LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸੁਪਰੀਮ ਕੋਰਟ ਵਿਚ 3 ਔਰਤਾਂ ਸਣੇ 9 ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ

judges

ਨਵੀਂ ਦਿੱਲੀ (ਇੰਟ.)- ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਵੱਲੋਂ ਨਿਯੁਕਤੀ ਪੱਤਰਾਂ 'ਤੇ ਦਸਤਖ਼ਤ ਕਰਨ ਦੇ ਨਾਲ ਹੀ ਅੱਜ ਤਿੰਨ ਔਰਤਾਂ ਸਮੇਤ ਨੌਂ ਨਵੇਂ ਜੱਜਾਂ ਨੂੰ ਸੁਪਰੀਮ ਕੋਰਟ (Supreme Court) ਵਿੱਚ ਨਿਯੁਕਤ ਕੀਤਾ ਗਿਆ। ਸਰਕਾਰੀ ਸੂਤਰਾਂ ਮੁਤਾਬਕ ਇਸ ਸਬੰਧੀ ਰਸਮੀ ਨੋਟੀਫਿਕੇਸ਼ਨ (Notification) ਛੇਤੀ ਜਾਰੀ ਕੀਤਾ ਜਾਵੇਗਾ। ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਿੱਚ ਜਸਟਿਸ ਬੀਵੀ ਨਾਗਰਤਨਾ, ਜਸਟਿਸ ਬੇਲਾ ਐੱਮ. ਤ੍ਰਿਵੇਦੀ, ਜਸਟਿਸ ਹਿਮਾ ਕੋਹਲੀ, ਜਸਟਿਸ ਸੀਟੀ ਰਵਿਕੁਮਾਰ, ਜਸਟਿਸ ਐੱਮਐੱਮ ਸੁੰਦਰੇਸ਼ ਅਤੇ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ ਸਾਲਿਸਟਰ ਜਨਰਲ ਪੀਐੱਸ ਨਰਸਿਮ੍ਹਾ ਸ਼ਾਮਲ ਹਨ।

India to get first woman CJI? Centre clears names of all 9 judges sent by  Collegium - Law News

Read more- ਪੰਜਾਬ ਦੌਰੇ 'ਤੇ ਪਹੁੰਚੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਵਿਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ

ਜਸਟਿਸ ਨਾਗਰਤਨਾ ਸਤੰਬਰ 2027 ਵਿੱਚ ਭਾਰਤ ਦੀ ਪਹਿਲੀ ਮਹਿਲਾ ਚੀਫ ਜਸਟਿਸ (ਸੀਜੇਆਈ) ਨਿਯੁਕਤ ਕੀਤੇ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਤੋਂ ਇਲਾਵਾ ਜਸਟਿਸ ਅਭੈ ਸ੍ਰੀਨਿਵਾਸ ਓਕਾ, ਜਸਟਿਸ ਵਿਕਰਮ ਨਾਥ ਅਤੇ ਜਸਟਿਸ ਜਤਿੰਦਰ ਕੁਮਾਰ ਮਹੇਸ਼ਵਰੀ ਵੀ ਸੁਪਰੀਮ ਕੋਰਟ ਵਿੱਚ ਨਿਯੁਕਤ ਜੱਜਾਂ ਵਿੱਚ ਸ਼ਾਮਲ ਹਨ।

In The Market