May Weather Update-ਦੇਸ਼ ਦੇ ਕਈ ਇਲਾਕਿਆਂ ਵਿਚ ਬੀਤੇ ਕੁਝ ਦਿਨਾਂ ਤੋਂ ਗਰਮੀ ਨੇ ਕਹਿਰ ਪਾਇਆ ਹੋਇਆ ਸੀ। ਇਸ ਵਿਚਾਲੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਹੈ। ਭਾਰਤ ਦੇ ਮੌਸਮ ਵਿਭਾਗ (ਆਈਐਮਡੀ) ਨੇ ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਵਿੱਚ ਔਂਰਜ ਅਲਰਟ ਜਾਰੀ ਕੀਤਾ ਹੈ, ਜਿਸ ਵਿਚ ਤੇਜ਼ ਧੂੜ ਭਰੇ ਤੂਫਾਨ ਤੋਂ ਬਾਅਦ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਉਧਰ, ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ 12 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਹਲਕੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਆਮ ਤੌਰ ‘ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੋਰ ਉੱਤਰ-ਪੱਛਮੀ ਰਾਜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਮੌਸਮ ਵਿਭਾਗ ਨੇ ਕਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ 13 ਮਈ ਤੱਕ ਅਤੇ ਰਾਜਸਥਾਨ ਵਿੱਚ 12 ਮਈ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਜਰਾਤ ਦੇ ਤੱਟੀ ਖੇਤਰਾਂ ਵਿੱਚ 14 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ।
ਇਸ ਤੋਂ ਇਲਾਵਾ ਆਈਐਮਡੀ ਨੇ 16 ਮਈ ਤੱਕ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਮੌਸਮ ਦੇ ਨਾਲ ਹੀ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਅੱਜ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਅਗਲੇ 24 ਘੰਟੇ ਮੌਸਮ ਦਾ ਮਿਜਾਜ਼
ਸਕਾਈਮੈਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰ-ਪੂਰਬੀ ਭਾਰਤ, ਪੱਛਮੀ ਬੰਗਾਲ, ਉੜੀਸਾ, ਕਰਨਾਟਕ ਦੇ ਕੁਝ ਹਿੱਸੇ, ਕੇਰਲ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ, ਤੇਲੰਗਾਨਾ, ਮਹਾਰਾਸ਼ਟਰ, ਤਾਮਿਲਨਾਡੂ , ਲਕਸ਼ਦੀਪ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਦਿੱਲੀ ਅਤੇ ਰਾਜਸਥਾਨ ਵਿੱਚ ਹਲਕੀ ਬਾਰਿਸ਼ ਅਤੇ ਗਰਜ ਦੇ ਨਾਲ-ਨਾਲ ਧੂੜ ਭਰੀ ਹਨੇਰੀ ਅਤੇ ਗੜੇਮਾਰੀ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ 13 ਮਈ ਤੱਕ ਅਤੇ ਰਾਜਸਥਾਨ ਵਿੱਚ 12 ਮਈ ਤੱਕ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਗੁਜਰਾਤ ਦੇ ਤੱਟੀ ਖੇਤਰਾਂ ਵਿੱਚ 14 ਮਈ ਤੱਕ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹੇਗਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jalandhar Road Accident : जालंधर में हुआ दर्दनाक हादसा, गाड़ी की खिड़कियां काटकर निकाले शव
Health news: डायबिटीज के मरीजों के लिए बेहद कारगर है ये चीजें, आज ही करों डाइट में शामिल
PP constable Result 2024: पंजाब पुलिस कांस्टेबल पद के लिए आयोजित लिखित परीक्षा का परिणाम जारी, यहां चेक करें रिजल्ट