ਕੋਲਕਾਤਾ- ਪੱਛਮੀ ਬੰਗਾਲ ਦੇ ਹਲਦੀਆ ‘ਚ ਸਥਿਤ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕੰਪਲੈਕਸ ‘ਚ ਭਿਆਨਕ ਅੱਗ ਲੱਗ ਗਈ ਹੈ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਰੀਬ 35 ਲੋਕ ਜ਼ਖਮੀ ਹਨ। ਜਾਣਕਾਰੀ ਮੁਤਾਬਕ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਪਲਾਂਟ ‘ਚ ਅੱਗ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਇੰਡੀਅਨ ਆਇਲ ਕਾਰਪੋਰੇਸ਼ਨ ਹਸਪਤਾਲ ਅਤੇ ਕੋਲਕਾਤਾ ਪੋਰਟ ਟਰੱਸਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
Also Read: 3 ਮਹੀਨਿਆਂ ਬਾਅਦ ਘੱਟ ਜਾਂਦੈ ਕੋਵੀਸ਼ੀਲਡ ਦਾ ਅਸਰ! ਸਟੱਡੀ ‘ਚ ਹੈਰਾਨ ਕਰਦਾ ਖੁਲਾਸਾ
ਰਿਪੋਰਟਾਂ ਦੇ ਅਨੁਸਾਰ, “ਅੱਜ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅੰਦਰ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ ਸੀ। ਮੌਕ ਡਰਿੱਲ ਪੂਰੀ ਹੋਣ ਤੋਂ ਬਾਅਦ ਇਕ ਪਲਾਂਟ ਨੂੰ ਬੰਦ ਕਰਨ ਦਾ ਕੰਮ ਚੱਲ ਰਿਹਾ ਸੀ ਕਿ ਡਰਿੱਲ ਦੌਰਾਨ ਧਮਾਕਾ ਹੋਣ ਕਾਰਨ ਅੱਗ ਲੱਗ ਗਈ।
Also Read: Punjab Election-2022: EC ਨੇ ਨਵੇਂ ਵੋਟਰਾਂ ਦੀ ਪਛਾਣ ਲਈ 3 ਮੈਂਬਰੀ ਕਮੇਟੀ ਦਾ ਕੀਤਾ ਗਠਨ
ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਨੂੰ ਤੁਰੰਤ ਬੁਲਾ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਇੰਡੀਅਨ ਆਇਲ ਕਾਰਪੋਰੇਸ਼ਨ ਦੇ ਕੈਂਪਸ ਦੇ ਅੰਦਰ 10 ਫਾਇਰ ਟੈਂਡਰਾਂ ਨੇ ਅੱਗ ‘ਤੇ ਕਾਬੂ ਪਾਇਆ।




