ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ, ਪਰ ਗਾਇਬ ਰਹੇ ਸਿੱਧੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ 17ਵੀਂ ਲੋਕਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਦਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾ ਕੈਬਨਿਟ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ 17ਵੀਂ ਲੋਕਸਭਾ ਚੋਣਾਂ ਤੋਂ ਬਾਅਦ ਪਹਿਲੀ ਵਾਰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਦਸ ਦਈਏ ਕਿ ਇਸ ਮੀਟਿੰਗ ਤੋਂ ਪਹਿਲਾ ਕੈਬਨਿਟ ਬੈਠਕ ਤੋਂ ਪਹਿਲਾ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਡੂ ਖਵਾਏ। ਇਸ ਤੋਂ ਬਾਅਦ ਕੈਬਨਿਟ ਮੀਟਿੰਗ ‘ਚ ਕਈ ਅਹਿਮ ਮੁੱਦਿਆ ਤੇ ਚਰਚਾ ਕੀਤੀ ਗਈ। ਉੱਥੇ ਹੀ ਇਸ ਮੀਟਿੰਗ ‘ਚ ਸਾਰੀਆਂ ਦੀ ਨਜਰਾਂ ਨਵਜੋਤ ਸਿੰਘ ਸਿੱਧੂ ਤੇ ਵੀ ਸੀ।

Punjab Cabinet meeting Punjab Cabinet meeting  ਕਿਉਕਿ ਉਹ ਇਸ ਮੀਟਿੰਗ ‘ਚ ਸ਼ਾਮਿਲ ਨਹੀਂ ਹੋਏ। ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ ਚੱਲ ਰਹੇ ਹਨ ਜਿਸ ਕਾਰਨ ਉਹਨਾਂ ਨੇ ਇਸ ਮੀਟਿੰਗ ‘ਚ ਹਿੱਸਾ ਨਹੀਂ ਲਿਆ। ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਪਹਿਲਾ ਵੀ ਕਈ ਵਾਰ ਪੰਜਾਬ ਕੈਬਨਿਟ ਮੀਟਿੰਗ ਚ ਹਿੱਸਾ ਨਹੀਂ ਲਿਆ ਹੈ।

Punjab Cabinet meeting

ਪਰ ਇਸ ਵਾਰ ਉਹਨਾਂ ਦੇ ਵਿਵਾਦਿਤ ਬਿਆਨ ਤੋਂ ਬਾਅਦ ਹਰ ਮਾਮਲਾ ਕਾਫੀ ਭੱਖ ਸਕਦਾ ਹੈ। ਨਾਲ ਹੀ ਮੀਟਿੰਗ ਚ ਸ਼ਾਮਿਲ ਨਾ ਹੋਣ ਤੇ ਨਵਜੋਤ ਸਿੰਘ ਸਿੱਧੂ ਦੇ ਲਈ ਪਰੇਸ਼ਾਨੀ ਵੱਧ ਵੀ ਸਕਦੀ ਹੈ। ਕਿਉਕਿ ਇਸ ਤੋਂ ਪਹਿਲਾ ਵੀ ਉਹਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਮੀਟਿੰਗ ਚ ਸ਼ਾਮਿਲ ਨਹੀਂ ਹੋਏ ਸੀ।

Punjab Cabinet meeting

ਜਿਕਰ-ਏ-ਖਾਸ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ 13 ਦੇ ਅਸਫਲ ਹੋਣ ਤੇ ਨਵਜੋਤ ਸਿੰਘ ਸਿੱਧੂ ਦਾ ਇਸ ਦਾ ਜਿੰਮ੍ਹਵਾਰ ਠਹਿਰਾਇਆ ਸੀ। ਜਿਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨਾਰਾਜ ਚਲ ਰਹੇ ਹਨ।

 

Leave a Reply

Your email address will not be published. Required fields are marked *