LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Weather Update : ਗਰਮੀ ਨੇ ਕਰਵਾਈ ਅੱਤ, ਹੱਦਾਂ ਬੰਨੇ ਟੱਪਿਆ ਤਾਪਮਾਨ, ਪੁੱਜਾ 52.3 ਡਿਗਰੀ

heat wave delhi weather

ਨਵੀਂ ਦਿੱਲੀ : ਗਰਮੀ ਨੇ ਇਸ ਵਾਰ ਸਾਰੇ ਰਿਕਾਰਡ ਤੋੜ ਦਿੱਤੇ ਹਨ। ਤਾਪਮਾਨ ਹੱਦਾਂ ਬੰਨੇ ਟੱਪਦਾ ਜਾ ਰਿਹਾ ਹੈ। ਦੇਸ਼ ਵਾਸੀ ਤ੍ਰਾਹ ਤ੍ਰਾਹ ਕਰ ਰਹੇ ਹਨ। ਦਿੱਲੀ ਦੇ ਮੁੰਗੇਸ਼ਪੁਰ ਇਲਾਕੇ ’ਚ ਵੱਧ ਤੋਂ ਵੱਧ ਤਾਪਮਾਨ 52.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਕੌਮੀ ਰਾਜਧਾਨੀ ’ਚ ਹੁਣ ਤਕ ਦਾ ਸੱਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ। 
ਉੱਤਰ-ਪੱਛਮੀ ਦਿੱਲੀ ਦੇ ਮੁੰਗੇਸ਼ਪੁਰ ’ਚ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 49.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਵੈੱਬਸਾਈਟ ਮੁਤਾਬਕ ਇਕ ਦਿਨ ਬਾਅਦ ਤਾਪਮਾਨ ਹੋਰ ਵੱਧ ਗਿਆ ਤੇ ਮੌਸਮ ਵਿਗਿਆਨ ਕੇਂਦਰ ਨੇ ਸ਼ਾਮ 4:14 ਵਜੇ ਵੱਧ ਤੋਂ ਵੱਧ ਤਾਪਮਾਨ 52.3 ਡਿਗਰੀ ਸੈਲਸੀਅਸ ਦਰਜ ਕੀਤਾ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ’ਚ ਇਹ ਹੁਣ ਤਕ ਦਾ ਸੱਭ ਤੋਂ ਵੱਧ ਤਾਪਮਾਨ ਹੈ।
ਹਾਲਾਂਕਿ ਸ਼ਾਮ ਸਮੇਂ ਅਚਾਨਕ ਮੌਸਮ ਨੇ ਮਿਜਾਜ਼ ਬਦਲ ਲਿਆ। ਆਸਮਾਨ ’ਚ ਬੱਦਲ ਛਾ ਗਏ ਤੇ ਕੁਝ ਇਲਾਕਿਆਂ ’ਚ ਹਲਕੀ ਕਿਣਮਿਣ ਵੀ ਹੋਈ। ਇਸ ਨਾਲ ਦਿੱਲੀ ਵਾਸੀਆਂ ਨੂੰ ਕੁਝ ਰਾਹਤ ਮਿਲੀ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਖੇਤਰੀ ਮੁਖੀ ਕੁਲਦੀਪ ਸ਼੍ਰੀਵਾਸਤਵ ਨੇ ਕਿਹਾ ਕਿ ਰਾਜਸਥਾਨ ਤੋਂ ਆਉਣ ਵਾਲੀ ਗਰਮੀ ਦੀ ਮਾਰ ’ਚ ਆਉਣ ਵਾਲੇ ਦਿੱਲੀ ਦੇ ਬਾਹਰੀ ਇਲਾਕੇ ਪਹਿਲੇ ਖੇਤਰ ਹਨ। ਦਿੱਲੀ ਦੇ ਕੁੱਝ ਹਿੱਸੇ ਗਰਮ ਹਵਾਵਾਂ ਦੇ ਜਲਦੀ ਆਉਣ ਨਾਲ ਪ੍ਰਭਾਵਿਤ ਹੋਏ ਹਨ, ਜਿਸ ਦੇ ਨਤੀਜੇ ਵਜੋਂ ਪਹਿਲਾਂ ਤੋਂ ਹੀ ਖਰਾਬ ਮੌਸਮ ਵਿਗੜ ਗਿਆ ਹੈ। 
52.3 ਡਿਗਰੀ ਸੈਲਸੀਅਸ ਤਾਪਮਾਨ ਗਲਤੀ ਕਾਰਨ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਦਿੱਲੀ ਦੇ ਮੁੰਗੇਸ਼ਪੁਰ ਇਲਾਕੇ ਦੇ ਆਟੋਮੈਟਿਕ ਵੈਦਰ ਸਟੇਸ਼ਨ (AWS) 'ਚ ਦਰਜ ਕੀਤਾ ਗਿਆ ਵੱਧ ਤੋਂ ਵੱਧ ਤਾਪਮਾਨ 52.9 ਡਿਗਰੀ ਸੈਲਸੀਅਸ 'ਚ ਗਲਤੀ ਹੋਣ ਦੀ ਸੰਭਾਵਨਾ ਹੈ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਇਹ ਰਾਸ਼ਟਰੀ ਰਾਜਧਾਨੀ ਦੇ ਹੋਰ ਹਿੱਸਿਆਂ 'ਚ ਦਰਜ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ਨਾਲੋਂ ਅੱਠ ਡਿਗਰੀ ਸੈਲਸੀਅਸ ਜ਼ਿਆਦਾ ਹੈ।

In The Market