LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵੇਂ ਸੰਸਦ ਭਵਨ ਦੇ ਉਦਘਾਟਨ ਸਮਾਗਮ ‘ਚ ਸ਼ਾਮਿਲ ਹੋਣਗੇ ਸੁਖਬੀਰ ਬਾਦਲ, CM ਮਾਨ ਨੇ ਕਹੀ ਇਹ ਵੱਡੀ ਗੱਲ

new258

Politics on New Parliament Inauguration: 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸਸੰਦ ਭਵਨ ਦਾ ਉਦਘਾਟਨ ਕਰਨਗੇ। ਇਸ ਸਮਾਗਮ ਵਿੱਚ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਵੀ ਸ਼ਾਮਿਲ ਹੋਣਗੇ। ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljit Singh Cheema) ਨੇ ਦਿੱਤੀ ਹੈ। ਇਸ ਮੌਕੇ ਸੀਐੱਮ ਮਾਨ ਵੱਲੋਂ ਸਮਾਗਮ ਵਿੱਚ ਨਾ ਜਾਣ ਦੇ ਫੈਸਲੇ ਤੇ ਤੰਜ ਕੱਸਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਦੇਸ਼ ਲਈ ਬਹੁਤ ਮਾਣ ਦਾ ਮੌਕਾ ਹੈ, ਇਸ ਲਈ ਸਿਆਸਤ ਕਰਨ ਦੀ ਬਜਾਏ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨਾ ਚਾਹੀਦਾ ਹੈ।

 ਸੀਨੀਅਰ ਅਕਾਲੂ ਆਗੂ ਦਲਜੀਤ ਸਿੰਘ ਚੀਮਾ ਨੇ ਪਾਰਟੀ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੇਂ ਸਸੰਦ ਭਵਨ ਦੇ ਉਦਘਾਟਨ ਸਮਾਗਮ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨਹੀਂ ਚਾਹੁੰਦੀ ਕਿ ਇਸ ਮੌਕੇ ਤੇ ਕਿਸੇ ਵੀ ਤਰ੍ਹਾਂ ਦੀ ਸਿਆਸਤ ਕੀਤੀ ਜਾਵੇ। 

ਮੁੱਖ ਮੰਤਰੀ ਨੇ ਟਵੀਟ ਕਰ ਦਿੱਤੀ ਸੀ ਫੈਸਲੇ ਦੀ ਜਾਣਕਾਰੀ

 ਬੁੱਧਵਾਰ ਦੁਪਹਿਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਸੰਦ ਭਵਨ ਦੇ ਉਦਘਾਟਨ ਸਮਾਗਮ ਵਿੱਚ ਨਾ ਜਾਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿੱਖਿਆ ਕਿ ਜੇਕਰ ਮਾਣਯੋਗ ਰਾਸ਼ਟਰਪਤੀ ਜੀ ਉਦਘਾਟਨ ਕਰਦੇ ਤਾਂ ਉਹ ਜਰੂਰ ਜਾਂਦੇ ਪਰ ਹੁਣ ਉਹ ਜਾਂ ਉਨ੍ਹਾਂ ਦੇ ਸੰਸਦ ਮੈਂਬਰ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਣਗੇ।

 

In The Market