ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮਾਮਲੇ ਤੇ ਪ੍ਰੈਸ ਵਾਰਤਾ ਕੀਤੀ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੇ ਸੁਰੱਖਿਆ ਕਰਮੀਆਂ ਨੇ ਉੱਥੇ ਮੌਜੂਦ ਮੀਡਿਆ ਕਰਮੀਆਂ ਨਾਲ ਬਦਸਲੂਕੀ ਕੀਤੇ ਜਾਨ ਦੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਸਿੱਧੂ ਇਕ ਨਵੇਂ ਵਿਵਾਦ ਵਿਚ ਫਸ ਗਏ ਹਨ।
ਦੱਸਣਯੋਗ ਗੱਲ ਇਹ ਹੈ ਕਿ ਸਿੱਧੂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮਾਮਲੇ ਤੇ ਪ੍ਰੈਸ ਕਾਨਫਰੰਸ ਕੀਤੀ ਤੇ ਇਸ ਦੌਰਾਨ ਉਹਨੇ ਚੋਣਵੇਂ ਪੱਤਰਕਾਰਾਂ ਨੂੰ ਬੁਲਾਇਆ ਤੇ ਬਾਕੀ ਉੱਥੇ ਮੌਜੂਦ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਗਈ। ਸਿੱਧੂ ਦੇ ਸੁਰਖੀਆਂ ਕਰਮੀਆਂ ਨੇ ਮੀਡਿਆ ਕਰਮੀਆਂ ਨੂੰ ਪ੍ਰੈਸ ਕਾਨਫਰੰਸ ਵਿਚ ਜਾਣ ਤੋਂ ਰੋਕਿਆ ਤੇ ਨਾਲ ਹੀ ਉਹਨਾ ਦੇ ਨਾਲ ਧੱਕਾ ਮੁੱਕੀ ਵੀ ਕੀਤੀ।
ਜਿਸ ਕਾਰਨ ਮੀਡਿਆ ਕਰਮੀਆਂ ਵਿਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। ਦੱਸ ਦਈਏ ਕਿ ਅਜਿਹਾ ਪਹਿਲਾ ਮਾਮਲਾ ਨਹੀਂ ਹੈ ਜਿੱਥੇ ਸਿੱਧੂ ਨੇ ਪੱਤਰਕਾਰਾਂ ਨਾਲ ਬਦਸਲੂਕੀ ਤੇ ਵੱਖਰਾਪਣ ਕੀਤਾ ਹੋਵੇ ਸਿੱਧੂ ਨੇ ਆਪਣੇ ਰੋਡਰੇਜ ਮਾਮਲੇ ਤੇ ਵੀ ਇਸ ਵਾਂਗ ਹੀ ਪ੍ਰੈਸ ਕਾਨਫਰੰਸ ਬੁਲਾਈ ਜਿਸ ਵਿਚ ਵੀ ਚੋਣਵੇਂ ਪੱਤਰਕਾਰਾਂ ਨੂੰ ਹੀ ਬੁਲਾਇਆ ਗਿਆ ਸੀ ਪਰ ਜਦੋ ਦੂਸਰੇ ਪੱਤਰਕਾਰ ਆਏ ਤਾ ਉਹਨਾ ਨਾਲ ਕਾਫੀ ਬਦਸਲੂਕੀ ਕੀਤੀ ਗਈ ਸੀ ਇਕ ਵਾਰ ਫੇਰ ਸਿੱਧੂ ਨੇ ਪੱਤਰਕਾਰਾਂ ਨਾਲ ਬਦਸਲੂਕੀ ਕੀਤੀ ਹੈ ਜਿਸ ਕਰਕੇ ਸਮੂਹ ਪੱਤਰਕਾਰਾਂ ਵਿਚ ਗੁੱਸਾ ਤੇ ਰੋਸ ਪਾਇਆ ਜਾ ਰਿਹਾ ਹੈ।


