LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Big Breaking : ਨਾਨਕਮੱਤਾ ਗੁਰਦੁਆਰੇ ਦੇ ਕਾਰਸੇਵਾ ਮੁਖੀ ਦੀ ਹੱਤਿ.ਆ ਦਾ ਮੁੱਖ ਮੁਲਜ਼ਮ ਪੁਲਿਸ ਨੇ ਕੀਤਾ ਢੇਰ

baba murder 09

ਉੱਤਰਾਖੰਡ : ਬੀਤੇ ਕੁਝ ਦਿਨਾਂ ਪਹਿਲਾਂ ਨਾਨਕਮੱਤਾ ਗੁਰਦੁਆਰਾ ਸਾਹਿਬ ਦੇ ਕਾਰਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਗੋ.ਲੀਆਂ ਮਾਰ ਕੇ ਹੱਤਿ.ਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਉੱਤਰਾਖੰਡ ਸਪੈਸ਼ਲ ਟਾਸਕ ਫ਼ੋਰਸ ਵੱਲੋਂ ਮੰਗਲਵਾਰ ਤੜਕਸਾਰ ਬਾਬਾ ਤਰਸੇਮ ਸਿੰਘ ਦੇ ਕ.ਤ.ਲ ਕੇਸ ਦੇ ਮੁੱਖ ਮੁਲਜ਼ਮ ਨੂੰ ਮੁਕਾਬਲੇ ਵਿਚ ਢੇਰ ਕਰ ਦਿੱਤਾ ਗਿਆ ਹੈ। ਉੱਤਰਾਖੰਡ ਪੁਲਿਸ ਮੁਤਾਬਕ ਹਰਿਦੁਆਰ ਦੇ ਭਗਵਾਨਪੁਰ ਖੇਤਰ ਵਿਚ ਮੁਕਾਬਲੇ ਵਿਚ ਮੁਲਜ਼ਮ ਮਾਰਿਆ ਗਿਆ।
ਉੱਤਰਾਖੰਡ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਭਿਨਵ ਕੁਮਾਰ ਨੇ ਦੱਸਿਆ ਕਿ ਅਮਰਜੀਤ ਸਿੰਘ ਉਰਫ਼ ਬਿੱਟੂ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਹੈ, ਜਦਕਿ ਉਸ ਦਾ ਸਾਥੀ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਦੱਸਿਆ ਕਿ ਅਮਰਜੀਤ ਸਿੰਘ ਖ਼ਿਲਾਫ਼ 16 ਤੋਂ ਵੱਧ ਕੇਸ ਦਰਜ ਹਨ ਤੇ ਉਸ ਦੇ ਸਿਰ 'ਤੇ 1 ਲੱਖ ਰੁਪਏ ਦਾ ਇਨਾਮ ਸੀ। ਡੀਜੀਪੀ ਨੇ ਕਿਹਾ ਕਿ ਉਤਰਾਖੰਡ ਐੱਸਟੀਐੱਫ ਅਤੇ ਹਰਿਦੁਆਰ ਪੁਲਿਸ ਨੇ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਇਕ ਸਾਂਝੀ ਮੁਹਿੰਮ ਸ਼ੁਰੂ ਕੀਤੀ ਸੀ। 
ਜ਼ਿਕਰਯੋਗ ਹੈ ਕਿ ਬਾਬਾ ਤਰਸੇਮ ਸਿੰਘ ਦਾ 28 ਮਾਰਚ ਨੂੰ ਊਧਮ ਸਿੰਘ ਨਗਰ ਦੇ ਨਾਨਕਮੱਤਾ ਗੁਰਦੁਆਰੇ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋ.ਲੀਆਂ ਮਾਰ ਕੇ ਕ.ਤ.ਲ ਕਰ ਦਿੱਤਾ ਸੀ। ਇਸ ਤੋਂ ਪਹਿਲਾਂ, ਐਤਵਾਰ ਨੂੰ, ਊਧਮ ਸਿੰਘ ਨਗਰ ਦੇ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਨੇ ਦੋਹਾਂ ਫਰਾਰ ਮੁੱਖ ਮੁਲਜ਼ਮਾਂ (ਸ਼ੂਟਰਾਂ), ਅਮਰਜੀਤ ਸਿੰਘ ਅਤੇ ਸਰਬਜੀਤ ਸਿੰਘ ਲਈ ਇਨਾਮ ਦੀ ਰਕਮ 50-50 ਹਜ਼ਾਰ ਰੁਪਏ ਤੋਂ ਵਧਾ ਕੇ ਇੱਕ-ਇੱਕ ਲੱਖ ਰੁਪਏ ਕਰ ਦਿੱਤੀ ਸੀ। ਇਸ ਮਾਮਲੇ ਵਿਚ ਤਿੰਨ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼.ਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਕਿ ਉਹ ਕਥਿਤ ਤੌਰ 'ਤੇ ਅਪਰਾਧੀਆਂ ਨੂੰ ਇਕੱਠਾ ਕਰਨ, ਸਰੋਤ ਮੁਹੱਈਆ ਕਰਾਉਣ ਅਤੇ ਹਥਿਆਰਾਂ ਦੀ ਸਪਲਾਈ ਕਰ ਕੇ ਅਪਰਾਧ ਨੂੰ ਅੰਜਾਮ ਦੇਣ ਵਿਚ ਸ਼ਾਮਲ ਸਨ।

In The Market