LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਮੋਰਚੇ ਦਾ 1 ਸਾਲ ਪੂਰਾ ਹੋਣ ‘ਤੇ SKM ਵੱਡਾ ਦਾ ਐਲਾਨ, 29 ਨਵੰਬਰ ਤੋਂ ਸੰਸਦ ਤਕ ਕੱਢਣਗੇ ਟਰੈਕਟਰ ਮਾਰਚ

10 nov 3

ਨਵੀਂ ਦਿੱਲੀ :  ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਦਿੱਲੀ ਦੇ ਸਾਰੇ ਮੋਰਚਿਆਂ ’ਤੇ ਭਾਰੀ ਭੀੜ ਜੁਟਾਈ ਜਾਵੇਗੀ। ਉੱਥੇ ਵੱਡੀਆਂ ਸਭਾਵਾਂ ਵੀ ਹੋਣਗੀਆਂ।

Also Read : ਵਿਆਹ ਦੇ ਬੰਧਨ 'ਚ ਬੱਝੀ ਨੋਬਲ ਪੁਰਸਕਾਰ ਜੇਤੂ Malala Yousafzai, ਟਵੀਟ ਕਰ ਸਾਝੀਆਂ ਕੀਤੀਆਂ ਤਸਵੀਰਾਂ

ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ 29 ਨਵੰਬਰ ਤੋਂ ਦਿੱਲੀ ਵਿਚ ਸੰਸਦ ਦਾ ਸ਼ੀਤਕਾਲੀਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ਵਿਚ ਮੋਰਚੇ ਨੇ ਫ਼ੈਸਲਾ ਲਿਆ ਕਿ 29 ਨਵੰਬਰ ਨੂੰ ਸੰਸਦ ਸੈਸ਼ਨ ਦੇ ਅੰਤ ਤਕ 500 ਚੁਣੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਵਿਚ ਹਰ ਦਿਨ ਸੰਸਦ ਭਵਨ ਜਾਣਗੇ।

Also Read : ਝਾਰਖੰਡ: ਛਠ ਪੂਜਾ ਦੌਰਾਨ ਨਦੀ 'ਚ ਡੁੱਬੇ 4 ਬੱਚੇ, ਮੌਤ

ਸੰਯੁਕਤ ਕਿਸਾਨ ਮੋਰਚਾ (SKM) ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਏ ਹੋਏ ਹਨ। ਸੁਪਰੀਮ ਕੋਰਟ ਨੇ ਜਨਵਰੀ 'ਚ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲਗਾ ਦਿੱਤੀ ਸੀ। 40 ਕਿਸਾਨ ਯੂਨੀਅਨਾਂ ਦੇ ਸੰਗਠਨ SKM ਨੇ ਮੰਗਲਵਾਰ ਨੂੰ ਇੱਥੇ ਮੀਟਿੰਗ ਤੋਂ ਬਾਅਦ ਟਰੈਕਟਰ ਮਾਰਚ ਦਾ ਐਲਾਨ ਕੀਤਾ। ਜਥੇਬੰਦੀ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ਮੌਕੇ 26 ਨਵੰਬਰ ਅਤੇ ਉਸ ਤੋਂ ਬਾਅਦ ਦੇਸ਼ ਭਰ ਵਿੱਚ ਅੰਦੋਲਨ ਨੂੰ ਵਿਆਪਕ ਸਮਰਥਨ ਦਿੱਤਾ ਜਾਵੇਗਾ।

Also Read : ਕੱਚੇ ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

SKM ਦੇ ਬਿਆਨ ਵਿੱਚ ਕਿਹਾ ਗਿਆ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਰਾਜਸਥਾਨ ਤੋਂ ਦਿੱਲੀ ਦੀਆਂ ਸਾਰੀਆਂ ਸਰਹੱਦਾਂ 'ਤੇ ਭਾਰੀ ਭੀੜ ਇਕੱਠੀ ਹੋਵੇਗੀ।ਇਸ ਮੌਕੇ ਸਮੂਹ ਕਿਸਾਨ ਯੂਨੀਅਨਾਂ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਲੈ ਕੇ ਆਉਣਗੀਆਂ। ਉਸ ਦਿਨ ਉਥੇ (ਸਰਹੱਦਾਂ 'ਤੇ) ਵਿਸ਼ਾਲ ਜਨਤਕ ਮੀਟਿੰਗਾਂ ਹੋਣਗੀਆਂ। ਇਸ ਸੰਘਰਸ਼ ਵਿੱਚ ਹੁਣ ਤੱਕ ਸ਼ਹੀਦ ਹੋਏ 650 ਤੋਂ ਵੱਧ ਲੋਕਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਐਸਕੇਐਮ ਨੇ 26 ਨਵੰਬਰ ਨੂੰ ਰਾਜਾਂ ਦੀਆਂ ਰਾਜਧਾਨੀਆਂ ਵਿੱਚ ਵੱਡੇ ਪੱਧਰ 'ਤੇ ਮਹਾਂਪੰਚਾਇਤਾਂ ਦਾ ਸੱਦਾ ਵੀ ਦਿੱਤਾ ਹੈ। ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਚੱਲੇਗਾ।

In The Market