LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਿਰ ਤੋਂ ਬਦਲੇਗਾ ਮੌਸਮ ਦਾ ਮਿਜਾਜ਼,ਦੇਸ਼ ਦੇ ਕਈ ਹਿੱਸਿਆਂ 'ਚ ਪਵੇਗਾ ਮੀਂਹ,ਜਾਣੋ ਆਪਣੇ ਸੂਬੇ ਦਾ ਹਾਲ

226

ਨਵੀਂ ਦਿੱਲੀ : ਦੇਸ਼ ਦੇ ਕੁਝ ਸੂਬਿਆਂ 'ਚ ਅਗਲੇ 48 ਘੰਟਿਆਂ 'ਚ ਮੌਸਮ ਫਿਰ ਤੋਂ ਖਰਾਬ ਹੋ ਸਕਦਾ ਹੈ। ਕੁਝ ਹਿੱਸਿਆਂ 'ਚ ਬਾਰਿਸ਼ ਹੋਵੇਗੀ ਅਤੇ ਕੁਝ ਥਾਵਾਂ 'ਤੇ ਠੰਡ ਹੋਵੇਗੀ। ਮੌਸਮ ਵਿਭਾਗ ਦੇ ਤਾਜ਼ਾ ਅਪਡੇਟ 'ਚ ਕਿਹਾ ਗਿਆ ਹੈ ਕਿ 2 ਫਰਵਰੀ ਤੋਂ ਸਰਦੀਆਂ ਦੀ ਬਾਰਿਸ਼ ਦਾ ਦੌਰ ਫਿਰ ਤੋਂ ਸ਼ੁਰੂ ਹੋ ਜਾਵੇਗਾ। ਇਹ 4-5 ਫਰਵਰੀ ਤੱਕ ਜਾਰੀ ਰਹਿ ਸਕਦਾ ਹੈ। ਪੱਛਮੀ ਹਿਮਾਲਿਆ ਖੇਤਰ 'ਚ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

Also Read : ਮੋਬਾਇਲ ਦਾ ਇੰਨਾ ਕ੍ਰੇਜ਼, ਘਰਦਿਆਂ ਦੇ ਝਿੜਕਣ 'ਤੇ ਕੁੜੀ ਨੇ ਦੇ ਦਿੱਤੀ ਜਾਨ

ਹਿਮਾਚਲ ਪ੍ਰਦੇਸ਼ (Himachal Pradesh) ਵਿੱਚ 2 ਅਤੇ 3 ਫਰਵਰੀ ਨੂੰ ਅਤੇ ਉੱਤਰਾਖੰਡ ਵਿੱਚ 3 ਅਤੇ 4 ਫਰਵਰੀ ਨੂੰ ਗੜੇ ਪੈਣ ਦੀ ਸੰਭਾਵਨਾ ਹੈ। 3 ਫਰਵਰੀ ਨੂੰ ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ।ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ-ਹਰਿਆਣਾ ਅਤੇ ਯੂਪੀ ਦੇ ਉੱਤਰੀ ਹਿੱਸਿਆਂ ਵਿੱਚ ਕੜਾਕੇ ਦੀ ਠੰਢ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਬਿਹਾਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ ਅਤੇ ਉੱਤਰੀ ਰਾਜਸਥਾਨ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਉੱਤਰੀ ਉੱਤਰ ਪ੍ਰਦੇਸ਼ ਵਿੱਚ ਠੰਢ ਵਧ ਸਕਦੀ ਹੈ।

Also Read : ਸਾਬਕਾ IPS ਦੇ ਘਰ IT ਦੀ ਰੇਡ, ਹੁਣ ਤੱਕ 3 ਕਰੋੜ ਰੁਪਏ ਬਰਾਮਦ

ਕਸ਼ਮੀਰ 'ਚ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣ ਕਾਰਨ ਘੱਟੋ-ਘੱਟ ਤਾਪਮਾਨ ਵਧ ਗਿਆ ਹੈ। ਬੁੱਧਵਾਰ ਤੋਂ ਅਗਲੇ ਤਿੰਨ ਦਿਨਾਂ ਤੱਕ ਵਿਆਪਕ ਮੀਂਹ ਜਾਂ ਬਰਫਬਾਰੀ ਹੋ ਸਕਦੀ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਪਿਛਲੀ ਰਾਤ ਨਾਲੋਂ ਤਿੰਨ ਡਿਗਰੀ ਸੈਲਸੀਅਸ ਵੱਧ ਹੈ।

Also Read : ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, 7-8 ਫਰਵਰੀ ਨੂੰ ਹੈ ਚੋਣ ਰੈਲੀ 

ਮੌਸਮ ਵਿਭਾਗ (Meteorological Department) ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਦੋ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋ ਸਕਦਾ ਹੈ। ਪੂਰਬੀ ਭਾਰਤ ਵਿੱਚ ਵੀ ਅਗਲੇ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦਾ ਵਾਧਾ ਹੋ ਸਕਦਾ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਮੌਸਮ ਵਿਭਾਗ ਨੇ ਮਾਸਿਕ ਭਵਿੱਖਬਾਣੀ 'ਚ ਕਿਹਾ ਸੀ ਕਿ ਫਰਵਰੀ ਮਹੀਨੇ 'ਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋ ਸਕਦੀ ਹੈ।

In The Market