ਨਵਜੋਤ ਸਿੱਧੂ ਵਲੋਂ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਕੀਤਾ ਗਿਆ ਨਿਯੁਕਤ

ਚੰਡੀਗੜ੍ਹ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ…

ਚੰਡੀਗੜ੍ਹ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਵਲੋਂ ਆਪਣੇ ਕਰੀਬੀ ਸਾਥੀ ਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ (Pargat Singh MLA from Jalandhar Cantt) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਇਸ ਸਬੰਧ ਵਿਚ ਸਿੱਧੂ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਪ੍ਰਗਟ ਸਿੰਘ ਨੂੰ ਸਿੱਧੂ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ। ਦੋਵੇਂ ਸਿਆਸਤ ਵਿਚ ਇਕੱਠੇ ਰਹੇ ਹਨ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਵਲੋਂ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (President Sonia Gandhi,), ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ (K.C. Venugopal) ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।

Pargat Singh Met To Navjot Singh Sidhu To Attend Assembly Session - नवजोत  सिंह सिद्धू को मनाने पहुंचे परगट सिंह, दो घंटे तक हुई बातचीत | Patrika News

Read more- ਕਾਬੁਲ ‘ਤੇ ਕਬਜ਼ਾ ਕਰਨ ਤੋਂ ਬਾਅਦ ਰਾਸ਼ਟਰਪਤੀ ਭਵਨ ‘ਤੇ ਤਾਲਿਬਾਨੀ ਝੰਡਾ, ਨਾਂ ਬਦਲਣ ਦਾ ਫੈਸਲਾ

ਇਸ ਤੋਂ ਪਹਿਲਾਂ ਸਿੱਧੂ ਨੇ ਆਪਣੇ ਸਲਾਹਕਾਰਾਂ ਦੀ ਨਿਯੁਕਤੀ ਕੀਤੀ ਸੀ। ਹਾਲਾਂਕਿ ਸਲਾਹਕਾਰ ਨਿਯੁਕਤ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਹੀ ਸਾਬਕਾ ਆਈ.ਪੀ.ਐੱਸ. ਅਧਿਕਾਰੀ ਮੁਹੰਮਦ ਮੁਸਤਫਾ ਨੇ ਇਸ ਪੇਸ਼ਕਸ਼ ਨੂੰ ਠੋਕਰ ਮਾਰ ਦਿੱਤੀ ਸੀ। ਮੁਸਤਫਾ ਨੇ ਕਿਹਾ ਮੈਂ ਨਵਜੋਤ ਸਿੱਧੂ ਦਾ ਧੰਨਵਾਦ ਕੀਤਾ ਹੈ ਕਿਉਂਕਿ ਘੱਟੋ-ਘੱਟ ਕਾਂਗਰਸ ਵਿਚ ਇਕ ਵਿਅਕਤੀ ਤਾਂ ਅਜਿਹਾ ਹੈ ਜਿਸ ਨੇ ਸਾਢੇ ਚਾਰ ਸਾਲ ਬਾਅਦ ਮੇਰੀ ਸੁਧ ਲਈ ਹੈ।

ਉਨ੍ਹਾਂ ਦੀ ਇਹ ਕੋਸ਼ਿਸ਼ ਦਿਲ ਛੂ ਲੈਣ ਵਾਲੀ ਹੈ। ਜਦੋਂ ਮੈਨੂੰ ਇਸ ਦੇ ਬਾਰੇ ਪਤਾ ਲੱਗਾ ਤਾਂ ਮੇਰੀਆਂ ਅੱਖਾਂ ਵਿਚ ਹੰਝੂ ਆ ਗਏ ਪਰ ਮੈਂ ਉਨ੍ਹਾਂ ਦੇ ਪ੍ਰਸਤਾਵ ਨੂੰ ਠੋਕਰ ਮਾਰ ਦਿੱਤੀ ਹੈ ਕਿਉਂਕਿ ਮੈਂ ਕਿਸੇ ਸਿਆਸੀ ਅਹੁਦੇ ਦੇ ਹੱਕ ਵਿਚ ਨਹੀਂ ਹਾਂ। ਉਥੇ ਹੀ ਮੁਹੰਮਦ ਮੁਸਤਫਾ ਨੇ ਆਪਣੇ ਬਿਆਨ ਰਾਹੀਂ ਇੱਛਾ ਜ਼ਾਹਿਰ ਕੀਤੀ ਹੈ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ।

Leave a Reply

Your email address will not be published. Required fields are marked *