LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਟੋਕੀਓ ਓਲੰਪਿਕ 'ਚ ਹਾਕੀ ਟੀਮ ਦੀ ਸਫ਼ਲਤਾ 'ਤੇ ਪੂਰੇ ਦੇਸ਼ ਨੂੰ ਤੁਹਾਡੇ 'ਤੇ ਹੈ ਮਾਣ'

parliament 5

ਨਵੀਂ ਦਿੱਲੀ (ਇੰਟ.)- ਲੋਕ ਸਭਾ ਸਪੀਕਰ ਓਮ ਬਿਰਲਾ (Lok Sabha Speaker Om Birla) ਨੇ ਵੀਰਵਾਰ ਨੂੰ ਕਿਹਾ ਕਿ ਟੋਕੀਓ ਓਲੰਪਿਕ (Tokyo Olympics) 'ਚ ਹਾਕੀ ਟੀਮ (Hockey Team) ਦੀ ਸਫ਼ਲਤਾ 'ਤੇ ਪੂਰੇ ਦੇਸ਼ ਨੂੰ ਮਾਣ ਹੈ। ਬਿਰਲਾ ਨੇ ਅੱਜ ਲੋਕ ਸਭਾ (Lok Sabha) ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਹਾਕੀ 'ਚ ਕਾਂਸੀ ਤਮਗਾ (Brounze Medal) ਹਾਸਲ ਕਰਨ 'ਤੇ ਭਾਰਤੀ ਹਾਕੀ ਟੀਮ (Indian Hockey Team) ਅਤੇ ਕਾਂਸੀ ਤਮਗਾ ਜਿੱਤਣ ਵਾਲੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (Boxer Lovelina Borgohain) ਨੂੰ ਆਪਣੇ ਅਤੇ ਸਦਨ ਵਲੋਂ ਵਧਾਈ ਦਿੱਤੀ।

read more- ਸਰਕਾਰ ਦੀ ਸਖ਼ਤੀ : ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲੇ ਮੁਲਾਜ਼ਮਾਂ ਦੀ ਰੋਕੀ ਜਾਵੇਗੀ ਤਨਖਾਹ

ਬਿਰਲਾ ਨੇ ਕਿਹਾ ਕਿ ਭਾਰਤ ਦੀ ਹਾਕੀ ਟੀਮ ਨੇ 41 ਸਾਲਾਂ ਦੀ ਲੰਬੀ ਉਡੀਕ ਪਿੱਛੋਂ ਕਾਂਸੀ ਤਮਗਾ ਜਿੱਤਿਆ ਹੈ। ਪੂਰਾ ਦੇਸ਼ ਇਸ ਜਿੱਤ ਦੀ ਖੁਸ਼ੀ ਮਨਾ ਰਿਹਾ ਹੈ। ਜਿੱਤ ਦੀ ਖੁਸ਼ੀ ਵਿਚ ਲੱਡੂ ਵੰਡੇ ਜਾ ਰਹੇ ਹਨ ਅਤੇ ਖਿਡਾਰੀਆਂ ਦੇ ਘਰਾਂ ਵਿਚ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। ਇਹ ਹਾਕੀ ਲਈ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਟੋਕੀਓ ਓਲੰਪਿਕ 'ਚ ਸਾਡੇ ਦੇਸ਼ ਦੀਆਂ ਧੀਆਂ ਨੇ ਤਿੰਨ ਤਮਗੇ ਹਾਸਲ ਕਰ ਕੇ ਖ਼ਿਡਾਰੀਆਂ ਲਈ ਪ੍ਰੇਰਣਾ ਬਣੀਆਂ ਹਨ। ਪੂਰਾ ਸਦਨ ਨਾਰੀ ਸ਼ਕਤੀ ਨੂੰ ਸਲਾਮ ਕਰਦਾ ਹੈ। ਭਾਰਤ ਦੀਆਂ ਧੀਆਂ ਨੇ ਖੇਡ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ, ਜੋ ਬਹੁਤ ਹੀ ਸ਼ਲਾਘਾਯੋਗ ਹੈ।

read more- ਪੰਜਾਬ ਸਰਕਾਰ ਵਲੋਂ ਪੰਜਾਬੀ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ, ਖੇਡ ਮੰਤਰੀ ਨੇ ਕੀਤਾ ਟਵੀਟ
ਜ਼ਿਕਰਯੋਗ ਹੈ ਕਿ ਭਾਰਤੀ ਪੁਰਸ਼ ਹਾਕੀ ਟੀਮ ਨੇ ਵੀਰਵਾਰ ਨੂੰ ਇੱਥੇ ਟੋਕੀਓ ਓਲੰਪਿਕਸ ਵਿਚ ਜਰਮਨੀ ਨੂੰ ਹਰਾ ਕੇ 41 ਸਾਲਾਂ ਬਾਅਦ ਓਲੰਪਿਕ ਕਾਂਸੀ ਦਾ ਤਮਗਾ ਜਿੱਤ ਕੇ ਤਮਗੇ ਦਾ ਸੋਕਾ ਖ਼ਤਮ ਕੀਤਾ ਹੈ। 1980 ਦੀਆਂ ਮਾਸਕੋ ਓਲੰਪਿਕ ਖੇਡਾਂ ਤੋਂ ਬਾਅਦ ਇਹ ਭਾਰਤ ਦਾ ਪਹਿਲਾ ਓਲੰਪਿਕ ਹਾਕੀ ਤਮਗਾ ਹੈ। ਜਰਮਨੀ ਨੂੰ ਜਿੱਥੇ ਨਿਰਾਸ਼ਾ ਮਿਲੀ, ਉਥੇ ਹੀ ਭਾਰਤੀ ਪੁਰਸ਼ ਹਾਕੀ ਟੀਮ ਨੇ 41 ਸਾਲਾਂ ਬਾਅਦ ਓਲੰਪਿਕ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ।

In The Market