ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਪਟਨ ਅਮਰਿਦਰ ਸਿੰਘ ਨੇ ਆਪਣੇ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਕੀਤੀ ਹੈ। ਦਸ ਦਈਏ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਤੋਂ ਵੀ ਉਹਨਾਂ ਦੇ ਵਿਭਾਗਾਂ ਨੂੰ ਵਾਪਸ ਲੈ ਲਿਆ ਹੈ। ਜਦਕਿ ਹੁਣ ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਮੰਤਰਾਲਾ ਦਿੱਤਾ ਗਿਆ ਹੈ। ਜਿਸ ਤੇ ਸਿੱਧੂ ਨਾਰਾਜ ਦੱਸੇ ਜਾ ਰਹੇ ਹਨ।
ਜੀ ਹਾਂ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਵਿਭਾਗ ਬਦਲਣ ਤੋਂ ਬਾਅਦ ਸਿੱਧੂ ਕੋਈ ਵੱਡਾ ਕਦਮ ਚੁੱਕ ਸਕਦੇ ਹਨ। ਇਹ ਕਦਮ ਕਿਸੇ ਵੀ ਤਰ੍ਹਾਂ ਦਾ ਹੋ ਸਕਦਾ ਹੈ। ਸੂਤਰਾਂ ਤੋਂ ਕਿਹਾ ਜਾ ਰਿਹਾ ਹੈ ਕਿ ਸਿੱਧੂ ਆਪਣੇ ਕਦਮ ਦੇ ਨਾਲ ਉਹ ਆਪਣਾ ਅਸਤੀਫਾ ਵੀ ਦੇ ਸਕਦੇ ਹਨ। ਜਿਸ ਨਾਲ ਉਹ ਆਪਣੀ ਨਰਾਜਗੀ ਸਾਫ ਜਾਹਿਰ ਕਰ ਸਕਦੇ ਹਨ। ਦੱਸਣਯੋਗ ਗੱਲ ਹੈ ਕਿ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਮਿਸ਼ਨ 13 ਦੇ ਅਸਫਲ ਹੋਣ ਦਾ ਠੀਕਰਾਂ ਸਿੱਧੂ ਦੇ ਸਿਰ ਤੇ ਭੰਨਿਆ ਹੈ ਜਿਸ ਕਾਰਨ ਸਿੱਧੂ ਕੈਪਟਨ ਤੋਂ ਨਾਰਾਜ ਚੱਲ ਰਹੇ ਹਨ। ਇਸ ਤੋਂ ਇਲਾਵਾ ਬੀਤੇ ਦਿਨ ਹੋਈ ਪੰਜਾਬ ਕੈਬਨਿਟ ਮੀਟਿੰਗ ‘ਚ ਵੀ ਸ਼ਾਮਲ ਨਹੀਂ ਹੋਏ ਸੀ ਤੇ ਨਵਜੋਤ ਸਿੰਘ ਸਿੱਧੂ ਨੇ ਅਲਗ ਤੋਂ ਪ੍ਰੈਸ ਕਾਨਫਰੰਸ ਕਰ ਆਪਣੀ ਭੜਾਸ ਕੱਢੀ।

