ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਨਵਜੋਤ ਸਿੰਘ ਸਿੱਧੂ, ਕਈ ਵਿਧਾਇਕ ਤੇ ਮੰਤਰੀ ਵੀ ਨਾਲ

ਅੰਮ੍ਰਿਤਸਰ (ਇੰਟ.)- ਨਵਜੋਤ ਸਿੰਘ ਸਿੱਧੂ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਇਸ ਮੌਕੇ ਕਈ ਸਾਬਕਾ ਅਤੇ…

ਅੰਮ੍ਰਿਤਸਰ (ਇੰਟ.)- ਨਵਜੋਤ ਸਿੰਘ ਸਿੱਧੂ ਸਾਥੀ ਮੰਤਰੀਆਂ ਤੇ ਵਿਧਾਇਕਾਂ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਇਸ ਮੌਕੇ ਕਈ ਸਾਬਕਾ ਅਤੇ ਮੌਜੂਦਾ ਵਿਧਾਇਕ ਹਨ। ਇਸ ਦੌਰਾਨ ਉਨ੍ਹਾਂ ਨਾਲ ਹਮਾਇਤੀ ਵਿਧਾਇਕਾਂ ਦਾ ਭਾਰੀ ਇਕੱਠ ਵੀ ਮੌਜੂਦ ਸੀ। ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਪਹਿਲਾਂ ਸਿੱਧੂ ਨੇ ਟਵੀਟ ਕੀਤਾ ਅਤੇ ਲਿਖਿਆ ਕਿ ” ਬਦਲਾਅ ਦੀ ਹਵਾ – ਲੋਕਾਂ ਦੀ, ਲੋਕਾਂ ਲਈ, ਅਤੇ ਲੋਕਾਂ ਵਲੋਂ ”। 

Read this- ਪੰਜਾਬੀ ਗਾਇਕ ਮਲਕੀਅਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਮ ਅਕਾਉਂਟ ਹੈਕ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਮਗਰੋਂ ਅੱਜ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣ ਸਮੇਂ ਕਾਂਗਰਸ 62 ਵਿਧਾਇਕ ਉਨ੍ਹਾਂ ਦੇ ਘਰ ਪੁੱਜੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੇ ਇਸ ਵਿਵਾਦ ਦੌਰਾਨ ਲਗਭਗ 62 ਕਾਂਗਰਸੀ ਵਿਧਾਇਕਾਂ ਦਾ ਸ੍ਰੀ ਸਿੱਧੂ ਦੇ ਨਾਲ ਖੜ੍ਹੇ ਹੋਣਾ ਉਨ੍ਹਾਂ ਲਈ ਵੱਡੀ ਤਾਕਤ ਅਤੇ ਸਮਰਥਨ ਦਾ ਪ੍ਰਗਟਾਵਾ ਹੈ।

ਉਨ੍ਹਾਂ ਦੇ ਘਰ ਪੁੱਜੇ ਵਿਧਾਇਕਾਂ ਨੇ ਆਖਿਆ ਕਿ ਉਹ ਸਿੱਧੂ ਦੇ ਨਾਲ ਹਨ। ਸ੍ਰੀ ਸਿੱਧੂ ਸਮੇਤ ਕਾਂਗਰਸੀ ਵਿਧਾਇਕਾਂ ਅਤੇ ਹੋਰ ਕਾਂਗਰਸੀ ਆਗੂਆਂ ਦਾ ਇਹ ਕਾਫਲਾ ਹਰਿਮੰਦਰ ਸਾਹਿਬ ਤੋਂ ਇਲਾਵਾ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਣ ਲਈ ਜਾਵੇਗਾ।

Leave a Reply

Your email address will not be published. Required fields are marked *