ਦਿੱਲੀ : ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ‘ਕੋਕਰੋਚ ਜਨਤਾ ਪਾਰਟੀ’ ਦੀ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਬੈਠਕ 5 ਅਗਸਤ ਨੂੰ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਵਿਖੇ ਹੋਣ ਜਾ ਰਹੀ ਹੈ। ਇਸ ਬੈਠਕ ਵਿੱਚ ਸੰਗਠਨ ਦੇ ਭਵਿੱਖੀ ਪ੍ਰੋਗਰਾਮਾਂ ਅਤੇ ਅਗਲੀ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।
ਸੰਸਥਾਪਕ ਅਭਿਜੀਤ ਦੀਪਕੇ ਦੇ ਨਿਵਾਸ ‘ਤੇ ਹੋਵੇਗੀ ਮੰਥਨ ਬੈਠਕ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਅਹਿਮ ਬੈਠਕ CJP ਦੇ ਸੰਸਥਾਪਕ ਅਭਿਜੀਤ ਦੀਪਕੇ ਦੇ ਨਿਵਾਸ ਅਸਥਾਨ ‘ਤੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਵਿੱਚ ਅੰਦੋਲਨ ਨਾਲ ਜੁੜੇ ਪ੍ਰਮੁੱਖ ਆਗੂ ਅਤੇ ਮੈਂਬਰ ਹਿੱਸਾ ਲੈਣਗੇ। ਬੈਠਕ ਦੌਰਾਨ ਦਿੱਲੀ ਵਿੱਚ ਚੱਲੇ ਪਿਛਲੇ ਅੰਦੋਲਨ ਦੇ ਤਜਰਬਿਆਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ ਦੀ ਰੂਪ-ਰੇਖਾ ਉੱਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਵਿਦਿਆਰਥੀਆਂ ਦੇ ਸੁਝਾਵਾਂ ਨਾਲ ਤਿਆਰ ਹੋਵੇਗੀ ਅਗਲੀ ਰਣਨੀਤੀ
ਦਿੱਲੀ ਦੇ ਜੰਤਰ-ਮੰਤਰ ‘ਤੇ ਕਰੀਬ ਇੱਕ ਮਹੀਨਾ ਚੱਲੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ, ਸੰਗਠਨ ਨੇ ਆਪਣੇ ਕਰਮਚਾਰੀਆਂ ਅਤੇ ਸਵੈ-ਸੇਵਕਾਂ ਨੂੰ ਕੁਝ ਸਮਾਂ ਪਰਿਵਾਰ ਨਾਲ ਬਿਤਾਉਣ ਦੀ ਹਦਾਇਤ ਦਿੱਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਦਿਆਰਥੀਆਂ ਨਾਲ ਰਾਬਤਾ ਕਾਇਮ ਕਰਕੇ ਸੁਝਾਅ ਇਕੱਠੇ ਕਰਨ ਲਈ ਕਿਹਾ ਗਿਆ ਸੀ, ਜੋ 5 ਅਗਸਤ ਦੀ ਬੈਠਕ ਵਿੱਚ ਪੇਸ਼ ਕੀਤੇ ਜਾਣਗੇ। ਬੈਠਕ ਦੀ ਸਮਾਪਤੀ ਤੋਂ ਬਾਅਦ ਪਾਰਟੀ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਅਗਲੇ ਕਦਮਾਂ ਦਾ ਰਸਮੀ ਐਲਾਨ ਕੀਤਾ ਜਾਵੇਗਾ।
Gen-Z ਦਾ ਮਿਲਿਆ ਭਰਵਾਂ ਹੁੰਗਾਰਾ
ਬੈਠਕ ਤੋਂ ਪਹਿਲਾਂ CJP ਸੰਸਥਾਪਕ ਅਭਿਜੀਤ ਦੀਪਕੇ ਨੇ ਛਤਰਪਤੀ ਸੰਭਾਜੀਨਗਰ ਵਿੱਚ ਸਥਾਨਕ ਲੋਕਾਂ, ਵਿਦਿਆਰਥੀਆਂ ਅਤੇ ਹੋਰ ਜ਼ਿਲ੍ਹਿਆਂ ਤੋਂ ਆਏ ਸਮਰਥਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਬੱਚਿਆਂ ਨਾਲ ‘ਫਰੈਂਡਸ਼ਿਪ ਡੇ’ ਵੀ ਮਨਾਇਆ। ਜ਼ਿਕਰਯੋਗ ਹੈ ਕਿ NEET ਪੇਪਰ ਲੀਕ ਖਿਲਾਫ ਦਿੱਲੀ ਵਿਖੇ ਕੀਤੇ ਗਏ ਅੰਦੋਲਨ ਨੂੰ ਦੇਸ਼ ਭਰ ਦੇ ਨੌਜਵਾਨਾਂ, ਖਾਸ ਕਰਕੇ ‘ਜੈਨ-ਜ਼ੀ’ ਦਾ ਭਾਰੀ ਸਮਰਥਨ ਮਿਲਿਆ ਸੀ। ਪਾਰਟੀ ਦਾ ਦਾਅਵਾ ਹੈ ਕਿ ਇਸੇ ਵਿਰੋਧ ਪ੍ਰਦਰਸ਼ਨ ਦੇ ਦਬਾਅ ਕਾਰਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਇੱਥੇ ਕਰੋ ਕਲਿੱਕ
Robbery in Ludhiana: ਦਿਨ-ਦਿਹਾੜੇ ਪਤੀ-ਪਤਨੀ ਅਤੇ ਮਾਸੂਮ ਬੱਚੇ ਨੂੰ ਘੇਰ ਕੇ ਸੋਨੇ ਦੀ ਚੇਨ ਝਪਟੀ, ਵੀਡੀਓ ਆਈ ਸਾਹਮਣੇ
ਖ਼ਬਰਾਂ ਦੇ ਅਪਡੇਟਸ ਲਈ LIVING INDIA NEWS 2 4/7 LIVE ਨਾਲ ਜੁੜੇ ਰਹੋ।


