LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲਖੀਮਪੁਰ ਹਿੰਸਾ: ਕਿਸਾਨ ਸੰਗਠਨਾਂ ਤੇ ਸਰਕਾਰ 'ਚ ਬਣੀ ਸਹਿਮਤੀ, ਮ੍ਰਿਤਕਾਂ ਦੇ ਪਰਿਵਾਰ ਨੂੰ 45 ਲੱਖ ਤੇ ਸਰਕਾਰੀ ਨੌਕਰੀ

4oct dead body

ਲਖਨਊ : ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਿਸਾਨ ਸੰਗਠਨਾਂ ਤੇ ਸਰਕਾਰ ਵਿਚਾਲੇ ਸਹਿਮਤੀ ਬਣ ਗਈ ਹੈ। ਇਸ ਦੌਰਾਨ ਮ੍ਰਿਤਕਾਂ ਦੇ ਪਰਿਵਾਰ ਨੂੰ 45 ਲੱਖ ਤੇ ਇਕ ਸਰਕਾਰੀ ਨੌਕਰੀ ਤੇ ਜ਼ਖਮੀਆਂ ਨੂੰ 10 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਘਟਨਾ ਦੀ ਨਿਆਇਕ ਜਾਂਚ ਵੀ ਕੀਤੀ ਜਾਵੇਗੀ।

Also Read : 75 ਵਿਆਹ, 200 ਲੜਕੀਆਂ ਦੀ ਤਸਕਰੀ, ਇੰਦੌਰ 'ਚ ਫੜਿਆ ਗਿਆ ਮਨੁੱਖੀ ਤਸਕਰੀ ਦਾ ਵੱਡਾ ਗੁਰਗਾ

ਲਖੀਮਪੁਰ ਖੀਰੀ ਵਿਚ ਹਿੰਸਾ ਤੋਂ ਬਾਅਦ ਪੂਰਾ ਯੂਪੀ ਸਿਆਸੀ ਅਖਾੜਾ ਬਣ ਗਿਆ ਹੈ। ਵਿਰੋਧੀ ਨੇਤਾ ਲਖੀਮਪੁਰ ਖੀਰੀ ਜਾ ਕੇ ਕਿਸਾਨਾਂ ਨਾਲ ਮਿਲਣਾ ਚਾਹੁੰਦੇ ਹਨ। ਪਰ ਪ੍ਰਸ਼ਾਸਨ ਸਖਤ ਹੈ। ਰੋਕੇ ਜਾਣ ਉੱਤੇ ਅਖਿਲੇਸ਼ ਯਾਦਵ ਲਖਨਊ ਵਿਚ ਸੜਕ ਉੱਤੇ ਹੀ ਧਰਨੇ ਉੱਤੇ ਬੈਠ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਨੂੰ ਸੀਤਾਪੁਰ ਵਿਚ ਹਿਰਾਸਤ ਵਿਚ ਲੈ ਲਿਆ ਗਿਆ ਸੀ। ਲਖੀਮਪੁਰ ਖੀਰੀ ਵਿਚ ਐਤਵਾਰ ਨੂੰ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਹੋਏ ਹਾਦਸੇ ਤੇ ਬਾਅਦ ਵਿਚ ਹੋਈ ਹਿੰਸਾ ਵਿਚ 8 ਲੋਕਾਂ ਦੀ ਮੌਤ ਹੋ ਗਈ। ਦੋਸ਼ ਹਨ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਬੇਟੇ ਨੇ ਉਨ੍ਹਾਂ ਕਿਸਾਨਾਂ ਉੱਤੇ ਗੱਡੀ ਚੜਾਈ ਸੀ।

Also Read : ਹਰਪਾਲ ਚੀਮਾ ਦੀ ਅਗਵਾਈ 'ਚ ਲਖੀਮਪੁਰ ਖੀਰੀ ਜਾਵੇਗਾ 'ਆਪ' ਦਾ ਵਫਦ

ਦੱਸ ਦਈਏ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਏ ਸਮਝੌਤੇ ਵਿਚ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਦਿੱਤੇ ਜਾਣਗੇ। ਉਥੇ ਹੀ ਜ਼ਖਮੀਆਂ ਨੂੰ 10-10 ਲੱਖ ਰੁਪਏ ਮਿਲਣਗੇ। ਮਾਮਲੇ ਦੀ ਨਿਆਇਕ ਜਾਂਚ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਇਕ-ਇਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ।

In The Market