ਨਵੀਂ ਦਿੱਲੀ : ਦੋ ਦਿਨਾਂ ਦੇ ਬਰੇਕ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਅਤੇ ਮੰਗਲਵਾਰ ਨੂੰ ਤੇਲ ਦੀਆਂ ਕੀਮਤਾਂ ਸਥਿਰ ਸਨ। ਰਾਜਧਾਨੀ ਦਿੱਲੀ ਵਿੱਚ ਅੱਜ ਪੈਟਰੋਲ ਅਤੇ ਡੀਜ਼ਲ ਦੋਵਾਂ ਦੀ ਕੀਮਤ ਵਿੱਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਕੀਮਤ ਵਧਣ ਤੋਂ ਬਾਅਦ ਅੱਜ ਦਿੱਲੀ ਵਿੱਚ ਪੈਟਰੋਲ 104.79 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ ਜਦੋਂ ਕਿ ਡੀਜ਼ਲ ਦੀ ਕੀਮਤ 93.54 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 110.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 101.40 ਰੁਪਏ ਪ੍ਰਤੀ ਲੀਟਰ ਹੈ। ਜੇਕਰ ਅਸੀਂ ਪਟਨਾ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 108.04 ਪ੍ਰਤੀ ਲੀਟਰ ਮਿਲ ਰਿਹਾ ਹੈ ਜਦੋਂ ਕਿ ਡੀਜ਼ਲ ਇੱਥੇ 100.07 ਪ੍ਰਤੀ ਲੀਟਰ ਮਿਲ ਰਿਹਾ ਹੈ।
Also Read : BSF ਦੇ ਅਧਿਕਾਰਾਂ ‘ਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਅਕਾਲੀ ਦਲ ਵੱਲੋਂ ਰਾਜ ਭਵਨ ਦਾ ਕੀਤਾ ਗਿਆ ਘਿਰਾਓ
ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 105.43 ਰੁਪਏ ਪ੍ਰਤੀ ਲੀਟਰ ਹੈ ਜਦੋਂ ਕਿ ਡੀਜ਼ਲ 96.63 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ 102.10 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ ਇੱਥੇ 97.93 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੋ ਰਿਹਾ ਹੈ। ਚੰਡੀਗੜ੍ਹ ਵਿੱਚ ਪੈਟਰੋਲ 100.86 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਜਦੋਂ ਕਿ ਡੀਜ਼ਲ ਦੀ ਕੀਮਤ 93.34 ਰੁਪਏ ਪ੍ਰਤੀ ਲੀਟਰ ਵਿਕ ਰਹੀ ਹੈ।
ਅੱਜ ਦੀਆਂ ਕੀਮਤਾਂ :-
ਦਿੱਲੀ : ਪੈਟਰੋਲ – 104.79 ਰੁਪਏ ਪ੍ਰਤੀ ਲੀਟਰ; ਡੀਜ਼ਲ – 93.54 ਰੁਪਏ ਪ੍ਰਤੀ ਲੀਟਰ
ਮੁੰਬਈ : ਪੈਟਰੋਲ – 110.75 ਰੁਪਏ ਪ੍ਰਤੀ ਲੀਟਰ; ਡੀਜ਼ਲ -. 101.40 ਪ੍ਰਤੀ ਲੀਟਰ
ਕੋਲਕਾਤਾ : ਪੈਟਰੋਲ – 105.43 ਪ੍ਰਤੀ ਲੀਟਰ; ਡੀਜ਼ਲ – 96.63 ਰੁਪਏ ਪ੍ਰਤੀ ਲੀਟਰ
ਚੇਨਈ : ਪੈਟਰੋਲ – 102.10 ਰੁਪਏ ਪ੍ਰਤੀ ਲੀਟਰ; ਡੀਜ਼ਲ – 97.93 ਰੁਪਏ ਪ੍ਰਤੀ ਲੀਟਰ
ਬੇਂਗਲੁਰੂ : ਪੈਟਰੋਲ – 108.44 ਪ੍ਰਤੀ ਲੀਟਰ; ਡੀਜ਼ਲ – 99.26 ਰੁਪਏ ਪ੍ਰਤੀ ਲੀਟਰ
ਭੋਪਾਲ : ਪੈਟਰੋਲ – 117.52 ਪ੍ਰਤੀ ਲੀਟਰ; ਡੀਜ਼ਲ – 113.37 ਪ੍ਰਤੀ ਲੀਟਰ
ਲਖਨਊ : ਪੈਟਰੋਲ – 101.81 ਰੁਪਏ ਪ੍ਰਤੀ ਲੀਟਰ, ਡੀਜ਼ਲ – 93.96 ਰੁਪਏ ਪ੍ਰਤੀ ਲੀਟਰ
ਪਟਨਾ : ਪੈਟਰੋਲ – 108.04 ਪ੍ਰਤੀ ਲੀਟਰ; ਡੀਜ਼ਲ – 100.07 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ : ਪੈਟਰੋਲ – 100.86 ਪ੍ਰਤੀ ਲੀਟਰ; ਡੀਜ਼ਲ – 93.34 ਰੁਪਏ ਪ੍ਰਤੀ ਲੀਟਰ



