ਨਵਜੋਤ ਸਿੱਧੂ ਦੀ ਫਿਸਲੀ ਜ਼ੁਬਾਨ, ਪ੍ਰੈੱਸ ਕਾਨਫਰੰਸ ਦੌਰਾਨ ਕੱਢ’ਤੀ ‘ਗਾਲ੍ਹ’ (ਦੇਖੋ ਵੀਡੀਓ) 

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਆਪਣੇ ਬਿਆਨਾਂ ਲਈ ਲਗਾਤਾਰ ਚਰਚਾ ਵਿਚ ਬਣੇ ਰਹਿੰਦੇ ਹਨ। ਕਈ…

ਚੰਡੀਗੜ੍ਹ : ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (President Navjot Singh Sidhu) ਆਪਣੇ ਬਿਆਨਾਂ ਲਈ ਲਗਾਤਾਰ ਚਰਚਾ ਵਿਚ ਬਣੇ ਰਹਿੰਦੇ ਹਨ। ਕਈ ਵਾਰ ਸਿੱਧੂ ਕਾਰਣ ਪਾਰਟੀ ਦੀ ਫਜ਼ੀਹਤ ਹੋ ਚੁੱਕੀ ਹੈ। ਇਸ ਵਿਚਾਲੇ ਇਕ ਵਾਰ ਫਿਰ ਤੋਂ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਜ਼ੁਬਾਨ ਫਿਸਲ ਗਈ। ਸਿੱਧੂ ਪ੍ਰੈੱਸ ਕਾਨਫਰੰਸ (Sidhu Press Conference) ਕਰ ਰਹੇ ਸਨ। ਇਸ ਦੌਰਾਨ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਗਾਲ੍ਹ ਕੱਢ ਦਿੱਤੀ। ਦਰਅਸਲ ਨਵਜੋਤ ਸਿੰਘ ਸਿੱਧੂ (Navjot Singh Sidhu) ਤੋਂ ਲੇਬਰ ਕਾਰਡ ਵੰਡਣ ਨੂੰ ਲੈ ਕੇ ਇਕ ਸਵਾਲ ਪੁੱਛਿਆ ਸੀ, ਇਸ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਗਾਲ੍ਹ ਕੱਢ ਦਿੱਤੀ। Also Read: ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਹੋਈਆਂ ਜਾਰੀ, ਜਾਣੋ ਨਵੀਆਂ ਕੀਮਤਾਂ

ਇੰਨੀ ਹੀ ਨਹੀਂ ਨਵਜੋਤ ਸਿੰਘ ਸਿੱਧੂ ਕਈ ਵਾਰ ਪੰਜਾਬ ਵਿਚ ਆਪਣੀ ਹੀ ਸਰਕਾਰ ਦੇ ਉਪਰ ਹਮਲਾ ਬੋਲ ਚੁੱਕੇ ਹਨ। ਸੀ.ਐੱਮ. ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਨੇ ਵਾਰ-ਵਾਰ ਨਿਸ਼ਾਨਾ ਬਣਾਇਆ ਹੈ। ਦੱਸਣਯੋਗ ਹੈ ਕਿ ਕਾਂਗਰਸ ਵਲੋਂ ਹਾਲ ਹੀ ਵਿਚ ਨਵਜੋਤ ਸਿੰਘ ਸਿੱਧੂ ਨੂੰ ਇਕ ਹੋਰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸਿੱਧੂ ਨੂੰ ਪੰਜਾਬ ਚੋਣ ਕਮੇਟੀ ਦਾ ਪ੍ਰਧਾਨ ਬਣਾਇਆ ਗਿਆ ਹੈ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਕਮੇਟੀ ਦੇ ਮੈਂਬਰ ਹਨ। Also Read: ਦਿੱਲੀ ਵਿਚ ਟੁੱਟਿਆ ਠੰਡ ਦਾ ਰਿਕਾਰਡ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ਵਧੇਗੀ ਹੋਰ ਠੰਡ

#WATCH | During a press conference in Chandigarh, Punjab Congress president Navjot Singh Sidhu answers a question on the distribution of Labour Cards by the State Government; uses a cuss word while speaking.

ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਪ੍ਰਦੇਸ਼ ਕਮੇਟੀ ਦੀ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸ਼ੁੱਕਰਵਾਰ ਤੋਂ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਜਾਵੇਗੀ। ਟਿਕਟ ਵੰਡਣ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। ਮੈਰਿਟ ਦੇ ਆਧਾਰ ‘ਤੇ ਉਮੀਦਵਾਰਾਂ ਨੂੰ ਟਿਕਟ ਦਿੱਤੇ ਜਾਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਕੋਈ ਫੁੱਟ ਨਹੀਂ ਹੈ। ਸਾਰੇ ਲੋਕ ਇਕੱਠੇ ਹਨ। ਸਕ੍ਰੀਨਿੰਗ ਕਮੇਟੀ ਦੇ ਚੇਅਰਮੈਨ ਛੇਤੀ ਲੋਕਾਂ ਨਾਲ ਮੁਲਾਕਾਤ ਕਰਨਗੇ। ਪਾਰਟੀ ਦੇ ਵਰਕਰ ਇਕਜੁੱਟ ਹਨ। ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ।

Leave a Reply

Your email address will not be published. Required fields are marked *