ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਬੇਅਦਬੀ ਮਾਮਲੇ ਨੂੰ ਕੇ ਸਿੱਧੂ ਵੱਲੋਂ ਐਸਆਈਟੀ ਦੀ ਕਾਰਗੁਜਾਰੀ ‘ਤੇ ਸਵਾਲ ਉਠਾਏ ਹਨ।ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ 6 ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਸੀ ਪਰ ਅਜੇ ਰਿਪੋਰਟ ਪੇਸ਼ ਨਹੀਂ ਕੀਤੀ ਗਈ।ਸਿੱਧੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਸਾਨੂੰ ਕਿਸ ਚੀਜ਼ ਦਾ ਡਰ ਹੈ ਜਿਸ ਕਾਰਨ ਰਿਪੋਰਟ ਜਨਤਕ ਨਹੀਂ ਕੀਤੀ ਜਾ ਰਹੀ।



