ਨਵਜੋਤ ਸਿੱਧੂ ਦਾ ਸਾਬਕਾ CM ਕੈਪਟਨ ਉੱਤੇ ਹਮਲਾ, ਦਿੱਤਾ ਵੱਡਾ ਬਿਆਨ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਤੋਂ ਹਲਚਲ ਤੇਜ਼ ਹੋ…

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਪਾਰਟੀ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਤੋਂ ਹਲਚਲ ਤੇਜ਼ ਹੋ ਗਈ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਕੈਪਟਨ ਅਮਰਿੰਦਰ ਸਿੰਘ ਉੱਤੇ ਵੱਡਾ ਹਮਲਾ ਬੋਲਦਿਆਂ ਉਨ੍ਹਾਂ ਨੂੰ ਫਰੌਡ ਆਦਮੀ ਤੱਕ ਕਹਿ ਦਿੱਤਾ।

Also Read: CM ਚੰਨੀ ਦਾ ਪੰਜਾਬੀ ਇੰਡਸਟ੍ਰੀ ਨੂੰ ਤੋਹਫਾ, 100 ਫੀਸਦੀ ਸਮਰਥਾ ਨਾਲ ਖੁੱਲਣਗੇ ਸਿਨੇਮਾਘਰ

ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਹਿਲਾਂ ਦੀ ਸਰਕਾਰ ਨੇ ਸਿਰਫ ਲੋਕਾਂ ਦੇ ਹਿੱਤਾਂ ਨਾਲ ਧੋਖਾ ਹੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫਰੌਡ ਆਦਮੀ ਤੱਕ ਕਹਿ ਦਿੱਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਖਿਲਾਫ ਸਖਤ ਸ਼ਬਦਾਵਲੀ ਵਰਤਦਿਆਂ ਕਿਹਾ ਕਿ ਉਨ੍ਹਾਂ ਨੂੰ ਪੁੱਛੋ ਕਿ ਪੰਜਾਬ ਨੂੰ ਕੈਪਟਨ ਦਾ ਪਿਓ ਜਿਤਾਏਗਾ। ਵਧਦੀ ਉਮਰ ਨਾਲ ਉਹ ਸਿਰ ਰੋਂਦੂ ਬੱਚੇ ਜਿਹਾ ਵਤੀਰਾ ਕਰ ਰਹੇ ਹਨ। ਉਹ ਸਿਰਫ ਚੱਲਿਆ ਹੋਇਆ ਕਾਰਤੂਸ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਤਾਂ ਹੁਣ ਕੋਈ ਨਹੀਂ ਮੰਨਦਾ। ਉਨ੍ਹਾਂ ਦੀ ਪਤਨੀ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁੱਛਦਿਆਂ ਕਿਹਾ ਕਿ ਕੀ ਕੈਪਟਨ ਦੀ ਪਤਨੀ ਪਰਨੀਤ ਕੌਰ ਪਾਰਟੀ ਛੱਡੇਗੀ। 

Also Read: ਕੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਫਿਰ ਹੋਵੇਗੀ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ?

ਇਸ ਤੋਂ ਬਾਅਦ ਉਨ੍ਹਾਂ ਕੈਪਟਨ ਦੇ ਪਾਰਟੀ ਦੇ ਐਲਾਨ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਕੈਪਟਨ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਉਨ੍ਹਾਂ ਨੂੰ ਪੁੱਛੋ ਉਸ ਦਾ ਕੀ ਹਾਲ ਹੋਇਆ। ਉਨ੍ਹਾਂ ਕਿਹਾ ਕਿ ਕੈਪਟਨ ਅਮਦਿੰਰ ਸਿੰਘ ਨੂੰ ਹੁਣ ਸਾਰੇ ਮਸਲੇ ਯਾਦ ਆ ਰਹੇ ਹਨ। ਜਦੋਂ ਉਨ੍ਹਾਂ ਦੀ ਸਰਕਾਰ ਸੀ ਤਾਂ ਉਸ ਵੇਲੇ ਉਹ ਕਿੱਥੇ ਸਨ। ਉਨ੍ਹਾਂ ਕਿਹਾ ਕਿ ਮਾਈਨਿੰਗ ਮਾਫੀਆ ਕਿਸ ਦੇ ਇਸ਼ਾਰੇ ਉੱਤੇ ਚੱਲਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਹੁਣ ਜਨਤਾ ਨੂੰ ਫੈਸਲਾ ਕਰਨਾ ਹੈ ਕਿ ਕੌਣ ਕੁਰਸੀ ਲਈ ਸੀ ਤੇ ਕੌਣ ਪੰਜਾਬ ਲਈ। 

Leave a Reply

Your email address will not be published. Required fields are marked *