ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ, MSP ਤੇ ਘਰ ਵਾਪਸੀ ਨੂੰ ਲੈਕੇ ਹੋਵੇਗੀ ਚਰਚਾ

ਨਵੀਂ ਦਿੱਲੀ : ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ (Kisan Andolan)  ਜਾਰੀ ਹੈ। ਇਸ ਦੇ ਨਾਲ ਹੀ ਅੱਜ ਸਾਂਝਾ…

ਨਵੀਂ ਦਿੱਲੀ : ਸੰਸਦ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਬਾਵਜੂਦ ਕਿਸਾਨਾਂ ਦਾ ਅੰਦੋਲਨ (Kisan Andolan)  ਜਾਰੀ ਹੈ। ਇਸ ਦੇ ਨਾਲ ਹੀ ਅੱਜ ਸਾਂਝਾ ਕਿਸਾਨ ਮੋਰਚਾ ਸਿੰਘੂ ਬਾਰਡਰ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਬਾਰੇ ਮੀਟਿੰਗ ਕਰੇਗਾ। ਜਾਣਕਾਰੀ ਮੁਤਾਬਕ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਇਸ ਦੇ ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ (MSP) ਕਾਨੂੰਨ ‘ਤੇ ਕਮੇਟੀ ਬਣਾਉਣ ਲਈ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਤੋਂ ਸਰਕਾਰ ਵੱਲੋਂ ਗੈਰ-ਰਸਮੀ ਤੌਰ ‘ਤੇ ਪੰਜ ਨਾਂ ਮੰਗੇ ਗਏ ਸਨ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਇਨ੍ਹਾਂ ਨਾਵਾਂ ’ਤੇ ਮੋਹਰ ਲਗਾਈ ਜਾ ਸਕਦੀ ਹੈ।  

Also Read : ਪੈਟਰੋਲ-ਡੀਜ਼ਲ ਤੋਂ ਬਾਅਦ ਹੁਣ ਮਹਿੰਗੀ ਹੋਈ CNG, ਦਿੱਲੀ ਸਮੇਤ ਇੰਨ੍ਹਾਂ ਸੂਬਿਆਂ ‘ਚ ਅੱਜ ਤੋਂ ਵਧੇ ਰੇਟ

ਹਾਲਾਂਕਿ, ਸੰਯੁਕਤ ਕਿਸਾਨ ਮੋਰਚਾ ਦੇ ਅਨੁਸਾਰ, ਸਰਕਾਰ ਤੋਂ ਘੱਟੋ ਘੱਟ ਸਮਰਥਨ ਮੁੱਲ (MSP) ‘ਤੇ ਕੋਈ ਲਿਖਤੀ ਪ੍ਰਸਤਾਵ ਪ੍ਰਾਪਤ ਨਹੀਂ ਹੋਇਆ ਹੈ।ਇਸ ਦੇ ਨਾਲ ਹੀ ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਸਾਰੀਆਂ ਲਟਕਦੀਆਂ ਮੰਗਾਂ ਅਤੇ ਕੇਂਦਰ ਸਰਕਾਰ ਦੇ ਸਟੈਂਡ ਬਾਰੇ ਵਿਸਥਾਰ ਨਾਲ ਚਰਚਾ ਕਰਕੇ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

Also Read : ਸੁਖਬੀਰ ਬਾਦਲ ਦਾ ਵੱਡਾ ਵਾਅਦਾ, ਹਰ ਕਿਸੇ ਦਾ ਹੋਵੇਗਾ 10 ਲੱਖ ਤੱਕ ਦਾ ਸਿਹਤ ਬੀਮਾ

ਮੰਨਿਆ ਜਾ ਰਿਹਾ ਹੈ ਕਿ ਅੱਜ ਦੀ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ (SKM) ਦੀ ਤਰਫੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਅਗਲੇ ਹਫ਼ਤੇ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਹੋਰ ਮੀਟਿੰਗ ਸੱਦੀ ਜਾ ਸਕਦੀ ਹੈ। ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਦਿੱਲੀ ਵਿੱਚ ਚੱਲ ਰਿਹਾ ਵਿਰੋਧ ਕੁਝ ਦਿਨ ਹੋਰ ਦੇਖਣ ਨੂੰ ਮਿਲੇਗਾ।

Leave a Reply

Your email address will not be published. Required fields are marked *