ਚੰਡੀਗੜ੍ਹ: ਪੰਜਾਬ ਕਾਂਗਰਸ ਪਾਰਟੀ ਵਿਚ ਸਿਆਸੀ ਭੂਚਾਲ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲ ਦੇ ਘਟਕ੍ਰਮ ਵਿਚ ਪੰਜਾਬ ਕਾਂਗਰਸ ਦੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Read More: ਹਰਿਆਣਾ : ਅਨਿਲ ਵਿਜ ਦੀ ਸਿਹਤ ਵਿਗੜੀ, ਏਮਜ਼ ’ਚ ਦਾਖ਼ਲ
ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਭਵਿੱਖ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਇਸ ਦੌਰਾਨ ਉਨ੍ਹਾਂ ਇਕ ਚਿੱਠੀ ਵੀ ਸਾਂਝੀ ਕੀਤੀ ਜੋ ਕਿ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਨਵੀਂ ਕੈਬਨਿਟ ਤੋਂ ਖੁਸ਼ ਨਹੀਂ ਸਨ।

