LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਲਮਾਨ ਖਾਨ ਦੇ ਘਰ ਫਾਇਰਿੰਗ ਲਈ ਪੰਜਾਬ ਤੋਂ ਗਏ ਹਥਿਆਰ, ਮੁੰਬਈ ਪੁਲਿਸ ਦੀ ਵੱਡੀ ਕਾਰਵਾਈ

salman khan new new

ਸੁਪਰਸਟਾਰ ਸਲਮਾਨ ਖਾਨ ਦੇ ਘਰ ਗਲੈਕਸੀ ਅਪਾਰਟਮੈਂਟ 'ਤੇ ਗੋਲੀਬਾਰੀ ਦੇ ਮਾਮਲੇ 'ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ 'ਚ ਤਾਪੀ ਨਦੀ 'ਚੋਂ ਦੋ ਪਿਸਤੌਲ ਬਰਾਮਦ ਕੀਤੇ। ਇਸ ਤੋਂ ਬਾਅਦ ਹੁਣ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿੱਚੋਂ ਹਥਿਆਰਾਂ ਦੇ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।
ਮੁੰਬਈ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ 'ਚ ਜੁਟੀਆਂ ਹੋਈਆਂ ਹਨ। ਇਸ ਕਾਰਨ ਇਕ ਟੀਮ ਇਨਪੁਟ ਲੈ ਕੇ ਪੰਜਾਬ ਗਈ ਸੀ। ਜਿੱਥੋਂ ਗੋਲੀਬਾਰੀ ਲਈ ਵਰਤੀ ਗਈ ਪਿਸਤੌਲ ਸਪਲਾਈ ਕਰਨ ਵਾਲੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਮੁੰਬਈ ਕ੍ਰਾਈਮ ਬ੍ਰਾਂਚ ਵੱਲੋਂ ਫੜੇ ਗਏ ਦੋਵੇਂ ਹਥਿਆਰ ਸਮੱਗਲਰਾਂ ਦੀ ਪਛਾਣ ਕਰ ਲਈ ਗਈ ਹੈ। ਇਨ੍ਹਾਂ ਵਿੱਚੋਂ ਇੱਕ ਦੀ ਪਛਾਣ 37 ਸਾਲਾ ਸੋਨੂੰ ਸੁਭਾਸ਼ ਚੰਦਰ ਵਜੋਂ ਹੋਈ ਹੈ, ਜੋ ਖੇਤੀ ਕਰਦਾ ਹੈ ਅਤੇ ਆਪਣੀ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਜਦਕਿ ਦੂਜੇ ਮੁਲਜ਼ਮ ਦੀ ਪਛਾਣ 32 ਸਾਲਾ ਅਨੁਜ ਥਾਪਨ ਵਜੋਂ ਹੋਈ ਹੈ। ਉਹ ਟਰੱਕ ਹੈਲਪਰ ਵਜੋਂ ਕੰਮ ਕਰਦਾ ਹੈ। ਦੋਵੇਂ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦੇ ਸੰਪਰਕ ਵਿੱਚ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸੂਰਤ ਦੀ ਤਾਪੀ ਨਦੀ ਤੋਂ ਇੱਕ ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਕ੍ਰਾਈਮ ਬ੍ਰਾਂਚ ਦਾ ਦਾਅਵਾ ਹੈ ਕਿ ਇਹ ਉਹੀ ਹਥਿਆਰ ਹੈ ਜੋ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਘਰ 'ਤੇ ਗੋਲੀਬਾਰੀ ਲਈ ਵਰਤਿਆ ਗਿਆ ਸੀ।
ਹਥਿਆਰ ਨੂੰ ਅਗਲੇਰੀ ਜਾਂਚ ਲਈ ਐਫਐਸਐਲ ਦੇ ਬੈਲਿਸਟਿਕ ਵਿਭਾਗ ਨੂੰ ਭੇਜਿਆ ਜਾਵੇਗਾ। ਦੋਵਾਂ ਸ਼ੂਟਰਾਂ ਅਨੁਸਾਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੇ ਗੋਲੀਬਾਰੀ ਕਰਨ ਤੋਂ ਬਾਅਦ ਹਥਿਆਰ ਅਤੇ ਗੋਲੀਆਂ ਸੂਰਤ ਦੀ ਤਾਪੀ ਨਦੀ ਵਿਚ ਸੁੱਟ ਦਿੱਤੀਆਂ ਸਨ। ਦੱਸ ਦੇਈਏ ਕਿ ਸੂਰਤ ਦੇ ਤਾਪੀ 'ਚ ਕ੍ਰਾਈਮ ਬ੍ਰਾਂਚ ਮੁੰਬਈ ਦੇ ਸਰਚ ਆਪਰੇਸ਼ਨ ਦੌਰਾਨ ਦੋ ਪਿਸਤੌਲ, ਤਿੰਨ ਮੈਗਜ਼ੀਨ ਤੇ 13 ਲਾਈਵ ਕਾਰਤੂਸ ਬਰਾਮਦ ਹੋਏ ਸਨ।
ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਗੋਲੀ ਬਾਈਕ 'ਤੇ ਪਿੱਛੇ ਬੈਠੇ ਹਮਲਾਵਰ ਸਾਗਰ ਪਾਲ ਨੇ ਚਲਾਈ ਸੀ, ਜਦਕਿ ਵਿੱਕੀ ਗੁਪਤਾ ਬਾਈਕ ਸਵਾਰ ਸੀ। ਬਾਈਕ ਦੀ ਸਵਾਰੀ ਕਰਦੇ ਸਮੇਂ ਵਿੱਕੀ ਵੀ ਲਾਰੈਂਸ ਗੈਂਗ ਦੇ ਸੰਪਰਕ ਵਿੱਚ ਸੀ। ਮੁੰਬਈ ਪੁਲਿਸ ਦੀ ਇੱਕ ਟੀਮ ਹਮਲਾਵਰ ਵਿੱਕੀ ਅਤੇ ਸਾਗਰ ਨੂੰ ਫਲਾਈਟ ਰਾਹੀਂ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਲੈ ਗਈ ਹੈ। ਦੋਵਾਂ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 25 ਅਪ੍ਰੈਲ ਤੱਕ ਜੇਲ੍ਹ ਭੇਜ ਦਿੱਤਾ ਗਿਆ ਹੈ।

In The Market