਤੀ ਰਾਓ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਡਾਇਰੈਕਟਰ ਦੇ ਦਫ਼ਤਰ ਤੋਂ ਕੁਝ ਦਸਤਾਵੇਜ਼ ਵੀ ਆਪਣੇ ਕਬਜ਼ੇ ਵਿੱਚ ਲਏ ਹਨ। ਇਸ ਪੂਰੇ ਮਾਮਲੇ 'ਤੇ ਪ੍ਰਿੰਸੀਪਲ ਨੇ ਚੁੱਪ ਧਾਰੀ ਹੋਈ ਹੈ। ਸਕੂਲ ਦੀ ਮਾਨਤਾ ਵੀ ਰੱਦ ਹੋਵੇਗੀ। 
ਕਨੀਨਾ ਦੇ ਡੀਐਸਪੀ ਮਹਿੰਦਰ ਸਿੰਘ ਨੇ ਦੱਸਿਆ, 'ਡਰਾਈਵਰ ਬੱਸ ਨੂੰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ, ਜਿਸ ਕਾਰਨ ਚੱਲਦੀ ਬੱਸ ਪਲਟ ਗਈ। ਅਸੀਂ ਇਸ ਮਾਮਲੇ ਦੀ ਵੀ ਜਾਂਚ ਕਰ ਰਹੇ ਹਾਂ ਕਿ ਈਦ ਵਾਲੇ ਦਿਨ ਸਕੂਲ ਕਿਉਂ ਖੁੱਲ੍ਹਿਆ ਸੀ। ਇਸ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਪ੍ਰਸਾਸ਼ਨ ਮੋਨਿਕਾ ਗੁਪਤਾ ਨੇ ਕਿਹਾ ਕਿ ਇਹ ਘਟਨਾ ਦੁਖਦਾਈ ਹੈ। ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਹਾਦਸੇ ਵਿੱਚ ਜ਼ਖਮੀ ਹੋਏ ਬੱਚਿਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੋਸ਼ੀਆਂ ਨੂੰ ਬਿਲਕੁਲ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਈਦ ਦੀ ਸਰਕਾਰੀ ਛੁੱਟੀ ਸੀ ਪਰ ਫਿਰ ਵੀ ਪ੍ਰਾਈਵੇਟ ਸਕੂਲ ਚੱਲ ਰਹੇ ਸਨ। ਇਸ ਦੇ ਲਈ ਪ੍ਰਸ਼ਾਸਨ ਨੇ ਇਸ ਦੀ ਮਾਨਤਾ ਰੱਦ ਕਰਨ ਲਈ ਉੱਚ ਅਧਿਕਾਰੀਆਂ ਅਤੇ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ।
 
ਕੁਝ ਦਿਨ ਪਹਿਲਾਂ ਹੀ ਹੋਇਆ ਸੀ ਬੱਸ ਦਾ ਚਲਾਨ 
ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਕਿਹਾ ਕਿ ਅਸੀਂ ਕੁਝ ਦਿਨ ਪਹਿਲਾਂ ਹੀ ਇਸ ਬੱਸ ਦਾ 15,500 ਰੁਪਏ ਦਾ ਚਲਾਨ ਕੀਤਾ ਸੀ। ਬੱਸ ਦੇ ਕਾਗਜ਼ ਪੂਰੇ ਨਹੀਂ ਸਨ। ਇਸ ਘਟਨਾ ਵਿੱਚ ਸਕੂਲ ਪ੍ਰਬੰਧਕਾਂ ਦੀ ਸਿੱਧੀ ਲਾਪਰਵਾਹੀ ਸਾਹਮਣੇ ਆ ਰਹੀ ਹੈ। ਮੈਂ ਹੁਣੇ ਹੀ ਉੱਚ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਹਨ। ਸਾਰੇ ਸਕੂਲਾਂ ਦੇ ਵਾਹਨਾਂ ਦੀ ਫਿਟਨੈੱਸ ਦੀ ਜਾਂਚ ਕੀਤੀ ਜਾਵੇਗੀ। ਇਸ ਹਾਦਸੇ ਦਾ ਸ਼ਿਕਾਰ ਹੋਈ ਬੱਸ ਦੇ ਫਿਟਨੈਸ ਸਰਟੀਫਿਕੇਟ ਦੀ ਮਿਆਦ ਸਾਲ 2018 ਵਿੱਚ ਖਤਮ ਹੋ ਗਈ ਸੀ।
ਮਹਿੰਦਰਗੜ੍ਹ ਸਕੂਲ ਬੱਸ ਹਾਦਸੇ ਦੇ ਮਾਮਲੇ ਵਿੱਚ ਟਰਾਂਸਪੋਰਟ ਮੰਤਰੀ ਅਸੀਮ ਗੋਇਲ ਨੇ ਪੂਰੇ ਸੂਬੇ ਵਿੱਚ ਸਕੂਲੀ ਬੱਸਾਂ ਦੀ ਫਿਟਨੈਸ ਚੈੱਕ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੀ ਫਿਟਨੈੱਸ ਦੀ ਜਾਂਚ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸਰਕੂਲਰ ਜਾਰੀ ਕੀਤਾ ਜਾਵੇਗਾ। ਸਥਾਨਕ ਡੀਟੀਓ ਨੂੰ ਵੀ ਸਕੂਲ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

 

In The Market