ਕੀ ਫਿਰ ਪਾਰਟੀ ਬਦਲਣ ਦੀ ਤਿਆਰੀ ‘ਚ ਨੇ ਸਿੱਧੂ? ਅਨੁਸ਼ਾਸਨੀ ਕਾਰਵਾਈ ਤੋਂ ਪਹਿਲਾਂ CM ਮਾਨ ਨਾਲ ਮੀਟਿੰਗ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ…

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਚੰਡੀਗੜ੍ਹ ‘ਚ ‘ਆਪ’ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨਗੇ। ਇਹ ਮੀਟਿੰਗ ਸ਼ਾਮ ਨੂੰ ਹੋਵੇਗੀ। ਨਵਜੋਤ ਸਿੱਧੂ ਨੇ ਖੁਦ ਟਵੀਟ ਕਰਕੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ। ਸਿੱਧੂ ਨੇ ਇਸ ਨੂੰ ਪੰਜਾਬ ਦੀ ਆਰਥਿਕ ਸਥਿਤੀ ‘ਤੇ ਚਰਚਾ ਦੱਸਿਆ। ਹਾਲਾਂਕਿ ਸਿੱਧੂ ਦੇ ਸਿਆਸੀ ਭਵਿੱਖ ਨੂੰ ਲੈ ਕੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸਿੱਧੂ ‘ਤੇ ਅਨੁਸ਼ਾਸਨੀ ਕਾਰਵਾਈ ਦੀ ਤਲਵਾਰ ਲਟਕ ਰਹੀ ਹੈ। ਇਸ ਨਾਲ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਕੀ ਸਿੱਧੂ ਮੁੜ ਪਾਰਟੀ ਬਦਲਣ ਜਾ ਰਹੇ ਹਨ।

Also Read: BSF ਨੂੰ ਮਿਲੀ ਵੱਡੀ ਕਾਮਯਾਬੀ, ਜ਼ਬਤ ਕੀਤੀ 10 ਕਿੱਲੋ ਤੋਂ ਵਧੇਰੇ ਸ਼ੱਕੀ ਹੈਰੋਇਨ

ਮਿਲਣ ਤੋਂ ਪਹਿਲਾਂ ਸ਼ਾਇਰੀ ਰਾਹੀਂ ਦਿੱਤਾ ਇਸ਼ਾਰਾ
CM ਭਗਵੰਤ ਮਾਨ ਨੂੰ ਮਿਲਣ ਤੋਂ ਪਹਿਲਾਂ ਸਿੱਧੂ ਨੇ 2 ਸ਼ੇਰ ਲਿਖੇ। ਪਹਿਲਾਂ ਸਿੱਧੂ ਨੇ ਲਿਖਿਆ-ਸਾਡੀਆਂ ਅਫਵਾਹਾਂ ਦਾ ਧੂੰਆਂ ਉਥੋਂ ਉਠਦਾ ਹੈ, ਜਿੱਥੋਂ ਸਾਡੇ ਨਾਮ ਨਾਲ ਅੱਗ ਲੱਗਦੀ ਹੈ। ਇਕ ਘੰਟੇ ਬਾਅਦ ਸਿੱਧੂ ਨੇ ਲਿਖਿਆ- ਕਰਦੇ ਤਾਂ ਦੋਵੇਂ ਹੀ ਸੀ। ਅਸੀਂ ਕੋਸ਼ਿਸ਼, ਉਹ ਸਾਜ਼ਿਸ਼… ਹਾਲਾਂਕਿ ਸਿੱਧੂ ਕਿਸ ‘ਤੇ ਨਿਸ਼ਾਨਾ ਸਾਧ ਰਹੇ ਹਨ, ਉਨ੍ਹਾਂ ਨੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਹੈ।

ਕਾਂਗਰਸ ਹਾਈਕਮਾਂਡ ਜਲਦੀ ਹੀ ਕਰੇਗੀ ਕਾਰਵਾਈ
ਨਵਜੋਤ ਸਿੱਧੂ ਕਾਂਗਰਸ ਵਿੱਚ ਕਿਸੇ ਵੀ ਆਗੂ ਨਾਲ ਤਾਲਮੇਲ ਨਹੀਂ ਬਣਾ ਰਹੇ ਹਨ। ਕੈਪਟਨ ਅਮਰਿੰਦਰ ਸਿੰਘ, ਚਰਨਜੀਤ ਚੰਨੀ ਤੋਂ ਬਾਅਦ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਚੁਣੌਤੀ ਦੇ ਰਹੇ ਹਨ। ਅਜਿਹੇ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਖਿਲਾਫ ਹਾਈਕਮਾਂਡ ਨੂੰ ਸ਼ਿਕਾਇਤ ਦਿੱਤੀ ਹੈ। ਸਿੱਧੂ ਖਿਲਾਫ ਕਾਰਵਾਈ ਲਈ ਮਾਮਲਾ ਅਨੁਸ਼ਾਸਨੀ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਮੀਟਿੰਗ ਮੁਲਤਵੀ ਹੋਣ ਤੋਂ ਬਾਅਦ ਸਿੱਧੂ ਨੂੰ ਮੋਹਲਤ ਮਿਲ ਗਈ ਹੈ। ਇਸ ਤੋਂ ਪਹਿਲਾਂ ਸਿੱਧੂ ਇਹ ਨਵਾਂ ਦਾਅ ਖੇਡਿਆ ਹੈ।

Leave a Reply

Your email address will not be published. Required fields are marked *