Navjot Sidhu Release: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੱਧੂ ਸਭ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਣਗੇ ਅਤੇ ਫਿਰ ਮੰਦਿਰ ‘ਚ ਮੱਥਾ ਟੇਕਣਗੇ। ਬੀਤੇ ਇੱਕ ਸਾਲ ਤੋਂ ਇੱਕ ਛੁੱਟੀ ਨਾ ਲੈਣ ਦੇ ਚੱਲਦਿਆਂ ਨਵਜੋਤ ਸਿੰਘ ਸਿੱਧੂ ਨੂੰ 48 ਦਿਨ ਪਹਿਲਾਂ ਰਿਹਾਅ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਸਿੱਧੂ ਰੋਡਰੇਜ਼ ਮਾਮਲੇ ‘ਚ ਇੱਕ ਸਾਲ ਦੀ ਸਜਾ ਕੱਟ ਰਹੇ ਹਨ।
Will address the media outside patiala jail around noon..
— Navjot Singh Sidhu (@sherryontopp) April 1, 2023
ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਬੀਤੇ ਦਿਨੀਂ ਅਪਰੇਸ਼ਨ ਤੋਂ ਬਾਅਦ ਘਰ ਪਰਤੇ ਹਨ, ਜੋ ਕਿ ਪੂਰਨ ਤੌਰ ਤੇ ਬੈਡ ਰੈਸਟ ‘ਤੇ ਹਨ। ਦੱਸ ਦਈਏ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਸਿੱਧੂ ਦੀ ਰਿਹਾਈ ਨਾਲ ਸਿਆਸਤ ਤੇਜ਼ ਹੋ ਗਈ ਹੈ। ਰਿਹਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਬਾਅਦ ਦੁਪਹਿਰ ਮੀਡੀਆ ਦੇ ਰੁਬਰੂ ਹੋਣਗੇ। ਦੱਸ ਦਈਏ ਕਿ ਸਿੱਧੂ ਨੂੰ 19 ਮਈ 2022 ਨੂੰ ਸੁਪਰੀਮ ਕੋਰਟ ਨੇ ਇਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਇਸ ਲਿਹਾਜ਼ ਨਾਲ ਉਨ੍ਹਾਂ ਨੂੰ 18 ਮਈ ਤੱਕ ਜੇਲ੍ਹ ‘ਚ ਰਹਿਣਾ ਪੈਣਾ ਸੀ ਪਰ ਨਿਯਮਾਂ ਅਨੁਸਾਰ ਕੈਦੀਆਂ ਨੂੰ ਇਕ ਮਹੀਨੇ ਚਾਰ ਦਿਨ ਦੀ ਛੁੱਟੀ ਦਿੱਤੀ ਜਾਂਦੀ ਹੈ। ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀਂ ਲਈ, ਲਿਹਾਜ਼ਾ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖੀਰ ਤਕ ਪੂਰੀ ਹੋ ਜਾਵੇਗੀ ਤੇ ਉਹ ਅੱਜ ਰਿਹਾਅ ਹੋ ਜਾਣਗੇ।
ਜੇਲ੍ਹ ਦੇ ਬਹਾਰ ਜਸ਼ਨ-
ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਪਟਿਆਲਾ ਜੇਲ੍ਹ ਦੇ ਬਾਹਰ ਕਾਂਗਰਸੀ ਵਰਕਰਾਂ ਵੱਲੋਂ ਜਸ਼ਨ ਮਨਾਏ ਜਾ ਰਹੇ ਹਨ। ਕਾਂਗਰਸੀ ਵਰਕਰਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਨਾਲ ਪੰਜਾਬ ਕਾਂਗਰਸ ਵਿੱਚ ਵੱਡਾ ਬਦਲਾਅ ਆਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਵਰਕਰਾਂ ਵਿੱਚ ਵੱਡਾ ਉਤਸ਼ਾਹ ਹੈ ਕਿ ਨਵਜੋਤ ਸਿੱਧੂ ਹੁਣ ਕਾਂਗਰਸ ਨੂੰ ਨਵੀਆਂ ਲੀਹਾਂ ਉੱਤੇ ਪਾਉਣਗੇ।
ਸਿੱਧੂ ਨੂੰ ਜ਼ੈਡ ਪਲੱਸ ਸੁਰੱਖਿਆ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਅੱਜ 1 ਅਪ੍ਰੈਲ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋਣ ਤੋਂ ਤੁਰੰਤ ਬਾਅਦ ਉਹਨਾਂ ਦੀ ਜ਼ੈਡ ਪਲੱਸ ਸੁਰੱਖਿਆ ਬਹਾਲ ਹੋ ਜਾਵੇਗੀ। ਜੇਲ੍ਹ ਜਾਣ ਤੋਂ ਪਹਿਲਾਂ ਸਿੱਧੂ ਨੂੰ ਜ਼ੈਡ ਪਲੱਸ ਸੁਰੱਖਿਆ ਮਿਲੀ ਹੋਈ ਸੀ। ਨਿਯਮਾਂ ਮੁਤਾਬਕ ਜੇਲ੍ਹ ਵਿਚੋਂ ਬਾਹਰ ਪੈਰ ਧਰਦਿਆਂ ਹੀ ਉਹਨਾਂ ਦਾ ਸੁਰੱਖਿਆ ਕਵਰ ਬਹਾਲ ਹੋਵੇਗਾ।



