LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Hit and Run Case Protest : ਕਾਨੂੰਨ ਦੇ ਵਿਰੋਧ 'ਚ ਵਾਹਨਾਂ ਦੇ ਚੱਕੇ ਜਾਮ, ਪੈਟਰੋਲ ਪੰਪਾਂ 'ਤੇ ਲੱਗੀਆਂ ਲਾਈਨਾਂ

kuytr52369

ਨਵੀਂ ਦਿੱਲੀ : ਹਿੱਟ ਐਂਡ ਰਨ ਕਾਨੂੰਨ ਵਿਚ ਸਜ਼ਾ ਨੂੰ ਸਖ਼ਤ ਕਰਨ ਦੇ ਵਿਰੋਧ ਵਿਚ ਡਰਾਈਵਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਹੜਤਾਲ ਦਾ ਅਸਰ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਉੱਤਰਾਖੰਡ ਸਮੇਤ ਕਈ ਸੂਬਿਆਂ 'ਚ ਦਿਖਾਈ ਦੇ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਹਿਟ ਐਂਡ ਰਨ ਕੇਸਾਂ ਸਬੰਧੀ ਨਵੇਂ ਕਾਨੂੰਨ ਦੇ ਖ਼ਿਲਾਫ਼ ਯੂਪੀ ਸਟੇਟ ਟਰਾਂਸਪੋਰਟ ਦੇ ਬੱਸ ਡਰਾਈਵਰਾਂ ਨੇ ਹੜਤਾਲ ਕੀਤੀ।

ਪੈਟਰੋਲ ਪੰਪਾਂ 'ਤੇ ਲੱਗੀਆਂ ਕਤਾਰਾਂ

ਮਹਾਰਾਸ਼ਟਰ ਦੇ ਨਾਗਪੁਰ 'ਚ ਡਰਾਈਵਰਾਂ ਦੀ ਹੜਤਾਲ ਦਾ ਅਸਰ ਦੂਜੇ ਦਿਨ ਵੀ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਪੈਟਰੋਲ ਪੰਪਾਂ 'ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।

ਕੀ ਹੈ ਕਾਨੂੰਨ?

ਜ਼ਿਕਰਯੋਗ ਹੈ ਕਿ ਨਵੇਂ ਕਾਨੂੰਨ ਦੇ ਤਹਿਤ ਟੱਕਰ ਮਾਰ ਕੇ ਭੱਜਣ ਤੇ ਦੁਰਘਟਨਾ ਦੀ ਸੂਚਨਾ ਨਾ ਦੇਣ 'ਤੇ ਡਰਾਈਵਰਾਂ ਨੂੰ 10 ਸਾਲ ਤੱਕ ਦੀ ਸਜ਼ਾ ਤੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਪਹਿਲਾਂ ਆਈਪੀਸੀ ਦੀ ਧਾਰਾ 304ਏ (ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨਾ) ਤਹਿਤ ਦੋਸ਼ੀ ਨੂੰ ਸਿਰਫ਼ ਦੋ ਸਾਲ ਦੀ ਜੇਲ੍ਹ ਹੋ ਸਕਦੀ ਸੀ।

In The Market