LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੇਂਦਰੀ ਮੰਤਰੀ ਨਿਤਿਨ ਗਡਕਰੀ ਚੋਣ ਸਭਾ ਵਿਚ ਸੰਬੋਧਨ ਕਰਦਿਆਂ ਹੋਏ ਬੇਹੋਸ਼

nitin gadkari new

ਮੁੰਬਈ-ਕੇਂਦਰੀ ਮੰਤਰੀ ਨਿਤਿਨ ਗਡਕਰੀ ਭਾਸ਼ਣ ਦਿੰਦੇ ਸਮੇਂ ਮੰਚ 'ਤੇ ਅਚਾਨਕ ਡਿੱਗ ਗਏ। ਉਹ ਮਹਾਰਾਸ਼ਟਰ ਦੇ ਯਵਤਮਾਲ  ਦੇ ਪੁਸਦ 'ਚ ਇਕ ਚੋਣ ਸਭਾ ਨੂੰ ਸੰਬੋਧਨ ਕਰਨ ਪਹੁੰਚ ਹੋਏ ਸਨ। ਉਹ ਮੰਚ 'ਤੇ ਬੋਲ ਹੀ ਰਹੇ ਸਨ ਕਿ ਅਚਾਨਕ ਉਹ ਬੇਹੋਸ਼ ਹੋ ਕੇ ਡਿੱਗ ਪਏ। ਇਸ ਤੋਂ ਬਾਅਦ ਉਨ੍ਹਾਂ ਦੇ ਨੇੜੇ-ਤੇੜੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਸੰਭਾਲਿਆ ਅਤੇ ਤੁਰੰਤ ਇਲਾਜ ਲਈ ਲੈ ਗਏ। ਕੇਂਦਰੀ ਸੜਕ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਗਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ। ਨਾਗਪੁਰ ਸੀਟ 'ਤੇ ਪਹਿਲੇ ਪੜਾਅ 'ਚ ਵੋਟਿੰਗ ਹੋ ਚੁੱਕੀ ਹੈ। ਇੱਥੇ ਗਡਕਰੀ ਦਾ ਮੁਕਾਬਲਾ ਕਾਂਗਰਸ ਦੇ ਵਿਕਾਸ ਠਾਕਰੇ ਨਾਲ ਹੈ। ਨਿਤਿਨ ਇੱਥੋਂ ਤੀਜੀ ਵਾਰ ਚੋਣ ਲੜ ਰਹੇ ਹਨ।
ਦੱਸਣਯੋਗ ਹੈ ਕਿ 2018 'ਚ ਵੀ ਮਹਾਰਾਸ਼ਟਰ ਦੇ ਅਹਿਮਦਨਗਰ 'ਚ ਇਕ ਪ੍ਰੋਗਰਾਮ ਦੌਰਾਨ ਨਿਤਿਨ ਗਡਕਰੀ ਮੰਚ 'ਤੇ ਬੇਹੋਸ਼ ਹੋ ਗਏ ਸਨ। ਇਸ ਦੌਰਾਨ ਮਹਾਰਾਸ਼ਟਰ ਦੇ ਸਾਬਕਾ ਰਾਜਪਾਲ ਵਿਦਿਆਸਾਗਰ ਰਾਵ ਉਨ੍ਹਾਂ ਨਾਲ ਮੌਜੂਦ ਸਨ। ਗਵਰਨਰ ਨੇ ਹੀ ਉਨ੍ਹਾਂ ਨੂੰ ਸਟੇਜ 'ਤੇ ਸੰਭਾਲਿਆ ਸੀ। ਉਦੋਂ ਦੱਸਿਆ ਗਿਆ ਸੀ ਕਿ ਸ਼ੂਗਰ ਲੈਵਲ ਘੱਟ ਹੋਣ ਕਾਰਨ ਗਡਕਰੀ ਨੂੰ ਚੱਕਰ ਆ ਗਏ।

In The Market