ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਕੇਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਪਾਰਟੀ ਹਾਈਕਮਾਨ ਸਿੱਧੂ ਦੇ ਬਿਆਨਾਂ ਨੂੰ ਲੈਕੇ ਗੰਭੀਰ ਹੋ ਗਈ ਹੈ ਜਿਸ ਕਾਰਨ ਪਾਰਟੀ ਹਾਈਕਮਾਨ ਨੇ ਸੁਨੀਲ ਜਾਖੜ ਤੋਂ ਰਿਪਰੋਟ ਮੰਗੀ ਹੈ।
ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਚੋਣਾਂ ਦੇ ਨਤੀਜਿਆਂ ੋਤੋਂ ਬਾਅਦ ਇਸ ਸੰਬੰਧੀ ਫੈਸਲਾ ਲਿਆ ਜਾਵੇਗਾ। ਉੱਥੇ ਕਾਂਗਰਸੀਆਂ ਦਾ ਕਹਿਣਾ ਹੈ ਕਿ ਸਿੱਧੂ ਦੇ ਬਿਆਨਾਂ ਦੇ ਕਾਰਨ ਪਾਰਟੀ ਨੂੰ ਨੁਕਸਾਨ ਹੋਇਆ ਹੈ। ਜਿਸ ਕਾਰਨ ਉਹਨਾਂ ਹਾਈਕਮਾਨ ਤੋਂ ਸਿੱਧੂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

