LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੱਚੇ ਤੇਲ ਦੀਆਂ ਕੀਮਤਾਂ ਵਿਚ ਸੁਸਤੀ, ਜਾਣੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ 

17feb petrol

ਨਵੀਂ ਦਿੱਲੀ- ਪੂਰੇ ਦੇਸ਼ ਵਿਚ ਵੀਰਵਾਰ ਨੂੰ 17 ਫਰਵਰੀ ਲਈ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਨਵੀਆਂ ਕੀਮਤਾਂ (New prices) ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਜ ਵੀ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਕਿ ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ (Prices change) ਹੋਏ। ਅੱਜ 106 ਦਿਨ ਹੋ ਗਏ ਹਨ। ਇਸ ਦਾ ਸਿੱਧਾ ਮਤਲਬ ਇਹ ਹੋਇਆ ਕਿ ਭਾਰਤ ਵਿਚ 106 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਦੇਸ਼ ਵਿਚ ਆਖਰੀ ਵਾਰ ਦੀਪਾਵਲੀ (4 ਨਵੰਬਰ 2021) ਲਈ ਈਂਧਨ ਦੀਆਂ ਕੀਮਤਾਂ ਵਿਚ ਬਦਲਾਅ ਕੀਤਾ ਗਿਆ ਸੀ। ਉਸ ਤੋਂ ਬਾਅਦ ਤੋਂ ਲੈ ਕੇ ਅੱਜ ਤੱਕ ਪੂਰੇ ਦੇਸ਼ ਵਿਚ ਇਕ ਵਾਰ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ। ਉਥੇ ਹੀ ਦੂਜੇ ਪਾਸੇ, ਪੈਟਰੋਲ ਅਤੇ ਡੀਜ਼ਲ ਬਣਾਉਣ ਲਈ ਕੱਚੇ ਮਾਲ ਦੇ ਰੂਪ ਵਿਚ ਇਸਤੇਮਾਲ ਹੋਣ ਵਾਲੇ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। Also Read : ਦੇਸ਼ 'ਚ ਪਿਛਲੇ 24 ਘੰਟਿਆਂ 'ਚ ਆਏ ਇੰਨੇ ਮਾਮਲੇ ; 67000 ਤੋਂ ਜ਼ਿਆਦਾ ਹੋਏ ਠੀਕ ਜਾਣੋਂ ਕੋਰੋਨਾ ਦੇ ਤਾਜ਼ਾ ਅੰਕੜੇ

Reliance-BP petrol pumps to dent PSU market share' | Deccan Herald

ਹਾਲਾਂਕਿ ਬੀਤੇ ਕੁਝ ਦਿਨਾਂ ਤੋਂ ਕੱਚੇ ਤੇਲ ਦੀਆਂ ਕੀਮਤਾਂ ਵਿਚ ਨਰਮੀ ਦੇਖਣ ਨੂੰ ਮਿਲ ਰਹੀ ਹੈ। ਵੀਰਵਾਰ ਨੂੰ 17 ਫਰਵਰੀ ਨੂੰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 93 ਡਾਲਰ ਤੋਂ ਵੀ ਹੇਠਾਂ ਆ ਗਈ ਹੈ। ਕੌਮਾਂਤਰੀ ਬਾਜ਼ਾਰਾਂ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੁਝ ਦਿਨਾਂ ਤੋਂ ਨਰਮੀ ਦੇਖਣ ਨੂੰ ਮਿਲ ਰਹੀ ਹੈ। ਵੀਰਵਾਰ 17 ਫਰਵਰੀ ਨੂੰ ਇੰਟਰਨੈਸ਼ਨਲ ਮਾਰਕੀਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਕੇ 92.73 ਡਾਲਰ ਪ੍ਰਤੀ ਬੈਰਲ 'ਤੇ ਆ ਗਏ ਹਨ। ਜਦੋਂ ਕਿ ਬੁੱਧਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ 93.18 ਡਾਲਰ ਸੀ। ਆਇਲ ਪਰਾਈਸ ਡਾਟ ਕਾਮ ਮੁਤਾਬਕ ਵੀਰਵਾਰ 17 ਫਰਵਰੀ ਨੂੰ ਡਬਲਿਊ.ਟੀ.ਆਈ. ਕਰੂਡ ਦੀਆਂ ਕੀਮਤਾਂ ਵਿਚ 2.30 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਨਾਲ ਇਸ ਦੀਆਂ ਕੀਮਤਾਂ ਡਿੱਗ ਕੇ 91.51 ਡਾਲਰ 'ਤੇ ਪਹੁੰਚ ਗਈ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਡਬਲਿਊ.ਟੀ.ਆਈ. ਕਰੂਡ ਦੀਆਂ ਕੀਮਤਾਂ 92.08 ਡਾਲਰ ਸਨ। ਉਥੇ ਹੀ ਦੂਜੇ ਪਾਸੇ ਅੱਜ ਬ੍ਰੈਂਟ ਕਰੂਡ ਦੀਆਂ ਕੀਮਤਾਂ ਵਿਚ ਵੀ ਸੁਸਤੀ ਦੇਖਣ ਨੂੰ ਮਿਲ ਰਹੀ ਹੈ। ਅੱਜ ਬ੍ਰੈਂਟ ਕਰੂਡ ਦੀਆਂ ਕੀਮਤਆਂ 2.19 ਫੀਸਦੀ ਦੀ ਗਿਰਾਵਟ ਦੇ ਨਾਲ 92.73 ਡਾਲਰ 'ਤੇ ਆ ਗਈ ਹੈ।

In The Market