LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਦੀ ਰੈਲੀ ਵਾਲੀ ਥਾਂ ਤੋਂ ਸਿਰਫ 12 ਕਿਲੋਮੀਟਰ ਦੂਰ ਹੋਇਆ ਧਮਾਕਾ, ਕਈ ਘਰਾਂ ਦੇ ਟੁੱਟੇ ਸ਼ੀਸ਼ੇ

24a modi

ਜੰਮੂ- ਜੰਮੂ ਦੇ ਲਲੀਆਣਾ ਪਿੰਡ ਨੇੜੇ ਵੱਡਾ ਧਮਾਕਾ ਹੋਇਆ ਹੈ। ਪੀਐਮ ਮੋਦੀ ਅੱਜ ਇੱਥੇ ਰੈਲੀ ਕਰਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਜਿਸ ਥਾਂ 'ਤੇ ਇਹ ਧਮਾਕਾ ਹੋਇਆ, ਉਹ ਰੈਲੀ ਵਾਲੀ ਥਾਂ ਤੋਂ ਮਹਿਜ਼ 12 ਕਿਲੋਮੀਟਰ ਦੂਰ ਹੈ। ਇਹ ਧਮਾਕਾ ਖੇਤਾਂ ਵਿੱਚ ਹੋਇਆ। ਸੁਰੱਖਿਆ ਏਜੰਸੀਆਂ ਅਤੇ ਸੁਰੱਖਿਆ ਬਲ ਮੌਕੇ ਲਈ ਰਵਾਨਾ ਹੋ ਗਏ ਹਨ। ਪਿੰਡ ਵਾਸੀਆਂ ਅਨੁਸਾਰ ਅੱਜ ਤੜਕੇ ਖੇਤਾਂ ਵਿੱਚ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਜਾ ਕੇ ਦੇਖਿਆ ਕਿ ਉੱਥੇ ਇੱਕ ਟੋਆ ਪਿਆ ਹੋਇਆ ਸੀ। ਫਿਲਹਾਲ ਸੁਰੱਖਿਆ ਏਜੰਸੀਆਂ ਜਾਂਚ ਕਰ ਰਹੀਆਂ ਹਨ।

ਪੀਐਮ ਦੀ ਰੈਲੀ ਵਾਲੀ ਥਾਂ ਤੋਂ ਕਰੀਬ 12 ਕਿਲੋਮੀਟਰ ਦੂਰ ਹੋਏ ਇਸ ਧਮਾਕੇ ਨਾਲ ਪਿੰਡ ਦੇ ਕਈ ਘਰ ਪ੍ਰਭਾਵਿਤ ਹੋਏ ਹਨ। ਇੱਥੋਂ ਦੇ ਕਈ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ ਹਨ, ਪਿੰਡ ਵਾਸੀਆਂ ਅਨੁਸਾਰ ਤੜਕੇ ਸਾਢੇ ਚਾਰ ਵਜੇ ਦਰਮਿਆਨ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਕਿਹਾ ਜਾ ਰਿਹਾ ਹੈ ਕਿ ਇਹ ਡਰੋਨ ਦੁਆਰਾ ਸੁੱਟਿਆ ਗਿਆ ਬੰਬ ਹੋ ਸਕਦਾ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਮੌਕੇ 'ਤੇ ਮੌਜੂਦ ਸਬੂਤ ਇਕੱਠੇ ਕਰ ਰਹੀਆਂ ਹਨ। ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜੰਮੂ ਕਸ਼ਮੀਰ ’ਚ 20 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰਾਜੈਕਟਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣਗੇ। ਇਸ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਦੋ ਖ਼ਿੱਤਿਆਂ ਨੂੰ ਜੋੜਨ ਵਾਲੇ ਬਨਿਹਾਲ-ਕਾਜ਼ੀਗੁੰਡ ਰੋਡ ਟਨਲ (ਸੁਰੰਗ) ਨੂੰ ਵੀ ਖੋਲ੍ਹਿਆ ਜਾਵੇਗਾ।

ਸ੍ਰੀ ਮੋਦੀ ਵੱਲੋਂ ਕੌਮੀ ਪੰਚਾਇਤੀ ਰਾਜ ਦਿਵਸ ਦੇ ਸਮਾਗਮਾਂ ਤਹਿਤ ਜੰਮੂ ਕਸ਼ਮੀਰ ਦਾ ਦੌਰਾ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ’ਚ ਕਿਹਾ ਕਿ ਸਾਂਬਾ ਜ਼ਿਲ੍ਹੇ ਦੀ ਪਾਲੀ ਪੰਚਾਇਤ ’ਚ ਹੋਣ ਵਾਲੀ ਰੈਲੀ ਲਈ 30 ਹਜ਼ਾਰ ਪੰਚਾਇਤ ਮੈਂਬਰਾਂ ਸਮੇਤ ਇਕ ਲੱਖ ਤੋਂ ਜ਼ਿਆਦਾ ਲੋਕਾਂ ਦੇ ਸਵਾਗਤ ਦਾ ਪ੍ਰਬੰਧ ਕੀਤਾ ਗਿਆ ਹੈ ਜਿਨ੍ਹਾਂ ਨੂੰ ਸ੍ਰੀ ਮੋਦੀ ਵੱਲੋਂ ਸੰਬੋਧਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਸਾਂਬਾ ਜ਼ਿਲ੍ਹੇ ਦੀ ਪਾਲੀ ਪੰਚਾਇਤ ਦੇ ਦੌਰੇ ਤੋਂ ਪਹਿਲਾਂ ਜੰਮੂ ਕਸ਼ਮੀਰ ’ਚ ਸੁਰੱਖਿਆ ਦੇ ਬਹੁ-ਪਰਤੀ ਪ੍ਰਬੰਧ ਕੀਤੇ ਗਏ ਹਨ। ਜੰਮੂ ਨੇੜੇ ਸੁੰਜਵਾਂ ’ਚ ਸ਼ੁੱਕਰਵਾਰ ਨੂੰ ਹੋਏ ਮੁਕਾਬਲੇ ਮਗਰੋਂ ਵਧੇਰੇ ਚੌਕਸੀ ਰੱਖੀ ਜਾ ਰਹੀ ਹੈ। ਸੁੰਜਵਾਂ ਆਰਮੀ ਕੈਂਪ ਨੇੜੇ ਮੁਕਾਬਲੇ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਰੈੱਡ ਅਲਰਟ ਐਲਾਨ ਦਿੱਤਾ ਗਿਆ ਹੈ।

ਜੈਸ਼-ਏ-ਮੁਹੰਮਦ ਦੇ ਦੋ ਫਿਦਾਈਨਾਂ ਵੱਲੋਂ ਸੀਆਈਐੱਸਐੱਫ ਦੀ ਬੱਸ ’ਤੇ ਹਮਲਾ ਕੀਤਾ ਗਿਆ ਸੀ ਜਿਸ ’ਚ ਇਕ ਅਧਿਕਾਰੀ ਸ਼ਹੀਦ ਅਤੇ 9 ਹੋਰ ਜ਼ਖ਼ਮੀ ਹੋ ਗਏ ਸਨ। ਇਸ ਮਗਰੋਂ ਮੁਕਾਬਲੇ ’ਚ ਦੋਵੇਂ ਫਿਦਾਈਨਾਂ ਨੂੰ ਮਾਰ ਮੁਕਾਇਆ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਜੰਮੂ ਸ਼ਹਿਰ ਤੋਂ 17 ਕਿਲੋਮੀਟਰ ਦੂਰ ਪਾਲੀ ਪੰਚਾਇਤ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਗਿਆ ਹੈ। ਜੰਮੂ-ਪਠਾਨਕੋਟ ਹਾਈਵੇਅ ’ਤੇ ਕੰਬਾਇਨਾਂ ਅਤੇ ਭਾਰੀ ਵਾਹਨਾਂ ਦੇ 24 ਅਪਰੈਲ ਨੂੰ ਚੱਲਣ ’ਤੇ ਰੋਕ ਲਗਾਈ ਗਈ ਹੈ।

In The Market