ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਹਰਿਆਣਾ ਤੇ ਮਹਾਰਾਸ਼ਟਰ ਚ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸਤ ਕਾਫੀ ਭਖ ਗਈ ਹੈ। ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਕਮਰ ਕਸ ਲਈ ਗਈ ਹੈ। ਇਹਨਾਂ ਚੋਣਾਂ ਨੂੰ ਲੈਕੇ ਕਾਂਗਰਸ ਪਾਰਟੀ ਨੇ ਮਹਾਰਾਸ਼ਟਰ ਤੇ ਹਰਿਆਣਾ ਵਿਧਾਨਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ। ਇਹਨਾਂ ਦੋਹਾਂ ਰਾਜਾਂ ਚ ਕਾਂਗਰਸੀ ਪਾਰਟੀ ਵੱਲੋਂ 10 ਅਕਤੂਬਰ ਤੋਂ ਲੈਕੇ 19 ਅਕਤੂਬਰ ਤੱਕ ਦੋਵਾਂ ਰਾਜਾਂ ‘ਚ ਰੋਡ ਸ਼ੋਅ ਤੇ ਰੈਲੀਆਂ ਕੀਤੀਆਂ ਜਾਣਗੀਆਂ। ਜਿਸ ਸੰਬੰਧੀ ਕਾਂਗਰਸ ਪਾਰਟੀ ਨੇ ਆਪਣੇ ਸਟਾਰਪ੍ਰਚਾਰਕਾਂ ਦੀ ਲਿਸਟ ਵੀ ਜਾਰੀ ਕਰ ਦਿੱਤੀ ਗਈ ਹੈ।
ਪਰ ਇਸ ਲਿਸਟ ਚੋਂ ਨਵਜੋਤ ਸਿੰਘ ਸਿੱਧੂ ਨੂੰ ਪਰੇ ਰੱਖਿਆ ਗਿਆ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਸ਼ਤਰੂਘਨ ਸਿਨ੍ਹਾ ਅਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਆਦੀ ਦਾ ਨਾਂ ਸ਼ਾਮਲ ਹੈ ਪਰ ਇਸ ਵਾਰ ਨਵਜੋਤ ਸਿੰਘ ਸਿੱਧੂ ਇਸ ਲਿਸਟ ਚੋਂ ਗਾਇਬ ਨਜਰ ਆ ਰਹੇ ਹਨ।
ਇਸ ਲਿਸਟ ਚੋਂ ਨਵਜੋਤ ਸਿੰਘ ਸਿੱਧੂ ਦੇ ਗਾਇਬ ਤੋਂ ਬਾਅਦ ਇਹ ਸਾਫ ਦਰਸਾ ਰਿਹਾ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਏ ਵਿਵਾਦ ਦੇ ਕਾਰਨ ਹੀ ਉਹਨਾਂ ਨੂੰ ਪਾਰਟੀ ਹਾਈਕਮਾਨ ਨੇ ਪਰੇ ਕਰ ਦਿੱਤਾ ਹੈ ਜਿਸ ਕਾਰਨ ਉਹਨਾਂ ਦੇ ਨਾਂ ਨੂੰ ਸਟਾਰ ਪ੍ਰਚਾਰਕਾਂ ਚ ਸ਼ਾਮਲ ਨਹੀਂ ਕੀਤਾ ਗਿਆ ਹੈ।


