ਨਵੀਂ ਦਿੱਲੀ : ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ (Corona Virus) ਦਾ ਪ੍ਰਕੋਪ ਜਾਰੀ ਹੈ। ਹਾਲਾਂਕਿ, ਹੁਣ ਕੇਸਾਂ ਵਿੱਚ ਕਮੀ ਆਈ ਹੈ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 8 ਹਜ਼ਾਰ 488 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 249 ਲੋਕਾਂ ਦੀ ਮੌਤ ਹੋ ਗਈ। ਵੱਡੀ ਗੱਲ ਇਹ ਹੈ ਕਿ 538 ਦਿਨਾਂ ਬਾਅਦ ਦੇਸ਼ ਵਿੱਚ ਇੰਨੇ ਘੱਟ ਕੇਸ ਦਰਜ ਹੋਏ ਹਨ। ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਇੱਕ ਲੱਖ 18 ਹਜ਼ਾਰ 443 ਹੈ। ਜਾਣੋ ਦੇਸ਼ ਵਿੱਚ ਅੱਜ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।ਕੇਂਦਰੀ ਸਿਹਤ ਮੰਤਰਾਲੇ (Union Health Minister) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਬੀਤੇ ਦਿਨ 12 ਹਜ਼ਾਰ 510 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 65 ਹਜ਼ਾਰ 911 ਹੋ ਗਈ ਹੈ। ਅੰਕੜਿਆਂ ਮੁਤਾਬਕ ਹੁਣ ਤੱਕ 3 ਕਰੋੜ 39 ਲੱਖ 34 ਹਜ਼ਾਰ 547 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
Also Read : ਚੰਡੀਗੜ੍ਹ ਸਮੇਤ ਇੰਨ੍ਹਾਂ ਸ਼ਹਿਰਾਂ 'ਚ 100 ਰੁਪਏ ਤੋਂ ਹੇਠਾਂ ਵਿਕ ਰਿਹਾ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ
ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 116 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 32 ਲੱਖ 99 ਹਜ਼ਾਰ 337 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 116 ਕਰੋੜ 87 ਲੱਖ 28 ਹਜ਼ਾਰ 385 ਡੋਜ਼ ਵੈਕਸੀਨ (Vaccination) ਦਿੱਤੀਆਂ ਜਾ ਚੁੱਕੀਆਂ ਹਨ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ 21 ਨਵੰਬਰ ਤੱਕ ਦੇਸ਼ ਭਰ ਵਿੱਚ ਕੋਵਿਡ-19 ਦੇ 63 ਕਰੋੜ 25 ਲੱਖ 24 ਹਜ਼ਾਰ 259 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਕੱਲ੍ਹ 7 ਲੱਖ 83 ਹਜ਼ਾਰ 567 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ।
Also Read : ਲਖਨਊ 'ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਆਗੂ ਹੋਣਗੇ ਸ਼ਾਮਲ
ਕੇਰਲ 'ਚ ਦਰਜ ਕੀਤੇ ਗਏ 5080 ਨਵੇਂ ਮਾਮਲੇ
ਐਤਵਾਰ ਨੂੰ ਕੇਰਲ ਵਿੱਚ ਕੋਰੋਨਾ ਵਾਇਰਸ (Corona Virus) ਦੇ 5,080 ਨਵੇਂ ਮਰੀਜ਼ ਮਿਲੇ ਹਨ ਅਤੇ 196 ਸੰਕਰਮਿਤਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਇਸ ਤੋਂ ਬਾਅਦ ਕੁੱਲ ਕੇਸ 50,89,175 ਤੱਕ ਪਹੁੰਚ ਗਏ ਹਨ ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 37,495 ਹੋ ਗਈ ਹੈ। ਇੱਕ ਸਰਕਾਰੀ ਰਿਪੋਰਟ ਦੇ ਅਨੁਸਾਰ, ਸ਼ਨੀਵਾਰ ਤੋਂ ਹੁਣ ਤੱਕ 7,908 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਿਸ ਤੋਂ ਬਾਅਦ ਸੰਕਰਮਣ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵਧ ਕੇ 50,04,786 ਹੋ ਗਈ ਹੈ। ਸੂਬੇ ਵਿੱਚ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਘਟ ਕੇ 58,088 ਹੋ ਗਈ ਹੈ। ਰੀਲੀਜ਼ ਦੇ ਅਨੁਸਾਰ, 196 ਮੌਤਾਂ ਵਿੱਚੋਂ, 40 ਪਿਛਲੇ ਕੁਝ ਦਿਨਾਂ ਵਿੱਚ ਹੋਈਆਂ ਹਨ ਜਦੋਂ ਕਿ 156 ਮੌਤਾਂ ਨੂੰ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੁਪਰੀਮ ਦੇ ਨਿਰਦੇਸ਼ਾਂ ਦੇ ਆਧਾਰ 'ਤੇ ਪ੍ਰਾਪਤ ਹੋਈਆਂ ਅਪੀਲਾਂ ਦੇ ਮੱਦੇਨਜ਼ਰ ਕੋਵਿਡ ਕਾਰਨ ਹੋਈਆਂ ਮੌਤਾਂ ਮੰਨਿਆ ਗਿਆ ਹੈ। ਰਾਜ ਦੇ 14 ਜ਼ਿਲ੍ਹਿਆਂ ਵਿੱਚੋਂ, ਏਰਨਾਕੁਲਮ (Ernakulam) ਵਿੱਚ ਸਭ ਤੋਂ ਵੱਧ 873 ਮਾਮਲੇ ਹਨ। ਇਸ ਤੋਂ ਬਾਅਦ ਕੋਝੀਕੋਡ ਵਿੱਚ 740 ਅਤੇ ਤਿਰੂਵਨੰਤਪੁਰਮ ਵਿੱਚ 621 ਸੰਕਰਮਿਤ ਪਾਏ ਗਏ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर