LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੈਂਗਲੁਰੂ 'ਚ 15 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

banglur2369

ਬੈਂਗਲੁਰੂ: ਘੱਟੋ-ਘੱਟ 15 ਸਕੂਲਾਂ ਦੇ ਕੈਂਪਸਾਂ ਵਿੱਚ ਬੰਬ ਰੱਖੇ ਜਾਣ ਦੀ ਖ਼ਬਰ ਤੋਂ ਬਾਅਦ ਬੈਂਗਲੁਰੂ ਦੇ ਵੱਖ-ਵੱਖ ਹਿੱਸਿਆਂ ਵਿੱਚ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਵੱਖ-ਵੱਖ ਸਕੂਲਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਕ ਈ-ਮੇਲ ਮਿਲੀ ਸੀ, ਜਿਸ 'ਚ ਉਨ੍ਹਾਂ ਦੇ ਅਦਾਰੇ 'ਚ ਵਿਸਫੋਟਕ ਲਗਾਏ ਗਏ ਹਨ। ਇਸ ਦੇ ਨਾਲ ਹੀ ਮੇਲ ਵਿੱਚ ਕਿਹਾ ਗਿਆ ਕਿ ਸਕੂਲਾਂ ਵਿੱਚ ਕਿਸੇ ਵੀ ਸਮੇਂ ਧਮਾਕੇ ਹੋ ਸਕਦੇ ਹਨ। ਸਕੂਲ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਇਸ ਮੇਲ ਦੀ ਸੂਚਨਾ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਸਰਗਰਮ ਹੋ ਗਈ ਅਤੇ ਸਕੂਲਾਂ ਦੀ ਜਾਂਚ ਕੀਤੀ।

ਬੈਂਗਲੁਰੂ ਪੁਲਿਸ ਨੇ ਇਸ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਹੈ। ਬੈਂਗਲੁਰੂ ਪੁਲਿਸ ਕਮਿਸ਼ਨਰ ਬੀ ਦਯਾਨੰਦ ਨੇ ਵੀ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਕਈ ਬੰਬ ਰੋਕੂ ਦਸਤੇ ਕੰਮ ਕਰ ਰਹੇ ਹਨ। ਹੁਣ ਤੱਕ ਕਿਤੇ ਵੀ ਕੋਈ ਵਿਸਫੋਟਕ ਜਾਂ ਸ਼ੱਕੀ ਸਮੱਗਰੀ ਨਹੀਂ ਮਿਲੀ ਹੈ। ਸਕੂਲ ਦੀ ਚਾਰਦੀਵਾਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਫਿਲਹਾਲ ਇਹ ‘ਫਰਜ਼ੀ ਧਮਕੀ’ ਦਾ ਮਾਮਲਾ ਜਾਪਦਾ ਹੈ। ਅਸੀਂ ਜਲਦੀ ਹੀ ਤਲਾਸ਼ੀ ਮੁਹਿੰਮ ਨੂੰ ਪੂਰਾ ਕਰਾਂਗੇ। ਹਾਲਾਂਕਿ ਉਨ੍ਹਾਂ ਕਿਹਾ ਕਿ ਅਸੀਂ ਮਾਪਿਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਘਬਰਾਉਣ ਨਾ। ਪਿਛਲੇ ਸਾਲ ਵੀ ਕੁਝ ਸ਼ਰਾਰਤੀ ਅਨਸਰਾਂ ਨੇ ਕਈ ਸਕੂਲਾਂ ਨੂੰ ਇਸ ਤਰ੍ਹਾਂ ਦੀਆਂ ਈਮੇਲ ਭੇਜੀਆਂ ਸਨ। ਜਾਣਕਾਰੀ ਮੁਤਾਬਕ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਕਈ ਮਾਪਿਆਂ ਅਤੇ ਅਧਿਆਪਕਾਂ 'ਚ ਦਹਿਸ਼ਤ ਦਾ ਮਾਹੌਲ ਦੇਖਿਆ ਗਿਆ। ਕੁਝ ਸਕੂਲਾਂ ਨੇ ਵਿਦਿਆਰਥੀਆਂ ਨੂੰ ਨੇੜਲੇ ਖੇਡ ਦੇ ਮੈਦਾਨਾਂ ਜਾਂ ਹੋਰ ਸੁਰੱਖਿਅਤ ਥਾਵਾਂ 'ਤੇ ਸ਼ਿਫਟ ਕਰ ਦਿੱਤਾ ਜਦੋਂਕਿ ਕਈਆਂ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਚੁੱਕਣ ਲਈ ਕਿਹਾ।

In The Market