ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਨਵਜੋਤ ਸਿੱਧੂ ਨੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਕੀਤਾ ਸਾਂਝਾ

Navjot Singh Sidhu visits badal village : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ…

Navjot Singh Sidhu visits badal village : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ  ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਨਵਜੋਤ ਸਿੰਘ ਸਿੱਧੂ ਪਹੁੰਚੇ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। 

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਧੂ ਨੇ ਕਿਹਾ ਕਿ ਉਹ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੂੰ ਮੈਂ ਕਦੇ ਗੁੱਸੇ ਹੁੰਦੇ ਨਹੀਂ ਦੇਖਿਆ। ਉਨ੍ਹਾਂ ਕੋਲ ਸੁਣਨ ਦੀ ਬਹੁਤ ਸ਼ਕਤੀ ਸੀ। ਇੱਕ ਵਾਰ ਜਦੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਸਨ ਤਾਂ ਉਹ ਸਰਹਿੰਦ ਨੇੜੇ ਇੱਕ ਰੈਸਟ ਹਾਊਸ ਵਿੱਚ ਬੈਠੇ ਸਨ ਤਾਂ ਮੈਂ ਵੀ ਉਨ੍ਹਾਂ ਦੇ ਨਾਲ ਸੀ। ਬਾਦਲ ਸਾਹਿਬ ਦਾ ਕੋਈ ਪੁਰਾਣਾ ਦੋਸਤ ਆ ਕੇ ਗਾਲ੍ਹਾਂ ਕੱਢਣ ਲੱਗਾ। ਜਦੋਂ ਥਾਣੇਦਾਰ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਬਾਦਲ ਸਾਹਬ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਬੜੇ ਨਰਮ ਸੁਭਾਅ ਦੇ ਮਾਲਕ ਸਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਦੇ ਵੀ ਗੁੱਸੇ ਨਹੀਂ ਹੁੰਦੇ ਸਨ।

Leave a Reply

Your email address will not be published. Required fields are marked *