LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੰਟਰੋਲ ਤੋਂ ਬਾਹਰ ਹੋ ਗਈ ਬੱਸ, 40 ਫੁੱਟ ਡੂੰਘੀ ਖੱਡ ਵਿਚ ਜਾ ਪਈ, 12 ਲੋਕਾਂ ਦੀ ਦਰਦਨਾਕ ਮੌ.ਤ

road acci

Chhattisgarh bus accident: ਮੰਗਲਵਾਰ ਦੇਰ ਰਾਤ ਇਕ ਬੱਸ ਦੇ ਖੱਡ 'ਚ ਡਿੱਗਣ ਕਾਰਨ 3 ਔਰਤਾਂ ਸਮੇਤ 12 ਲੋਕਾਂ ਦੀ ਮੌ.ਤ ਹੋ ਗਈ। ਇਸ ਦਰਦਨਾਕ ਹਾਦਸੇ ਵਿਚ 15 ਸਵਾਰੀਆਂ ਜ਼ਖਮੀ ਹੋ ਗਈਆਂ। ਇਹ ਹਾਦਸਾ ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ 'ਚ ਵਾਪਰਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਵਿਸ਼ਨੂੰਦੇਵ ਸਾਈਂ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਦੁਰਗ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਜਤਿੰਦਰ ਸ਼ੁਕਲਾ ਨੇ ਦਸਿਆ ਕਿ ਕੁਮਹਾਰੀ ਥਾਣਾ ਖੇਤਰ ਦੇ ਅਧੀਨ ਖਾਪੜੀ ਪਿੰਡ ਨੇੜੇ ਮੁਰਮ (ਲਾਲ ਮਿੱਟੀ) ਦੀ 40 ਫੁੱਟ ਡੂੰਘੀ ਖੱਡ ਵਿਚ ਬੱਸ ਡਿੱਗਣ ਕਾਰਨ ਗੱਡੀ ਵਿਚ ਸਵਾਰ 12 ਲੋਕਾਂ ਦੀ ਮੌ.ਤ ਹੋ ਗਈ ਅਤੇ 14 ਜ਼ਖ਼ਮੀ ਹੋ ਗਏ। 
ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕੁਮਹਾਰੀ ਇਲਾਕੇ 'ਚ ਸਥਿਤ ਕੇਡੀਆ ਡਿਸਟਿਲਰੀਜ਼ ਦੀ ਬੱਸ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਈ ਸੀ ਅਤੇ ਬੱਸ 'ਚ 30 ਤੋਂ ਜ਼ਿਆਦਾ ਕਰਮਚਾਰੀ ਸਵਾਰ ਸਨ। ਇਹ ਘਟਨਾ ਮੰਗਲਵਾਰ ਰਾਤ 8.30 ਵਜੇ ਵਾਪਰੀ ਜਦੋਂ ਬੱਸ ਖਾਪੜੀ ਪਿੰਡ ਦੇ ਨੇੜੇ ਪਹੁੰਚੀ ਅਤੇ ਕੰਟਰੋਲ ਤੋਂ ਬਾਹਰ ਹੋ ਗਈ ਤੇ ਖੱਡ ਵਿਚ ਜਾ ਡਿੱਗੀ।
ਉਨ੍ਹਾਂ ਦਸਿਆ ਕਿ ਲਾ.ਸ਼ਾਂ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ ਅਤੇ ਬੱਸ ਨੂੰ ਖੱਡ 'ਚੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਦੁਰਗ ਦੇ ਜ਼ਿਲ੍ਹਾ ਕੁਲੈਕਟਰ ਰਿਚਾ ਪ੍ਰਕਾਸ਼ ਚੌਧਰੀ ਨੇ ਦਸਿਆ ਕਿ ਇਸ ਘਟਨਾ ਵਿਚ 12 ਲੋਕਾਂ ਦੀ ਮੌ.ਤ ਹੋ ਗਈ ਹੈ ਅਤੇ 14 ਹੋਰ ਜ਼ਖ਼ਮੀ ਹੋਏ ਹਨ। ਜ਼ਖਮੀਆਂ 'ਚੋਂ 12 ਨੂੰ ਰਾਏਪੁਰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 'ਚ ਭਰਤੀ ਕਰਵਾਇਆ ਗਿਆ ਹੈ।

In The Market