Neeraj Chopra ਨੇ ਪਤਨੀ ਹਿਮਾਨੀ ਮੋਰ ਸੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ, PM ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

ਨਵੀਂ ਦਿੱਲੀ: ਭਾਰਤ ਦੇ ਸਟਾਰ (Javelin Throw) ਖਿਡਾਰੀ Neeraj Chopra ਨੇ ਆਪਣੀ ਪਤਨੀ ਹਿਮਾਨੀ ਮੋਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ…

ਨਵੀਂ ਦਿੱਲੀ: ਭਾਰਤ ਦੇ ਸਟਾਰ (Javelin Throw) ਖਿਡਾਰੀ Neeraj Chopra ਨੇ ਆਪਣੀ ਪਤਨੀ ਹਿਮਾਨੀ ਮੋਰ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਦਿੱਲੀ ਸਥਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਵਿਖੇ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਸਾਂਝੀਆਂ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਖੇਡਾਂ ਅਤੇ ਹੋਰ ਮੁੱਦਿਆਂ ਤੇ ਹੋਈ ਚਰਚਾ

ਤਸਵੀਰਾਂ ਸਾਂਝੀਆਂ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ, “ਅੱਜ 7, ਲੋਕ ਕਲਿਆਣ ਮਾਰਗ ‘ਤੇ ਨੀਰਜ ਚੋਪੜਾ ਅਤੇ ਉਨ੍ਹਾਂ ਦੀ ਪਤਨੀ ਹਿਮਾਨੀ ਮੋਰ ਨਾਲ ਮਿਲ ਕੇ ਬਹੁਤ ਖੁਸ਼ੀ ਹੋਈ। ਅਸੀਂ ਖੇਡਾਂ ਦੇ ਨਾਲ-ਨਾਲ ਕਈ ਹੋਰ ਵਿਸ਼ਿਆਂ ‘ਤੇ ਵੀ ਗੱਲਬਾਤ ਕੀਤੀ।” ਜ਼ਿਕਰਯੋਗ ਹੈ ਕਿ ਨੀਰਜ ਚੋਪੜਾ ਇਸੇ ਸਾਲ 25 ਜਨਵਰੀ 2025 ਨੂੰ ਹਿਮਾਨੀ ਮੋਰ ਨਾਲ ਵਿਆਹ ਦੇ ਬੰਧਨ ਵਿੱਚ ਬੱਝੇ ਸਨ।

90 ਮੀਟਰ ਦਾ ਇਤਿਹਾਸਕ ਅੰਕੜਾ ਕੀਤਾ ਪਾਰ

ਨੀਰਜ ਚੋਪੜਾ ਲਈ ਸਾਲ 2025 ਖੇਡਾਂ ਦੇ ਲਿਹਾਜ਼ ਨਾਲ ਬਹੁਤ ਸ਼ਾਨਦਾਰ ਰਿਹਾ ਹੈ। ਉਨ੍ਹਾਂ ਨੇ ਦੋਹਾ ਡਾਇਮੰਡ ਲੀਗ ਵਿੱਚ 90.23 ਮੀਟਰ ਦਾ ਥਰੋਅ ਸੁੱਟ ਕੇ ਆਪਣੇ ਕਰੀਅਰ ਵਿੱਚ ਪਹਿਲੀ ਵਾਰ 90 ਮੀਟਰ ਦਾ ਇਤਿਹਾਸਕ ਅੰਕੜਾ ਪਾਰ ਕੀਤਾ। ਨੀਰਜ ਨੇ ਟੋਕੀਓ ਓਲੰਪਿਕ 2020 ਵਿੱਚ ਸੋਨ ਤਗਮਾ ਜਿੱਤ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਸੀ ਅਤੇ ਪੈਰਿਸ ਓਲੰਪਿਕ 2024 ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ, ਲਗਾਤਾਰ ਦੇਸ਼ ਦਾ ਮਾਣ ਵਧਾ ਰਹੇ ਹਨ। ਭਾਵੇਂ ਟੋਕੀਓ ਵਿਸ਼ਵ ਚੈਂਪੀਅਨਸ਼ਿਪ 2025 ਵਿੱਚ ਉਹ ਤਗਮਾ ਨਹੀਂ ਜਿੱਤ ਸਕੇ, ਪਰ ਉਨ੍ਹਾਂ ਦੀ ਫਾਰਮ ਬਰਕਰਾਰ ਹੈ।

ਟੈਰੀਟੋਰੀਅਲ ਆਰਮੀ ਵਿੱਚ ਲੈਫਟੀਨੈਂਟ ਕਰਨਲਦਾ ਮਿਲਿਆ ਮਾਣ

ਖੇਡਾਂ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੂੰ ਦੇਖਦੇ ਹੋਏ, ਭਾਰਤ ਸਰਕਾਰ ਵੱਲੋਂ ਨੀਰਜ ਚੋਪੜਾ ਨੂੰ ਪ੍ਰਾਦੇਸ਼ਿਕ ਸੈਨਾ (Territorial Army) ਵਿੱਚ ‘ਲੈਫਟੀਨੈਂਟ ਕਰਨਲ’ ਦੀ ਮਾਨਦ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ ਹੈ। 27 ਸਾਲਾ ਨੀਰਜ ਨੂੰ ਇਹ ਰੈਂਕ ਦਿੱਲੀ ਵਿੱਚ ਆਯੋਜਿਤ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਦਿੱਤਾ ਗਿਆ। ਹਾਲਾਂਕਿ ਅਧਿਕਾਰਤ ਤੌਰ ‘ਤੇ ਉਨ੍ਹਾਂ ਨੂੰ ਇਹ ਅਹੁਦਾ 16 ਅਪ੍ਰੈਲ ਨੂੰ ਹੀ ਸੌਂਪ ਦਿੱਤਾ ਗਿਆ ਸੀ।

 ਖ਼ਬਰਾਂ ਲਈ ਲਿਵਿੰਗ ਇੰਡੀਆ ਨਿਊਜ਼ 24/7 ਲਾਈਵ ਨਾਲ ਜੁੜੇ ਰਹੋ  

Leave a Reply

Your email address will not be published. Required fields are marked *