LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Wheather Update Today: ਅਗਲੇ 2 ਹਫਤਿਆਂ ਤੱਕ ਠੰਡਾ ਰਹੇਗਾ ਮੌਸਮ,IMD ਵੱਲੋਂ ਯੈਲੋ ਅਲਰਟ ਜਾਰੀ

whaether420

Wheather Update Today: ਦਿੱਲੀ ਤੋਂ ਲੈ ਕੇ ਦੇਸ਼ ਦੇ ਵੱਡੀ ਗਿਣਤੀ ਸੂਬਿਆਂ ਵਿਚ ਬਾਰਸ਼ ਦਾ ਸਿਲਸਲਾ ਜਾਰੀ ਹੈ। ਮੰਗਲਵਾਰ ਨੂੰ ਵੀ ਦਿੱਲੀ-ਐੱਨਸੀਆਰ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਵੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਸਵੇਰੇ ਭਾਰੀ ਬਾਰਿਸ਼ ਹੋਈ, ਮਾਹਿਰਾਂ ਵੱਲੋਂ ਇਸ ਬੇਮੌਸਮੀ ਬਰਸਾਤ ਦਾ ਕਾਰਨ ਵੈਸਟਰਨ ਡਿਸਟਰਬੇਨਸ ਕਿਹਾ ਹੈ, ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ 5 ਜੂਨ ਤੱਕ ਦਿੱਲੀ-ਐਨਸੀਆਰ ਦਾ ਤਾਪਮਾਨ 40 ਡਿਗਰੀ (Wheather Update Today News)ਤੋਂ ਘੱਟ ਰਹਿਣ ਵਾਲਾ ਹੈ। IMD ਨੇ ਸੂਚਿਤ ਕੀਤਾ ਹੈ ਕਿ ਇੱਕ ਹੋਰ ਪੱਛਮੀ ਗੜਬੜੀ ਦੇ ਕਾਰਨ, ਅਗਲੇ ਕੁਝ ਦਿਨਾਂ ਵਿੱਚ ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਵੀ ਬਾਰਸ਼ ਦਾ ਸਿਲਸਲਾ ਜਾਰੀ (Wheather Update) ਰਹੇਗਾ। ਵਿਭਾਗ ਅਨੁਸਾਰ ਪੰਜਾਬ ’ਚ ਅਗਲੇ ਦੋ ਦਿਨ ਵੀ ਇਸੇ ਤਰ੍ਹਾਂ ਦਾ ਮੌਸਮ ਰਹਿ ਸਕਦਾ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 24 ਘੰਟਿਆਂ ’ਚ ਸੂਬੇ ਦੇ ਪਟਿਆਲਾ, ਰਾਜਪੁਰਾ ਤੇ ਡੇਰਾਬੱਸੀ ਇਲਾਕੇ ਵਿੱਚ ਤੇਜ਼ ਮੀਂਹ ਦੇ ਨਾਲ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਕਿਤੇ-ਕਿਤੇ ਗੜੇ ਵੀ ਪੈ ਸਕਦੇ ਹਨ। ਇਸ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਪਾਤੜਾਂ, ਮੁਹਾਲੀ, ਤਲਵੰਡੀ ਸਾਬੋ ’ਚ ਬਿਜਲੀ ਦੀ ਗਰਜ ਦੇ ਨਾਲ ਮੀਂਹ ਤੇ 30 ਤੋਂ 40 ਕਿਲੋਮੀਟਰ (Wheather Update) ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

IMD ਨੇ ਕਿਹਾ ਹੈ ਕਿ ਰਾਜਸਥਾਨ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਗੁਜਰਾਤ, ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਤਾਜ਼ਾ ਪੱਛਮੀ ਗੜਬੜੀ ਕਾਰਨ 1 ਜੂਨ ਤੋਂ ਦਿੱਲੀ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਇੱਕ ਵਾਰ ਫਿਰ ਤੋਂ ਬਾਰਿਸ਼ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਦੌਰਾਨ ਤੇਜ਼ (Wheather Update) ਹਵਾਵਾਂ ਵੀ ਚੱਲਣਗੀਆਂ। ਆਈਐਮਡੀ ਦੇ ਅਨੁਸਾਰ, ਬੁੱਧਵਾਰ ਅਤੇ ਵੀਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਗਰਜ ਦੇ ਨਾਲ ਮੀਂਹ ਦੀ ਭਵਿੱਖਬਾਣੀ ਹੈ।

 

In The Market