ਨਵਜੋਤ ਸਿੰਘ ਸਿੱਧੂ ਦੇ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ

ਚੰਡੀਗੜ੍ਹ (ਇੰਟ.)- ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu)ਲਗਾਤਾਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। Navjot Singh Sidhu…

ਚੰਡੀਗੜ੍ਹ (ਇੰਟ.)- ਕਾਂਗਰਸ ਪਾਰਟੀ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu)ਲਗਾਤਾਰ ਆਪਣੀ ਹੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹ ਰਹੇ ਹਨ। Navjot Singh Sidhu ਵੱਲੋਂ ਲਗਾਤਾਰ ਆਪਣੀ ਹੀ ਸਰਕਾਰ ‘ਤੇ ਤਿੱਖੇ ਸਵਾਲ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਹੁਣ ਫਿਰ ਪੰਜਾਬ ਸਰਕਾਰ ਨੂੰ ਘੇਰਦਿਆਂ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ‘ਤੇ ਕੋਈ ਪ੍ਰੋਗ੍ਰੈਸ ਨਾ ਹੋਣ ਬਾਰੇ ਜਾਣੂੰ ਕਰਵਾਇਆ ਹੈ।

ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਖਬਰ ਦਾ ਕਲਿੱਪ ਸਾਂਝਾ ਕਰਦਿਆਂ ਉਨ੍ਹਾਂ ਨੇ ਲਿਖਿਆ ਕਿ ਨਸ਼ਿਆਂ ‘ਤੇ ਕੋਈ ਕਾਰਵਾਈ ਨਹੀਂ, ਬੇਅਦਬੀ ‘ਤੇ ਕੋਈ ਕਾਰਵਾਈ ਨਹੀਂ, ਬਿਜਲੀ ਖ਼ਰੀਦ ਸਮਝੌਤੇ ‘ਤੇ ਕੋਈ ਵ੍ਹਾਈਟ ਪੇਪਰ ਜਾਰੀ ਨਹੀਂ ਕੀਤਾ ਗਿਆ, ਮਾਫੀਆ ਰਾਜ ‘ਤੇ ਕੋਈ ਕਾਰਵਾਈ ਨਹੀਂ, ਸਿਰਫ ਬਾਦਲਾਂ ਤੇ ਮਜੀਠੀਆ ਨੂੰ ਬਚਾਉਣ ਲਈ ਆਪਣੇ ਹੀ ਸਾਥੀਆਂ ‘ਤੇ ਕਾਰਵਾਈ…।

ਦੱਸ ਦਈਏ ਕਿ ਇਸ ਤੋਂ ਪਹਿਲਾਂ ਨਵਜੋਤ ਸਿੰਧੂ ਨੇ ਬੀਤੇ ਦਿਨੀਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੋਸ਼ ਲਾਇਆ ਸੀ ਕਿ ਉਹ ਪਾਰਟੀ ਵਿੱਚ ਉਨ੍ਹਾਂ ਦੇ ਸਾਥੀਆਂ ਨੂੰ ਸੱਚ ਬੋਲਣ ਲਈ ਧਮਕੀਆਂ ਦੇ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ (PunjabCM) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਸੰਦੀਪ ਸੰਧੂ ‘ਤੇ ਕਾਂਗਰਸ ਦੇ ਜਲੰਧਰ ਤੋਂ ਵਿਧਾਇਕ ਤੇ ਸਾਬਕਾ ਭਾਰਤੀ ਹਾਕੀ ਟੀਮ ਦੇ ਕਪਤਾਨ ਪਰਗਟ ਸਿੰਘ ਨੇ ਹਾਲ ਹੀ ਵਿੱਚ ਧਮਕੀ ਦੇਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਨੇ ਕਿਹਾ ਸੀ ਕਿ ਬੇਅਦਬੀ ਦੀ ਘਟਨਾ ‘ਤੇ ਸੂਬਾ ਸਰਕਾਰ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਨੂੰ ਧਮਕੀ ਦਿੱਤੀ ਗਈ।

Leave a Reply

Your email address will not be published. Required fields are marked *