ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਕੈਬਨਿਟ ਮੰਤਰੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਆਪਣੀ ਸਰਕਾਰੀ ਕੋਠੀ ਵਿਖੇ ਪਹੁੰਚੇ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੀ ਸਰਕਾਰੀ ਕੋਠੀ ਨੂੰ ਖਾਲੀ ਕਰ ਦਿੱਤਾ ਹੈ। ਇਸਦੀ ਜਾਣਕਾਰੀ ਖੁਦ ਉਹਨਾਂ ਨੇ ਟਵੀਟ ਜਰੀਏ ਦੱਸਿਆ।
Have vacated the ministerial bungalow, handed it over to the Punjab Government.
— Navjot Singh Sidhu (@sherryontopp) July 21, 2019
ਦਸ ਦਈਏ ਕਿ ਇਸ ਦੌਰਾਨ ਕੋਠੀ ਨੂੰ ਖਾਲੀ ਕਰਵਾਉਣ ਸਮੇਂ ਸਿੱਧੂ ਦੇ ਨਾਲ ਉਹਨਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਵੀ ਮੌਜੂਦ ਸੀ। ਇਹਨਾਂ ਦੋਹਾਂ ਨੇ ਮੀਡਿਆ ਤੋਂ ਦੂਰੀ ਬਣਾ ਕੇ ਰੱਖੀ।ਇਸ ਤੋਂ ਇਲਾਵਾ ਸਿੱਧੂ ਨੇ ਆਪਣੇ ਨਾਲ ਮਿਲੇ ਸਰਕਾਰੀ ਸਟਾਫ ਨੂੰ ਵਾਪਸ ਭੇਜ ਦਿੱਤਾ ਹੈ। ਕਾਬਿਲੇਗੌਰ ਹੈ ਕਿ ਅਸਤੀਫੇ ਤੋਂ ਬਾਅਦ ਹਰ ਕੋਈ ਇਹੀ ਜਾਣਨਾ ਚਾਹੁੰਦਾ ਹੈ ਕਿ ਆਖਿਰ ਸਿੱਧੂ ਦਾ ਅਗਲਾ ਕਦਮ ਕੀ ਹੋਵੇਗਾ ?
