LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

UAE ਨੇ ਵਿਦੇਸ਼ੀਆਂ ਨਾਲ ਵਿਆਹ ਕਰਨ ਵਾਲੀਆਂ ਔਰਤਾਂ ਲਈ ਲਿਆ ਵੱਡਾ ਫੈਸਲਾ, ਹੋ ਰਹੀ ਹੈ ਤਾਰੀਫ

1july uae

ਨਵੀਂ ਦਿੱਲੀ- ਖਾੜੀ ਦੇਸ਼ ਸੰਯੁਕਤ ਅਰਬ ਅਮੀਰਾਤ ਨੇ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ 'ਚ ਵੱਡਾ ਕਦਮ ਚੁੱਕਿਆ ਹੈ। ਹੁਣ ਤੱਕ UAE 'ਚ ਵਿਦੇਸ਼ੀਆਂ ਨਾਲ ਵਿਆਹੀਆਂ ਔਰਤਾਂ ਦੇ ਬੱਚਿਆਂ ਨੂੰ UAE ਦੇ ਦੂਜੇ ਨਾਗਰਿਕਾਂ ਵਾਂਗ ਸਹੂਲਤਾਂ ਨਹੀਂ ਮਿਲਦੀਆਂ ਸਨ ਪਰ ਹੁਣ UAE ਨੇ ਔਰਤਾਂ ਨੂੰ ਇਹ ਅਧਿਕਾਰ ਦੇ ਦਿੱਤੇ ਹਨ। ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੇ ਵਿਦੇਸ਼ੀਆਂ ਨਾਲ ਵਿਆਹੀਆਂ ਔਰਤਾਂ ਦੇ ਬੱਚਿਆਂ ਨੂੰ ਯੂਏਈ ਦੇ ਦੂਜੇ ਨਾਗਰਿਕਾਂ ਵਾਂਗ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਫੈਸਲਾ ਕੀਤਾ ਹੈ।

Also Read: ਸ਼੍ਰੋਮਣੀ ਅਕਾਲੀ ਦਲ ਵਲੋਂ NDA ਦੀ ਰਾਸ਼ਟਰਪਤੀ ਉਮੀਦਵਾਰ ਨੂੰ ਸਮਰਥਨ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਸੰਯੁਕਤ ਅਰਬ ਅਮੀਰਾਤ ਦੀ ਸਰਕਾਰੀ ਨਿਊਜ਼ ਏਜੰਸੀ ਡਬਲਯੂਏਐਮ ਨੇ ਜਾਣਕਾਰੀ ਦਿੱਤੀ ਹੈ ਕਿ ਯੂਏਈ ਨੇ ਵਿਦੇਸ਼ੀਆਂ ਨਾਲ ਵਿਆਹੀਆਂ ਔਰਤਾਂ ਦੇ ਬੱਚਿਆਂ ਨੂੰ ਆਮ ਨਾਗਰਿਕਾਂ ਵਾਂਗ ਹੀ ਸਹੂਲਤਾਂ ਦੇਣ ਦਾ ਮਤਾ ਪਾਸ ਕੀਤਾ ਹੈ। ਪਹਿਲਾਂ ਇਹ ਅਧਿਕਾਰ ਸਿਰਫ਼ ਯੂਏਈ ਦੇ ਮਰਦਾਂ ਨੂੰ ਹੀ ਮਿਲਦਾ ਸੀ। ਜੇਕਰ ਯੂਏਈ ਦੇ ਮਰਦਾਂ ਨੇ ਕਿਸੇ ਵਿਦੇਸ਼ੀ ਔਰਤ ਨਾਲ ਵਿਆਹ ਕੀਤਾ ਤਾਂ ਵੀ ਉਨ੍ਹਾਂ ਦੇ ਬੱਚਿਆਂ ਤੋਂ ਨਾਗਰਿਕ ਅਧਿਕਾਰ ਨਹੀਂ ਖੋਹਿਆ ਜਾਂਦਾ ਸੀ, ਸਗੋਂ ਉਨ੍ਹਾਂ ਨੂੰ ਯੂਏਈ ਦੇ ਆਮ ਨਾਗਰਿਕਾਂ ਵਾਂਗ ਸਾਰੀਆਂ ਸਹੂਲਤਾਂ ਮਿਲੀਆਂ। ਪਰ ਔਰਤਾਂ ਨੂੰ ਇਹ ਅਧਿਕਾਰ ਨਹੀਂ ਸੀ, ਜਿਸ ਨੂੰ ਲੈ ਕੇ ਯੂਏਈ ਦੀ ਆਲੋਚਨਾ ਹੋ ਰਹੀ ਸੀ।

ਯੂਏਈ ਦੇ ਉਪ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਮਾਮਲਿਆਂ ਦਾ ਮੰਤਰਾਲਾ ਨਵੇਂ ਐਲਾਨੇ ਮਤੇ ਨੂੰ ਲਾਗੂ ਕਰਨ ਲਈ ਕੰਮ ਕਰੇਗਾ। ਰਾਸ਼ਟਰਪਤੀ ਮਾਮਲਿਆਂ ਦੇ ਮੰਤਰੀ ਪ੍ਰਸਤਾਵ ਦੇ ਨਿਯਮਾਂ ਨੂੰ ਲਾਗੂ ਕਰਨ ਲਈ ਸਾਰੀਆਂ ਸਥਾਨਕ ਸਰਕਾਰਾਂ ਅਤੇ ਕੇਂਦਰ ਸਰਕਾਰ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।

Also Read: ਸਿਮਰਜੀਤ ਸਿੰਘ ਬੈਂਸ ਨੂੰ ਸੁਪਰੀਮ ਕੋਰਟ ਤੋਂ ਝਟਕਾ, FIR ਰੱਦ ਕਰਨ ਦੀ ਅਪੀਲ ਖਾਰਿਜ

ਯੂਏਈ ਸਰਕਾਰ ਦੇ ਇਸ ਫੈਸਲੇ ਦੀ ਲੋਕ ਕਰ ਰਹੇ ਤਾਰੀਫ
ਲੋਕ ਯੂਏਈ ਸਰਕਾਰ ਦੇ ਇਸ ਫੈਸਲੇ ਦੀ ਸੋਸ਼ਲ ਮੀਡੀਆ 'ਤੇ ਖੂਬ ਤਾਰੀਫ ਕਰ ਰਹੇ ਹਨ ਅਤੇ ਲਿਖ ਰਹੇ ਹਨ ਕਿ ਇਹ ਯੂਏਈ ਦੀਆਂ ਔਰਤਾਂ ਦੇ ਬੱਚਿਆਂ ਦਾ ਮੌਲਿਕ ਅਧਿਕਾਰ ਹੈ। ਫੈਜ਼ਲ ਪਾਸ਼ਾ ਨਾਂ ਦੇ ਟਵਿੱਟਰ ਯੂਜ਼ਰ ਨੇ ਲਿਖਿਆ, 'ਚੰਗਾ ਫੈਸਲਾ! ਹੁਣ ਬੱਚੇ ਮਾਂ ਨਾਲ ਚੰਗਾ ਰਿਸ਼ਤਾ ਰੱਖ ਕੇ ਆਪਣਾ ਹੱਕ ਹਾਸਲ ਕਰ ਸਕਣਗੇ। ਇਹ ਉਨ੍ਹਾਂ ਦਾ ਮੌਲਿਕ ਅਧਿਕਾਰ ਹੈ। ਇਕ ਹੋਰ ਯੂਜ਼ਰ ਨੇ ਲਿਖਿਆ, 'ਚੰਗਾ ਫੈਸਲਾ ਪਰ ਇਹ ਬਹੁਤ ਪਹਿਲਾਂ ਲਿਆ ਜਾਣਾ ਚਾਹੀਦਾ ਸੀ। ਫਿਰ ਵੀ ਦੇਰਨਾ ਹੀ ਸਹੀ, ਫੈਸਲਾ ਤਾਂ ਲਿਆ। ਗੋਲਡ ਲੀਫ ਨਾਂ ਦੇ ਯੂਜ਼ਰ ਨੇ ਲਿਖਿਆ, 'ਵਾਹ! 21ਵੀਂ ਸਦੀ ਵਿੱਚ ਤੁਹਾਡਾ ਸੁਆਗਤ ਹੈ।

In The Market