ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਫੀ ਸਮੇਂ ਤੋਂ ਸਿਆਸਤ ਤੋਂ ਦੂਰ ਸੀ ਤੇ ਨਾਲ ਹੀ ਉਹਨਾਂ ਦੇ ਵਿਭਾਗ ਦੇ ਬਦਲੇ ਜਾਣ ਤੇ ਆਪਣਾ ਨਵਾਂ ਅਹੁਦਾ ਵੀ ਨਹੀਂ ਸਾਂਭਿਆ ਸੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਜਰੀਏ ਅਸਤੀਫੇ ਦੀ ਗੱਲ ਕੀਤੀ।
My letter to the Congress President Shri. Rahul Gandhi Ji, submitted on 10 June 2019. pic.twitter.com/WS3yYwmnPl
— Navjot Singh Sidhu (@sherryontopp) July 14, 2019
ਉਹਨਾਂ ਨੇ ਕਿਹਾ ਕਿ ਉਹ ਰਾਹੁਲ ਗਾਂਧੀ ਨੂੰ ਪਹਿਲਾ ਹੀ ਲਿਖਤ ‘ਚ ਆਪਣਾ ਅਸਤੀਫਾ ਦੇ ਚੁੱਕੇ ਹਨ। ਇਸ ਸੰਬੰਧੀ ਉਹਨਾਂ ਨੇ ਇਕ ਕਾੱਪੀ ਵੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਬੀਤੀ 10 ਜੂਨ ਨੂੰ ਪੰਜਾਬ ਦੇ ਕੈਬਨਿਟ ਮੰਤਰੀ ਵੱਜੋਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਸੀ।
Will be sending my resignation to the Chief Minister, Punjab.
— Navjot Singh Sidhu (@sherryontopp) July 14, 2019
ਨਾਲ ਹੀ ਨਵਜੋਤ ਸਿੱਧੂ ਨੇ ਇਹ ਵੀ ਕਿਹਾ ਕਿ ਉਹ ਜਲਦ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣਾ ਅਸਤੀਫਾ ਭੇਜ ਦੇਣਗੇ। ਕਾਬਿਲੇਗੌਰ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ oe 6 ਜੂਨ ਨੂੰ ਸਥਾਨਕ ਸਰਕਾਰਾਂ ਦਾ ਵਿਭਾਗ ਖੋਹ ਕੇ ਉਹਨਾਂ ਨੂੰ ਬਿਜਲੀ ਵਿਭਾਗ ਦੇ ਦਿੱਤਾ ਸੀ ਜਿਸ ਕਾਰਨ ਉਹ ਕਾਫੀ ਨਾਰਾਜ਼ ਚੱਲ ਰਹੇ ਸੀ। ਜਿਸ ਕਾਰਨ ਉਹਨਾਂ ਨੇ ਵਿਭਾਗ ਬਦਲੇ ਜਾਣ ਤੋਂ ਕਾਫੀ ਸਮੇਂ ਤੱਕ ਵਿਭਾਗ ਨਹੀਂ ਸਾਭਿਆ ਸੀ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਵਿਭਾਗ ਦਾ ਅਹੁਦਾ ਸਾਂਭਿਆ।
